Wednesday, 22 July 2026

 

 

ਖ਼ਾਸ ਖਬਰਾਂ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ

 

ਕੁਲਵੰਤ ਸਿੰਘ ਨੇ ਸ਼ੁਤਰਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ 14 ਪਿੰਡਾਂ ਦੇ 230 ਲਾਭਪਾਤਰੀਆਂ ਨੂੰ 69.56 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਦੁੱਖ 'ਚ ਨਾਲ ਖੜ੍ਹੀ, ਮਿੱਥੇ ਸਮੇਂ 'ਚ ਦਿੱਤਾ ਮੁਆਵਜ਼ਾ-ਕੁਲਵੰਤ ਸਿੰਘ ਬਾਜ਼ੀਗਰ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਤੜਾਂ , 16 Oct 2025

Last updated on: Oct 17, 2025, 15:19 IST

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਆਪਣੇ ਹਲਕੇ 14 ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ 230 ਲਾਭਪਾਤਰੀਆਂ ਨੂੰ ਹੜ੍ਹ ਪੀੜਤਾਂ ਦੀ ਮੁਆਵਜ਼ਾ ਰਾਸ਼ੀ 69.56 ਲੱਖ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਗਈ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ।ਇੱਥੇ ਕਿਰਤੀ ਕਾਲਜ ਨਿਆਲ ਵਿਖੇ ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਦੀ ਅਗਵਾਈ ਹੇਠਲੇ ਕਰਵਾਏ ਸਮਾਰੋਹ ਦੌਰਾਨ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪੀੜਤਾਂ ਦੇ ਦੁੱਖ 'ਚ ਸਾਥ ਦੇ ਕੇ ਸਮੇਂ ਸਿਰ ਮੁਆਵਜ਼ਾ ਦਿੰਦਿਆਂ ਪੀੜਤਾਂ ਦੇ ਜਖ਼ਮਾਂ 'ਤੇ ਮੱਲ੍ਹਮ ਲਗਾਈ ਹੈ। 

ਉਨ੍ਹਾਂ ਕਿਹਾ ਕਿ 20 ਹਜ਼ਾਰ ਰੁਪਏ ਦਾ ਮੁਆਵਜ਼ਾ ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਵਿੱਚ ਨਹੀਂ ਦਿੱਤਾ ਗਿਆ ਅਤੇ ਇਹ ਪੰਜਾਬ ਸਰਕਾਰ ਦੀ ਸੂਬੇ ਦੇ ਪੀੜਤ ਲੋਕਾਂ ਨਾਲ ਖੜ੍ਹੇ ਹੋਣ ਦੀ ਮਿਸਾਲ ਹੈ। ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਹਲਕਾ ਸ਼ੁਤਰਾਣਾ ਦੇ ਪਿੰਡਾਂ ਸ਼ੇਰਗੜ੍ਹ, ਸ਼ਾਦੀਪੁਰ ਮੋਮੀਆਂ, ਦਫ਼ਤਰੀਵਾਲਾ, ਦਿਉਗੜ੍ਹ, ਹਰਿਆਉ ਕਲਾਂ, ਢਾਬੀ ਗੁੱਜਰਾਂ, ਬਾਦਸ਼ਾਹਪੁਰ, ਜੋਗੇਵਾਲਾ, ਦੁਗਾਲ ਖੁਰਦ, ਗੁਲਾਹੜ, ਗਨੇਸ਼ਪੁਰਾ ਸਿਉਨਾ, ਨਿਰਮਲ ਕੋਟ ਤੇ ਅਰਨੇਟੂ, ਜਿਨ੍ਹਾਂ 'ਚ ਘੱਗਰ ਦੇ ਪਾਣੀ ਦੀ ਮਾਰ ਪੈਣ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਤੇ ਹੋਰ ਮਾਲੀ ਨੁਕਸਾਨ ਹੋਇਆ ਹੈ, ਦੇ ਪ੍ਰਭਾਵਿਤ ਕਿਸਾਨਾਂ ਤੇ ਪਰਿਵਾਰਾਂ ਨੂੰ ਅੱਜ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ।

ਇਸ ਤੋਂ ਬਿਨ੍ਹਾਂ 6 ਪਿੰਡ ਹੋਰ ਹਨ, ਜਿਨ੍ਹਾਂ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਾਈ ਜਾ ਰਹੀ ਹੈ ਅਤੇ ਦੀਵਾਲੀ ਤੋਂ ਪਹਿਲਾਂ-ਪਹਿਲਾਂ ਸਾਰੀ ਰਾਸ਼ੀ ਪਾ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦੇਸ਼ ਦਿੱਤੇ ਸਨ, ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ 45 ਦਿਨਾਂ ਦੇ ਅੰਦਰ-ਅੰਦਰ ਪ੍ਰਦਾਨ ਕੀਤੀ ਜਾਵੇਗੀ, ਪਰੰਤੂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਆਦੇਸ਼ਾਂ ਦੀ ਤੁਰੰਤ ਪਾਲਣਾ ਕਰਦਿਆਂ ਇਹ ਰਾਸ਼ੀ ਮੁੱਖ ਮੰਤਰੀ ਦੇ ਐਲਾਨ ਦੇ 30 ਦਿਨਾਂ ਦੇ ਅੰਦਰ-ਅੰਦਰ ਵਿਸ਼ੇਸ਼ ਗਿਰਦਾਵਰੀ ਆਨਲਾਈਨ ਕਰਵਾਕੇ ਪੂਰੀ ਪਾਰਦਸ਼ਤਾ ਨਾਲ ਇਹ ਰਾਸ਼ੀ ਪੀੜਤਾਂ ਨੂੰ ਪ੍ਰਦਾਨ ਕੀਤੀ ਹੈ।

ਵਿਧਾਇਕ ਨੇ ਅੱਗੇ ਕਿਹਾ ਕਿ ਭਾਵੇਂ ਕਿ ਪ੍ਰਤੀ ਏਕੜ 20000 ਰੁਪਏ ਮੁਆਵਜ਼ਾ ਰਾਸ਼ੀ ਬਹੁਤ ਘੱਟ ਹੈ, ਪਰੰਤੂ ਪੰਜਾਬ ਸਰਕਾਰ ਨੇ ਇਸ ਵਿੱਚ ਕਰੀਬ 15 ਹਜ਼ਾਰ ਰੁਪਏ ਆਪਣੇ ਕੋਲੋਂ ਪਾਏ ਹਨ ਪਰੰਤੂ ਕੇਂਦਰ ਸਰਕਾਰ ਨੇ ਸੂਬੇ ਦੇ ਹੜ੍ਹ ਪੀੜਤਾਂ ਦੀ ਬਾਂਹ ਨਹੀਂ ਫੜੀ ਅਤੇ ਪੰਜਾਬ ਨਾਲ ਹਮੇਸ਼ਾ ਦੀ ਤਰ੍ਹਾਂ ਵਿਤਕਰਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੀੜਤ ਲੋਕਾਂ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਦੇਣ ਸਮੇਤ ਅੰਸ਼ਕ ਤੌਰ 'ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦੇਣ ਦਾ ਐਲਾਨ ਕੀਤਾ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਸੀ।

ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁਤਰਾਣਾ ਹਲਕੇ ਦੇ 20 ਪਿੰਡਾਂ ਵਿੱਚ ਘੱਗਰ ਦੇ ਹੜ੍ਹਾਂ ਨੇ ਨੁਕਸਾਨ ਕੀਤਾ ਸੀ ਅਤੇ ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਸੀਨੀਅਰ ਆਗੂ ਤੇ ਅਹੁਦੇਦਾਰਾਂ ਸਮੇਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD