Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 16 Oct 2025

Last updated on: Oct 17, 2025, 15:15 IST

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਰਮਵੀਰ ਸਿੰਘ ਰਾਣਾ ਸਲਾਹਕਾਰ, ਪੀ.ਏ ਸੁਖਦੇਵ ਸਿੰਘ ਰੋਮੀ ਤੇ ਰਾਜੂ ਭਿੰਡਰ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀ ਅਤੇ ਕਿਸਾਨ ਵੀ ਮੌਜੂਦ ਸਨ। 

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੰਡੀਆਂ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ 'ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ, ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD