Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

ਮਾਨ ਸਰਕਾਰ ਰੀਅਲ ਅਸਟੇਟ ਸੈਕਟਰ ਵਿੱਚ ਕੰਮ ਕਰਨਾ ਸੁਖਾਵਾਂ ਬਣਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Vishesh Sarangal

Web Admin

Web Admin

5 Dariya News

ਚੰਡੀਗੜ੍ਹ , 17 Oct 2025

Last updated on: Oct 18, 2025, 13:01 IST

ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। 

ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।  ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ਦੇ ਚੇਅਰਮੈਨ ਸ੍ਰੀ ਦੀਪਕ ਗਰਗ (ਡਾਇਰੈਕਟਰ, ਮਾਰਬੇਲਾ ਗਰੁੱਪ) ਨੇ ਮੀਟਿੰਗ ਦੌਰਾਨ ਕਮੇਟੀ ਦੇ ਗਠਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮੇਟੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਗੀ। 

ਮੀਟਿੰਗ ਵਿੱਚ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਮੀਟਿੰਗ ਲਈ ਸਹਿਮਤੀ ਜਤਾਈ ਗਈ ਤਾਂ ਜੋ ਇਨ੍ਹਾਂ ਸ਼ਹਿਰਾਂ ਵਿੱਚ ਰੀਅਲ ਅਸਟੇਟ ਖੇਤਰ ਵਿੱਚ ਹੋਰ ਨਿਵੇਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਰੀਅਲ ਅਸਟੇਟ ਖੇਤਰ ਨੂੰ ਹੋਰ ਨਿਵੇਸ਼-ਪੱਖੀ ਅਤੇ ਵਧੇਰੇ ਹੁਲਾਰਾ ਦੇਣ ਲਈ ਮੀਟਿੰਗ ਵਿੱਚ ਸਮੂਹ  ਮੈਂਬਰਾਂ ਵੱਲੋਂ ਕੁਝ ਨੁਕਤਿਆਂ ਜਿਵੇਂ ਸੀ.ਐਲ.ਯੂ, ਐਲ.ਓ.ਆਈ, ਲਾਇਸੈਂਸ ਅਤੇ ਹੋਰ ਪ੍ਰਵਾਨਗੀਆਂ ਜਾਰੀ ਕਰਨ ਵਿਚ ਤੇਜ਼ੀ ਲਿਆਉਣ, ਪਾਰਸ਼ਿਅਲ ਕੰਪਲੀਸ਼ਨ ਸਰਟੀਫਿਕੇਟ ਅਤੇ ਕੰਪਲੀਸ਼ਨ  ਸਰਟੀਫਿਕੇਟ ਨੂੰ ਜਾਰੀ ਕਰਨਾ ਸੁਖਾਵਾਂ ਬਣਾਉਣ ਅਤੇ ਪਲਾਟਾਂ ਦੀ ਹਾਈਪੌਥੀਕੇਸ਼ਨ ਅਤੇ ਡੀ-ਹਾਈਪੌਥੀਕੇਸ਼ਨ ਦੀ ਵਿਧੀ ਨੂੰ ਹੋਰ ਢੁਕਵਾਂ ਬਣਾਉਣ ਸੰਬਧੀ ਤੁਰੰਤ ਲੋਂੜੀਦੇ ਕਦਮ ਚੁੱਕਣ 'ਤੇ ਸਹਿਮਤੀ ਜਤਾਈ ਗਈ।

ਇਸ ਦੌਰਾਨ ਮੁੱਖ ਪ੍ਰਸ਼ਾਸਕ ਗਮਾਡਾ, ਸ਼੍ਰੀ ਵਿਸ਼ੇਸ਼ ਸਾਰੰਗਲ, ਵਧੀਕ ਮੁੱਖ ਪ੍ਰਸ਼ਾਸਕ, ਗਮਾਡਾ ਅਤੇ ਮੇੈਂਬਰ ਸਕੱਤਰ, ਸੈਕਟਰ ਵਿਸ਼ੇਸ਼ ਕਮੇਟੀ, ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਮੌਜੂਦ ਰਹੇ। ਇਸ ਤੋਂ ਇਲਾਵਾ ਕਮੇਟੀ ਦੇ ਵਾਈਸ ਚੇਅਰਮੈਨ ਸ੍ਰੀ ਰੁਪਿੰਦਰ ਸਿੰਘ ਚਾਵਲਾ (ਐਮ.ਡੀ. ਸੀ.ਈ.ਈ. ਈ.ਐਨ.ਐਨ. ਪ੍ਰਮੋਟਰਜ਼ ਐਂਡ ਡਿਵੈਲਪਰਜ਼ ਪ੍ਰਾਈਵੇਟ ਲਿਮਿਟਿਡ) ਅਤੇ ਹੋਰ ਮੈਂਬਰ ਸ੍ਰੀ ਸੁਖਦੇਵ ਸਿੰਘ (ਡਾਇਰੈਕਟਰ, ਏ. ਜੀ.ਆਈ. ਗਰੁੱਪ), ਸ੍ਰੀ ਪ੍ਰਦੀਪ ਕੁਮਾਰ ਬਾਂਸਲ (ਡਾਇਰੈਕਟਰ, ਐਚ.ਐਲ.ਪੀ. ਗਰੁੱਪ), ਸ੍ਰੀ ਬਲਜੀਤ ਸਿੰਘ (ਡਾਇਰੈਕਟਰ, ਜੁਬਲੀ ਗਰੁੱਪ), ਸ੍ਰੀ ਦੀਪਕ ਮਖੀਜਾ (ਬਿਜ਼ਨਸ ਹੈਡ ਪੰਜਾਬ, ਏਮਾਰ ਗਰੁੱਪ), ਸ੍ਰੀ ਰੁਪਿੰਦਰ ਸਿੰਘ ਗਿੱਲ (ਐਮ.ਡੀ. ਗਿਲਸਨਜ਼ ਕੰਸਟ੍ਰਕਸ਼ਨ ਲਿਮਿਟਿਡ), ਸ੍ਰੀ ਰੋਹਿਤ ਸ਼ਰਮਾ (ਕਾਰਜਕਾਰੀ ਡਾਇਰੈਕਟਰ, ਡੀ.ਐਲ.ਐਫ. ਗਰੁੱਪ), ਸ੍ਰੀ ਮੋਹਿੰਦਰ ਗੋਇਲ (ਚੇਅਰਮੈਨ, ਐਫੀਨੀਟੀ ਗਰੁੱਪ) ਅਤੇ ਸ੍ਰੀ ਵਰੁਣ ਧਾਮ (ਡਾਇਰੈਕਟਰ ਕੇ.ਐਲ.ਵੀ. ਬਿਲਡਰਜ਼) ਸ਼ਾਮਿਲ ਹੋਏ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Vishesh Sarangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD