Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਐਲਾਨੇ ਸਮੇਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਕਾਇਮ ਕੀਤੀ ਮਿਸਾਲ: ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ 09 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ , 16 Oct 2025

Last updated on: Oct 17, 2025, 15:30 IST

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੀਤੇ ਐਲਾਨ ਮੁਤਾਬਕ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰ ਕੇ ਮਿਸਾਲ ਕਾਇਮ ਕੀਤੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਕਿਸੇ ਕੁਦਰਤੀ ਕਰੋਪੀ ਦਾ ਮੁਆਵਜ਼ਾ ਐਨੇ ਘੱਟ ਸਮੇਂ ਵਿੱਚ ਦਿੱਤਾ ਹੋਵੇ।

ਇਹ ਗੱਲ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਨੇ ਅੱਜ ਇਥੇ ਆਪਣੇ ਰਿਹਾਇਸ਼ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਭਾਰੀ ਬਰਸਾਤ/ ਹੜ੍ਹਾਂ ਨਾਲ ਪ੍ਰਭਾਵਿਤ ਹੋਏ 09 ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਣ ਮੌਕੇ ਕੀਤਾ। ਇਹਨਾਂ ਪੀੜਤਾਂ ਵਿੱਚ ਅਨੋਖ ਸਿੰਘ ਸੁਨਾਮ ਏ, ਅਕਾਲਗੜ੍ਹ ਤੋਂ ਸੁਖਵਿੰਦਰ ਸਿੰਘ ਤੇ ਪਰਮਜੀਤ ਸਿੰਘ, ਝਾੜੋਂ ਤੋਂ ਸਤਗੁਰ ਸਿੰਘ, ਚਮਕੌਰ ਸਿੰਘ, ਲਾਭ ਸਿੰਘ, ਸਰਬਜੀਤ ਸਿੰਘ, ਕੋਟੜਾ ਅਮਰੂ ਤੋਂ ਗੁਰਮੇਲ ਸਿੰਘ ਅਤੇ ਮਹਿੰਦਰ ਸਿੰਘ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 03.50 ਕਰੋੜ ਰੁਪਏ ਵੰਡੇ ਜਾਣਗੇ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 05.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ।

ਭਾਰੀ ਮੀਂਹ ਅਤੇ ਹੜ੍ਹ ਕਾਰਨ ਸੂਬੇ ਭਰ ਵਿੱਚ ਵੱਡੀ ਪੱਧਰ ਉੱਤੇ ਫਸਲਾਂ ਖ਼ਰਾਬ ਹੋ ਗਈਆਂ ਸਨ। ਕਈ ਲੋਕਾਂ ਦੇ ਘਰ ਅਤੇ ਹੋਰ ਇਮਾਰਤਾਂ ਢਹਿ ਗਈਆਂ ਸਨ। ਹਰੇਕ ਪ੍ਰਭਾਵਿਤ ਪਰਿਵਾਰ ਨੂੰ ਹੋਏ ਨੁਕਸਾਨ ਦੀ ਪੜਤਾਲ ਉਪਰੰਤ ਰਾਹਤ ਰਾਸ਼ੀ ਦਿੱਤੀ ਜਾਵੇਗੀ। ਇਹ ਵੀ ਪਹਿਲੀ ਵਾਰ ਹੈ ਕਿ ਨੁਕਸਾਨੇ ਗਏ ਹਰੇਕ ਘਰ ਨੂੰ 40 ਹਜ਼ਾਰ ਰੁਪਏ ਅਤੇ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮਿਲਣਗੇ।

ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਸਹਿਯੋਗ ਨਾਲ ਪੂਰੀ ਤਾਕਤ ਲਾ ਕੇ ਹੜ੍ਹਾਂ ਦਾ ਮੁਕਾਬਲਾ ਕੀਤਾ ਹੈ। ਜੇਕਰ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜ ਨਾ ਸ਼ੁਰੂ ਕੀਤੇ ਜਾਂਦੇ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ।

ਕੈਬਨਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਮੁਆਵਜ਼ਾ ਰਾਸ਼ੀ ਲੈਣ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਹਰ ਹਾਲ ਉਸ ਸਮੱਸਿਆ ਦਾ ਫੌਰੀ ਹੱਲ ਕਰਵਾਉਣਗੇ। ਇਸ ਮੌਕੇ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਤਹਿਸੀਲਦਾਰ ਰਾਜਵਿੰਦਰ ਕੌਰ, ਪਟਵਾਰੀ ਪੱਲਵੀ, ਹਰਦੀਪ, ਗੁਰਜਿੰਦਰ, ਵਰਿੰਦਰ ਕਾਨੰਗੋ, ਜਗਸੀਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD