Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Barinder Kumar Goyal, MK Stalin, Muthuvel Karunanidhi Stalin, Tamil Nadu, Tamil Nadu Chief Minister, Chief Minister of Tamil Nadu, Chennai, Tamil Nadu

Web Admin

Web Admin

5 Dariya News

ਚੇਨਈ , 17 Oct 2025

Last updated on: Oct 17, 2025, 16:36 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। 

ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਹੋਣਗੇ। 

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ 'ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਮੰਤਰੀਆਂ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। 

ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Barinder Kumar Goyal , MK Stalin , Muthuvel Karunanidhi Stalin , Tamil Nadu , Tamil Nadu Chief Minister , Chief Minister of Tamil Nadu , Chennai , Tamil Nadu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD