Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਵਜੋਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ 31 ਹੋਪਰ ਟਿੱਪਰਾਂ ਨੂੰ ਦਿੱਤੀ ਹਰੀ ਝੰਡੀ

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਬੂੜਾ ਗੁੱਜਰ ਰੋਡ ਤੋਂ ਰੇਲਵੇ ਰੋਡ ਤੱਕ ਤਕਰੀਬਨ 96 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jagdeep Singh Kaka Brar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Oct 2025

Last updated on: Oct 17, 2025, 17:24 IST

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪਹਿਲਾਂ ਉਨ੍ਹਾਂ ਵੱਲੋਂ ਕੈਨਾਲ ਰੈਸਟ ਹਾਉਸ ਵਿਖੇ ਗਾਰਡ ਆਫ ਆਨਰ ਲੈਣ ਉਪਰੰਤ ਗੁਰੂਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। 

ਉਨ੍ਹਾਂ ਸਵੱਛ ਭਾਰਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਦਫਤਰ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ ਖਰੀਦੇ ਗਏ 31 ਹੋਪਰ ਟਿੱਪਰਾਂ ਅਤੇ 2 ਫਾਈਰਬ੍ਰਿਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵਿਸ਼ੇਸ਼ ਤੌਰ ਤੇ ਹਾਜਰ ਰਹੇ।    

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਹੋਪਰ ਟਿੱਪਰਾਂ ਰਾਹੀਂ ਸ਼ਹਿਰ ਦੇ ਹਰ ਵਾਰਡ ‘ਚ ਕੂੜੇ ਦੀ ਕੁਲੈਕਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਮ ਕਾਰਜਾਂ ਦੇ ਫੰਡਾ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬੂੜਾ ਗੁੱਜਰ ਤੋਂ ਰੇਲਵੇ ਹੋਡ ਤੱਕ ਬਨਣ ਵਾਲੀ ਸੜਕ ਦਾ ਤਕਰੀਬਨ 96 ਲੱਖ ਰੁਪਏ ਦੀ ਲਾਗਤ ਦਾ ਨੀਂਹ ਪੱਥਰ ਰੱਖਿਆ। 

ਉਨ੍ਹਾਂ ਕਿਹਾ ਕਿ ਇਸ ਸੜਕ ਦੀ ਕਾਫੀ ਦੇਰ ਤੋਂ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ ਅਤੇ ਇਸ ਨਾਲ ਸ਼ਹਿਰ ਦੇ ਸਥਾਨਕ ਲੋਕਾਂ ਨੂੰ ਕਾਫੀ ਲਾਭ ਮਿਲੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਤਕਰੀਬਨ 27 ਕਰੋੜ ਰੁਪਏ ਦਾ ਬਜਟ ਪਾਸ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਕਰਵਾਇਆ ਜਾਵੇਗਾ। 

ਇਸ ਤੋਂ ਇਲਾਵਾ ਸ਼ਹਿਰ ਵਿੱਚ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਗਲੀਆਂ ਨਾਲ ਸਬੰਧਤ ਵਿਕਾਸ ਕੰਮਾਂ ਲਈ ਵੀ ਮਤੇ ਪ੍ਰਵਾਨ ਕੀਤੇ ਗਏ ਹਨ ਅਤੇ ਇਹ ਕੰਮ ਵੀ ਜਲਦ ਹੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਸੈਰਗਾਹ ਵਾਲੀ ਜਗ੍ਹਾ ਦਾ ਵੀ ਜਾਇਜਾ ਲੈਂਦਿਆਂ ਕਿਹਾ ਕਿ ਜਲਦੀ ਹੀ ਇਸ ਦਾ ਸੁੰਦਰੀਕਰਨ ਕਰਕੇ ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਅਤੇ ਸੈਰ ਕਰਨ ਲਈ ਉਨਾਂ ਦੇ ਸਪੁਰਦ ਕੀਤਾ ਜਾਵੇਗਾ। 

ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਇਨਾਂ ਪ੍ਰੈਜੋਕੇਟਾਂ ਅਧੀਨ ਕੀਤਾ ਜਾਣ ਵਾਲਾ ਖਰਚ ਐਮ.ਡੀ.ਐਫ ਗਰਾਂਟ ਅਧੀਨ ਪ੍ਰਾਪਤ ਹੋਇਆ ਹੈ, ਜਿਸ ਨਾਲ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਸੜਕਾ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਬਨਣ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਜਲਦ ਹੀ ਇਹ ਪ੍ਰੈਜੋਕਟ ਮੁਕੰਮਲ ਕਰਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਕਾਰਜ ਸਾਧਕ ਅਫਸਰ ਵਰੁਣ ਕੁਮਾਰ ਸਹੋਤਾ, ਡੀਐਸਪੀ ਅਮਨਦੀਪ ਸਿੰਘ, ਕੱਚਾ ਆੜਤੀਆ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਕੱਚਾ ਆੜਤੀਆ ਐਸੋਸੀਏਸ਼ਨ ਪ੍ਰਧਾਨ ਇੱਕਬਾਲ ਸਿੰਘ, ਸੁਖਜਿੰਦਰ ਸਿੰਘ ਬਬਲੂ ਬਰਾੜ, ਪ੍ਰਧਾਨ ਨਗਰ ਕੌਂਸਲ ਸ਼ੰਮੀ ਤੇਰੀਆ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jagdeep Singh Kaka Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD