Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੜਕ ਸੁਰੱਖਿਆ ਫੋਰਸ ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਵਿਸ਼ੇਸ਼ ਡੀਜੀਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ `ਤੇ ਰਿਫਲੈਕਟਰ-ਸਟਿੱਕਰ ਚਿਪਕਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

AS Rai, Amardeep Singh Rai, Special Director General of Police, Special DGP, Traffic and Road Safety, Sadak Surakhiya Force, SSF, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 17 Oct 2025

Last updated on: Oct 17, 2025, 18:39 IST

ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ" ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ ਮੁਹਿੰਮ ਯਾਰਾ ਇੰਡੀਆ ਦੁਆਰਾ ਸਮਰਥਿਤ  ਹੈ ਅਤੇ ਐਸ.ਐਸ.ਐਫ. ਵੱਲੋਂ ਲਾਗੂ ਕੀਤੀ ਜਾ ਰਹੀ ਹੈ।

ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ, ਪੰਜਾਬ, ਏ.ਐਸ. ਰਾਏ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਐਸ.ਐਸ.ਐਫ. ਦੇ 144 ਰੂਟਾਂ ਲਈ ਟਰੈਕਟਰ-ਟਰਾਲੀਆਂ `ਤੇ ਲਗਭਗ 30,000 ਰਿਫਲੈਕਟਰ ਸਟਿੱਕਰ ਚਿਪਕਾਏ ਜਾਣਗੇ, ਜੋ ਕਿ ਪੰਜਾਬ ਦੇ ਲਗਭਗ 4,100 ਕਿਲੋਮੀਟਰ ਮੁੱਖ ਸੜਕੀ ਹਿੱਸਿਆਂ ਨੂੰ ਕਵਰ ਕਰਨਗੇ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2017 ਤੋਂ 2022 ਤੱਕ ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048 ਸੜਕ ਹਾਦਸੇ ਹੋਏ, ਜਿਸ ਕਾਰਨ 1,569 ਮੌਤਾਂ ਹੋਈਆਂ, ਮਰਨ ਵਾਲਿਆਂ ਵਿੱਚ ਬਹੁ-ਗਿਣਤੀ ਕਿਸਾਨਾਂ ਦੀ ਸੀ। 

ਇਹ ਘਟਨਾਵਾਂ ਦਰਸਾਉਂਦੀਆਂ ਹਨ ਕਿ ਰਾਜ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਸਾਰੀਆਂ ਮੌਤਾਂ ਚੋਂ 5-6 ਫੀਸਦ  ਮੌਤਾਂ ਉਕਤ ਅੰਤਰਾਲ (2017 ਤੋਂ 2022 ਤੱਕ ) ਦੌਰਾਨ ਹੋਈਆਂ, ਜੋ ਕਿ  ਸੁਰੱਖਿਆ ਪਹਿਲਕਦਮੀਆਂ ਦੀ ਲੋੜ ਵੱਲ ਇਸ਼ਾਰਾ ਕਰਦੀਆਂ ਹਨ। ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਜੋ ਕਿ ਸਾਡੇ ਖੇਤੀ ਅਰਥਚਾਰੇ ਦੀ ਰੀੜ੍ਹ ਹਨ, ਦੀ ਸੜਕਾਂ ਤੇ ਸੁਰੱਖਿਆ ਬਹੁਤ ਜ਼ਰੂਰੀ ਹੈ। 

‘ਹੌਲੀ ਚੱਲੋ ਮੁਹਿੰਮ ਸਦਕਾ ਨਾ ਸਿਰਫ਼ ਵਾਹਨਾਂ ਨੂੰ ਦੂਰ ਤੋਂ ਹੀ ਦੇਖਣ ਆਸਾਨੀ ਮਿਲੇਗੀ ਆਉਣਗੇ ਸਗੋਂ ਇਹ ਸੜਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਕੇ ਟਰੈਕਟਰ-ਟਰਾਲੀਆਂ ਦੇ ਹਾਦਸਿਆਂ ਨੂੰ ਵੀ ਘਟਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ 2024 ਦੌਰਾਨ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਿਸ ਵਿੱਚ ਹਾਦਸਿਆਂ ਦੇ 24 ਘੰਟਿਆਂ ਦੇ ਅੰਦਰ ਹੋਣ ਵਾਲੀਆਂ ਮੌਤਾਂ ਵਿੱਚ ਕਾਫ਼ੀ ਕਮੀ ਆਈ ਹੈ। 

ਇਹ ਸਕਾਰਾਤਮਕ ਤਬਦੀਲੀ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੁਆਰਾ ਇਨਫੋਰਸਮੈਂਟ, ਸੜਕ ਇੰਜੀਨੀਅਰਿੰਗ ਅਤੇ ਜਾਗਰੂਕਤਾ ਸਬੰਧੀ ਪਹਿਲਕਦਮੀਆਂ ਦੇ ਸਾਂਝੇ ਯਤਨਾਂ ਕਾਰਨ ਸੰਭਵ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੀਆਂ ਐਸਐਸਐਫ ਯੂਨਿਟਾਂ ਇੱਕੋ ਸਮੇਂ ਮੁਹਿੰਮ ਸ਼ੁਰੂ ਕਰਨਗੀਆਂ।

ਮੌਜੂਦਾ ਸਮੇਂ ਵਿੱਚ ਚੱਲ ਰਹੇ ਵਾਢੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਕਿਸਾਨਾਂ ਦੇ ਜੀਵਨ ਦੀ ਰਾਖੀ ਅਤੇ ਸਵੇਰੇ ਅਤੇ ਦੇਰ ਸ਼ਾਮ ਸਮੇਂ ਖੇਤੀਬਾੜੀ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

 

Tags: AS Rai , Amardeep Singh Rai , Special Director General of Police , Special DGP , Traffic and Road Safety , Sadak Surakhiya Force , SSF , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD