Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਹਲਕੇ ਵਿੱਚ ਇਕ ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ

ਬਾਬਾ ਬਕਾਲਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕਮੀ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 16 Oct 2025

Last updated on: Oct 17, 2025, 16:04 IST

ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰ ਦਲਬੀਰ ਸਿੰਘ ਟੌਂਗ ਵੱਲੋਂ ਆਪਣੇ ਹਲਕੇ ਵਿੱਚ ਇਕ ਕਰੋੜ 40 ਲੱਖ ਰੁਪੲ ਤੋਂ ਵੱਧ ਦੀਆਂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ। ਅੱਜ ਜਿੰਨਾ ਸੜਕਾਂ ਦੀ ਸ਼ੁਰੂਆਤ ਕੀਤੀ ਗਈ ਉਹਨਾਂ ਵਿੱਚ  ਜੀ:ਟੀ:ਰੋਡ ਤੋਂ ਪਿੰਡ ਬੁੱਲੇ ਨੰਗਲ, ਫੇਰੂਮਾਨ, ਕੋਟ ਮਹਿਤਾਬ ਤੋਂ ਭਲਜੋਲਾ  ਸੜਕ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਕੁਲ ਲੰਬਾਈ 4 ਕਿਲੋਮੀਟਰ ਤੋਂ ਵਧੇਰੇ ਹੈ। 

ਸ੍ਰ ਟੌਂਗ ਨੇ  ਕਿਹਾ ਕਿ ਇਨ੍ਹਾਂ ਸਾਰੀਆਂ ਸੜਕਾਂ ਦੇ ਟੈਂਡਰ ਠੇਕੇਦਾਰ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਸ ਕੰਮ ਨੂੰ 6ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਵਿਧਾਇਕ ਟੌਂਗ ਨੇ ਦੱਸਿਆ ਕਿ  ਇਨਾਂ ਸੜਕਾਂ ਦੀ ਖਾਸ ਮੁਰੰਮਤ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ। ਉਨ੍ਹਾਂ  ਨੇ ਕਿਹਾ ਕਿ ਇਹ ਸੜਕਾਂ ਉਚ ਕੁਆਲਿਟੀ ਦੀਆਂ ਅਤੇ ਬਹੁਤ ਹੀ ਥੋੜੇ ਸਮੇਂ ਵਿੱਚ ਬਣਾਈਆਂ ਜਾਣਗੀਆਂ। 

ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਦੀਆਂ ਸਾਰੀਆਂ ਸੜਕਾਂ ਅਪਗ੍ਰੇਡ ਕੀਤੀਆਂ ਜਾਣ। ਉਹਨਾਂ ਕਿਹਾ ਕਿ ਅੱਜ ਦਾ ਜਮਾਨਾ ਆਵਾਜਾਈ ਦਾ ਯੁੱਗ ਹੈ ਅਤੇ ਹਰੇਕ ਆਦਮੀ ਨੇ ਆਪਣੇ ਕਾਰੋਬਾਰ ਅਤੇ ਨੌਕਰੀ ਲਈ ਸੜਕਾਂ ਉੱਤੇ ਗੁਜਰਨਾ ਹੈ, ਸੋ ਵਾਹਨਾਂ ਦੀ ਸੰਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਬਣ ਰਹੇ ਪ੍ਰੋਜੈਕਟਾਂ ਦੀ ਬਰਾਬਰ ਜਾਂਚ ਕਰਦੇ ਰਹਿਣ, ਤਾਂ ਜੋ ਕੰਮ ਦੀ ਕੁਆਲਿਟੀ ਬਰਕਰਾਰ ਰਹੇ। ਸ੍ਰ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਭਾਗ ਵੱਲੋਂ ਇਕੱਲੇ  ਬਾਬਾ ਬਕਾਲਾ ਹਲਕੇ ਵਿੱਚ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਸੜਕਾਂ ਦੀ ਅਪਗ੍ਰੇਡੇਸ਼ਨ ਦਾ ਕੰਮ ਕਰਵਾਇਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਸਰਕਾਰ ਦਾ ਮੁੱਖ ਵਿਸ਼ਾ ਸਕੂਲ ਅਤੇ ਸਿੱਖਿਆ ਦੇ ਨਾਲ ਨਾਲ ਰਾਜ ਵਿੱਚ ਮੁਢਲੇ ਢਾਂਚੇ ਦਾ ਵਿਕਾਸ ਕਰਨਾ ਹੈ, ਤਾਂ ਜੋ ਰਾਜ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਹੋ ਸਕੇ। ਉਹਨਾਂ ਰਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ, ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਅਤੇ ਆਰਥਿਕ ਖੁਸ਼ਹਾਲੀ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। 

ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਕਰਮਜੀਤ ਸਿੰਘ, ਸ੍ਰ ਸ਼ਰਨਜੀਤ ਸਿੰਘ, ਸ੍ਰੀਮਤੀ ਕਸ਼ਮੀਰ ਕੌਰ, ਸ੍ਰੀ ਵਿਸ਼ਾਲ ਮੰਨਣ, ਮੰਗਲ ਸਿੰਘ, ਪਰਮਜੀਤ ਸਿੰਘ, ਮਿੰਟੂ ਫੌਜੀ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ।

 

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD