Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਫਾਈ, ਸੜਕ ਰੱਖ ਰਖਾਵ ਅਤੇ ਜਨਤਕ ਢਾਂਚਾ ਸਥਿਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਸਖਤ ਨਿਰਦੇਸ਼

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 16 Oct 2025

Last updated on: Oct 17, 2025, 16:03 IST

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ  ਅੱਜ ਨਿਗਮ ਅਧਿਕਾਰੀਆਂ, ਐਕਸੀਅਨ ਲੋਕ ਨਿਰਮਾਣ ਵਿਭਾਗ, ਮੈਨੈਜਰ ਮਾਰਕਫੈਡ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿੱਚ ਸ਼ਹਿਰ ਦੀ ਸਫਾਈ ਪ੍ਰਬੰਧਨਾ, ਸੜਕਾਂ ਦੀ ਸੰਭਾਲ ਅਤੇ ਸਰਕਾਰੀ ਏਜੰਸੀਆਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਕੂੜਾ ਉਠਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ ਅਤੇ ਖਾਲੀ ਪਲਾਟਾਂ ‘ਤੇ ਮੌਜੂਦ ਕੂੜੇ ਦੇ ਢੇਰਾਂ ਬਾਰੇ ਤੁਰੰਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਦੇ ਮਾਲਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਤਾਂ ਜੋ ਪਲਾਟਾਂ ਦੀ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਜਿੰਨਾਂ ਪਲਾਟਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਦੇ ਮਾਲਕਾਂ ਨੂੰ ਨੋਟਿਸ ਵੀ ਜਾਰੀ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵੱਡੇ ਹੋਟਲ, ਬੈਂਕਿਊਟ ਹਾਲ, ਵਾਪਰਕ ਅਦਾਰਿਆਂ ਤੇ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਇਹ ਕਿਸੇ ਕਿਸਮ ਦੀ ਗੰਦਗੀ ਨਾ ਫੈਲਾ ਸਕਣ ਅਤੇ  ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ  ਦੱਸਿਆ ਕਿ ਮਾਰਕਫੈਡ ਵਰਗੀਆਂ ਸਰਕਾਰੀ ਏਜੰਸੀਆਂ ਨੂੰ ਸ਼ਹਿਰ ਦੇ ਚੌਕਾਂ ਦੀ ਨਿਯਮਤ ਸੰਭਾਲ ਲਈ ਉਨ੍ਹਾਂ ਨੂੰ ਗੋਦ ਲੈਣ ਦੀ ਯੋਜਨਾ ਤਹਿਤ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਇਹ ਚੌਂਕਾਂ ਦੀ ਸਾਫ ਸਫਾਈ ਅਤੇ ਸਜਾਵਟ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਤੇ ਪਏ ਟੋਇਆਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵੱਲ ਵਿਸੇਸ਼ ਧਿਆਨ ਦੇਣ ਅਤੇ ਖਾਸ ਕਰਕੇ ਹਨੇਰੇ ਵਾਲੇ ਸਥਾਨਾਂ ਹਸਪਤਾਲਾਂ ਦੇ ਨੇੜੇ ਪਹਿਲ ਦੇ ਅਧਾਰ ਤੇ ਸਟਰੀਟ ਲਾਈਟਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਪਰੋਕਤ ਸਾਰੀ ਕਰਵਾਈ ਦੀ ਸਮੀਖਿਆ 14 ਦਿਨਾਂ ਬਾਅਦ ਫਿਰ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਅਗਲੀ ਮੀਟਿੰਗ ਵਿੱਚ ਵਿਸਤ੍ਰਿਤ ਕਾਰਵਾਈ ਰਿਪੋਰਟ ਲੈ ਕੇ ਜਰੂਰ ਪੇਸ਼ ਹੋਣ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਨਗਰ ਨਿਗਮ ਜਾਇੰਟ ਕਮਿਸ਼ਨਰ ਸ੍ਰ ਜੈ ਇੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰ ਸੁਖਦੇਵ ਸਿੰਘ ਤੋਂ ਇਲਾਵਾ ਮਾਰਕਫੈਡ ਅਤੇ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ। 

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD