Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸੂਬੇ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ: ਪਵਨ ਦੀਵਾਨ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

Pawan Dewan, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 16 Oct 2025

Last updated on: Oct 17, 2025, 15:36 IST

ਕਾਂਗਰਸ ਪਾਰਟੀ ਨੂੰ ਹੋਰ ਮਜਬੂਤੀ ਪ੍ਰਦਾਨ ਕਰਦੇ ਹੋਏ, ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੱਲੋਂ ਪਾਰਟੀ ਹਾਈ ਕਮਾਂਡ ਦੀ ਮਨਜੂਰੀ ਨਾਲ ਜਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਕਾਫਿਲਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ, ਜੋ ਸਾਫ ਤੌਰ ਤੇ ਦਰਸਾਉਂਦਾ ਹੈ ਕਿ ਲੋਕ ਸਤਾਧਾਰੀ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਅਤੇ ਪਰੇਸ਼ਾਨ ਹਨ। 

ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਗਿਆ ਕੋਈ ਵੀ ਵਾਇਦਾ ਪੂਰਾ ਨਹੀਂ ਕੀਤਾ ਹੈ। ਜਿੱਥੇ ਮਹਿਲਾਵਾਂ 1000 ਪ੍ਰਤੀ ਮਹੀਨੇ ਦੀਆਂ ਹਾਲੇ ਤੱਕ ਉਡੀਕ ਕਰ ਰਹੀਆਂ ਹਨ। ਉੱਥੇ ਹੀ, ਕਾਨੂੰਨ ਅਤੇ ਵਿਵਸਥਾ ਦਾ ਬੁਰਾ ਹਾਲ ਹੈ ਤੇ ਆਏ ਦਿਨ  ਅਪਰਾਧਿਕ ਵਾਰਦਾਤਾਂ ਹੋ ਰਹੀਆਂ ਹਨ।

ਦੀਵਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਇਸ ਸਰਕਾਰ ਦੇ ਤਾਬੂਤ ਵਿੱਚ ਆਖਰੀ ਕਿਲ ਸਾਬਤ ਹੋਵੇਗੀ। ਇਸ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਉਹ ਮੌਕਾ ਹੁਣ ਜਿਆਦਾ ਦੂਰ ਨਹੀਂ ਰਹਿ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਦੀਪਕ ਹੰਸ ਅਤੇ ਮਨੀ ਖੀਵਾ ਵੀ ਮੌਜੂਦ ਰਹੇ। ਜਦਕਿ ਅਜੈ ਕੁਮਾਰ ਬਾਂਸਲ, ਰੋਹਿਤ ਪਾਹਵਾ, ਗਗਨਦੀਪ ਬਾਵਾ ਤੇ ਸੁਨੀਲ ਸਹਿਗਲ ਨੂੰ ਵਾਈਸ ਪ੍ਰਧਾਨ ਅਤੇ ਨੀਰਜ ਬਿਰਲਾ ਤੇ ਅਸ਼ਵਨੀ ਜੈਨ ਨੂੰ ਜਨਰਲ ਸਕੱਤਰ ਅਤੇ ਸੰਨੀ ਖੀਵਾ ਨੂੰ ਸਕੱਤਰ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ।

 

Tags: Pawan Dewan , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD