Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਾਬਰ ਡੇਅਰੀ (ਅਮੂਲ) ਪਲਾਂਟ ਨਾਲ ਹਰਿਆਣਾ ਵਿੱਚ ਦੁੱਧ ਉਤਪਾਦਨ ਨੂੰ ਮਿਲੇਗਾ ਨਵਾਂ ਮੁਕਾਮ - ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੇ ਸਹਿਕਾਰ ਨਾਲ ਸਮਿਰੱਧੀ ਮੰਤਰ ਨੇ ਸਹਿਕਾਰੀ ਅੰਦੋਲਨ ਨੂੰ ਦਿੱਤੀ ਨਵੀਂ ਦਿਸ਼ਾ - ਮੁੱਖ ਮੰਤਰੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, IMT Rohtak, Rohtak, Dr Arvind Kumar Sharma, Amit Shah

Web Admin

Web Admin

5 Dariya News

ਰੋਹਤਕ , 03 Oct 2025

Last updated on: Oct 18, 2025, 11:28 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਬਰ ਡੇਅਰੀ (ਅਮੂਲ) ਪਲਾਂਟ ਨਾ ਸਿਰਫ ਹਰਿਆਣਾ ਸਗੋ ਪੂਰੇ ਉੱਤਰ ਭਾਰਤ ਨੂੰ ਦੁੱਧ ਜਰੂਰਤਾਂ ਦੀ ਪੂਰਤੀ ਕਰੇਗਾ, ਨਾਲ ਹੀ ਰੁਜ਼ਗਾਰ ਦੇ ਨਵੇਂ ਮੌਕੇ ਵੀ ਸ੍ਰਿਜਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੇ ਸਹਿਕਾਰ ਤੋਂ ਸਮਰਿੱਧੀ ਮੰਤਰ ਨੇ ਸਹਿਕਾਰੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਸਾਲ 2021 ਵਿੱਚ ਸਹਿਕਾਰਤਾ ਮੰਤਰਾਲੇ ਦੀ ਸਥਾਪਨਾ ਇਸੀ ਸੋਚ ਦਾ ਨਤੀਜਾ ਹੈ, ਅਤੇ ਅੱਜ ਕੌਮੀ ਸਹਿਕਾਰਤਾ ਨੀਤੀ 2025 ਇਸੀ ਦਾ ਇੱਕ ਮਹਤੱਵਪੂਰਣ ਪ੍ਰਤੀਫੱਲ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਰੋਹਤਕ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸਾਬਰ ਡੇਅਰੀ (ਅਮੂਲ) ਪਲਾਂਟ ਦੇ ਦੂਜੇ ਪੜਾਅ ਦੇ ਉਦਘਾਅਨ ਸਮਾਰੋਹ ਦੇ ਮੌਕੇ 'ਤੇ ਆਪਣਾ ਸੰਬੋਧਨ ਦੇ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅਮੂਲ ਸਿਰਫ ਦੁੱਧ ਅਤੇ ਡੇਅਰੀ ਉਤਪਾਦਾਂ ਦਾ ਬ੍ਰਾਂਡ ਨਹੀਂ, ਸਗੋ ਭਾਰਤ ਦੇ ਸਹਿਕਾਰੀ ਅੰਦੋਲਨ ਦੀ ਤਾਕਤ ਹੈ। ਰੋਹਤਕ ਦਾ ਇਹ ਆਧੁਨਿਕ ਪਲਾਂਟ ਦਿੱਲੀ-ਐਨਸੀਆਰ ਅਤੇ ਉੱਤਰ ਭਾਰਤ ਵਿੱਚ ਦੁੱਧ ਉਤਪਾਦਾਂ ਦੀ ਮੰਗ ਪੂਰੀ ਕਰਨ ਦੇ ਨਾਲ ਹਰਿਆਣਾਂ ਦੀ ਗ੍ਰਾਮੀਣ ਅਰਥਵਿਵਸਕਾ ਨੂੰ ਨਵੀਂ ਉਰਜਾ ਦਵੇਗਾ। 

ਉਨ੍ਹਾਂ ਨੇ ਕਿਹਾ ਕਿ ਇਹ ਪਲਾਂਟ ਜਨਵਰੀ 2015 ਵਿੱਚ ਸ਼ੁਰੂ ਹੋਇਆ ਸੀ ਅਤੇ ਹੁਣ ਇਸ ਦੇ ਵਿਸਤਾਰ ਵਿੱਚ 325 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਵਿਸਤਾਰ ਦੇ ਬਾਅਦ ਇਹ ਪਲਾਂਟ ਦਹੀ, ਲੱਸੀ ਅਤੇ ਯੋਗਾਰਟ ਦੇ ਉਤਪਾਦਨ ਦਾ ਦੇਸ਼ ਦਾ ਸੱਭ ਤੋਂ ਵੱਡਾ ਪਲਾਂਟ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨਾ ਸਿਰਫ ਕਿਸਾਨਾਂ ਨੂੰ ਬਿਹਤਰ ਮੁੱਲ ਮਿਲੇਗਾ ਸਗੋ ਹਜਾਰਾਂ ਨੌਜੁਆਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਸ੍ਰਿਜਤ ਹੋਣਗੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸਹਿਕਾਰੀ ਸੰਸਥਾਵਾਂ ਰਾਹੀਂ ਘੱਟ ਵਿਆਜ 'ਤੇ ਕਰਜ਼ਾ ਉਪਲਬਧ ਕਰਵਾ ਰਹੀ ਹੈ। ਹੈਫੇਡ ਵੱਲੋਂ ਉਨੱਤ ਕਿਸਮ ਦਾ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਸਮੇਂ 'ਤੇ ਉਪਲਬਧ ਕਰਾਈ ਜਾ ਰਹੀਆਂ ਹਨ। ਸ਼ੂਗਰ ਫੇਡਰੇਸ਼ਨ ਵੱਲੋਂ ਗੰਨਾ ਕਿਸਾਨਾਂ ਨੂੰ 400 ਰੁਪਏ ਪ੍ਰਤੀ ਕੁਇੰਟਲ ਦਾ ਮੁੱਲ ਦਿੱਤਾ ਜਾ ਰਿਹਾ ਹੈ ਅਤੇ ਛੇ ਸਹਿਕਾਰੀ ਖੰਡ ਮਿੱਲਾਂ ਸੰਚਾਲਿਤ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇਸ਼ ਵਿੱਚ ਦੁੱਧ ਉਤਪਾਦਨ ਵਿੱਚ ਤੀਜੇ ਸਥਾਨ 'ਤੇ ਹੈ, ਜਿੱਥੇ ਪ੍ਰਤੀ ਵਿਅਕਤੀ ਦੁੱਧ ਦੀ ਉਪਲਬਧਤਾ 1105 ਗ੍ਰਾਮ ਰੋਜ਼ਾਨਾ ਹੈ ਅਤੇ ਸਾਲਾਨਾ ਉਤਪਾਦਨ 122 ਲੱਖ 20 ਹਜਾਰ ਟਨ ਤੱਕ ਪਹੁੰਚ ਗਿਆ ਹੈ। ਸਹਿਕਾਰੀ ਦੁੱਧ ਕਮੇਟੀਆਂ ਰਾਹੀਂ ਉਤਪਾਦਕਾਂ ਨੂੰ 2015 ਤੋਂ ਦੁਰਘਟਨਾ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਵਿੱਤ ਸਾਲ 2023-24 ਵਿੱਚ ਇਸ ਦੀ ਬੀਮਾ ਰਕਮ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਕਮੇਟੀਆਂ ਦੇ ਮੈਂਬਰ ਪਰਿਵਾਰਾਂ ਦੀ ਬੇਟੀਆਂ ਨੂੰ ਵਿਆਹ 'ਤੇ 1100 ਰੁਪਏ, ਸਕਾਲਰਸ਼ਿਪ ਯੋਜਨਾ ਤਹਿਤ 10ਵੀਂ ਤੇ 12ਵੀਂ ਵਿੱਚ 80% ਤੋਂ ਵੱਧ ਨੰਬਰ ਲਿਆਉਣ ਵਾਲੇ ਬੱਚਿਆਂ ਨੂੰ 2100 ਤੋਂ 5100 ਰੁਪਏ ਤੱਕ ਦੀ ਪ੍ਰੋਤਸਾਹਨ ਰਕਮ ਦਿੱਤੀ ਜਾ ਰਹੀ ਹੈ।ਇਸ ਮੌਕੇ 'ਤੇ ਮੁੱਖ ਮੰਤਰੀ ਨੇ  ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸਹਿਕਾਰੀ ਅੰਦੋਲਨ ਨੂੰ ਹੋਰ ਮਜਬੂਤ ਬਨਾਉਣ ਅਤੇ ਇੱਕ ਖੁਸ਼ਹਾਲ, ਵਿਕਸਿਤ ਹਰਿਆਣਾ ਦੇ ਨਿਰਮਾਣ ਵਿੱਚ ਯੋਗਦਾਨ ਦੇਣ। 

ਉਨ੍ਹਾਂ ਨੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਵਿਸ਼ੇਸ਼ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਰ-ਕਮਲਾਂ ਨਾਲ ਇਸ ਡੇਅਰੀ ਪਲਾਂਟ ਦਾ ਉਦਘਾਟਨ ਹੋਣਾ ਸਾਡੇ ਸਾਰਿਆਂ ਲਈ ਪ੍ਰੇਰਣਾਦਾਇਕ ਲੰਮ੍ਹਾ ਹੈ।ਇਸ ਮੌਕੇ 'ਤੇ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ, ਕੇਂਦਰੀ ਰਾਜ ਸਹਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਪਾਲ ਗੁੱਜਰ, ਹਰਿਆਣਾਂ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ, ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਕੌਸ਼ਿਕ, ਗੁਜਰਾਤ ਦੇ ਸਹਿਕਾਰਤਾ ਰਾਜ ਮੰਤਰੀ ਭੀਖੂ ਪਰਮਾਰ, ਸਾਂਸਦ ਧਰਮਬੀਰ ਸਿੰਘ, ਰਾਜਸਭਾ ਸਾਂਸਦ ਰਾਮਚੰਦਰ ਜਾਂਗੜਾ, ਸਾਬਰ ਡੇਅਰੀ ਦੇ ਚੇਅਰਮੈਨ ਸ਼ਾਮਿਲਭਾਈ ਬੀ ਪਟੇਲ, ਅਮੂਲ ਦੇ ਚੇਅਰਮੈਨ ਅਸ਼ੋਕ ਭਾਈ ਚੌਧਰੀ ਸਮੇਤ ਹੋਰ ਮਾਣਯੋਗ ਤੇ ਪ੍ਰਸਾਸ਼ਨਿਕ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , IMT Rohtak , Rohtak , Dr Arvind Kumar Sharma , Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD