Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਵੱਲੋਂ 3.91 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 4 ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 17 Oct 2025

Last updated on: Oct 18, 2025, 15:36 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਸੰਜੀਦਗੀ ਨਾਲ ਫੈਸਲੇ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਰੀਬ 3.91 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 4 ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਜਿਥੇ ਹਲਕੇ ਦੇ ਲੋਕਾਂ ਨੂੰ ਰਾਹਤ ਮਿਲੇਗੀ ਉਥੇ ਹੀ ਦਸੰਬਰ ਮਹੀਨੇ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਵੀ ਵਧੀਆ ਸੜਕ ਸਹੂਲਤਾਂ ਮਿਲਣਗੀਆਂ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ 01 ਕਰੋੜ 70 ਲੱਖ 26 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀਆਂ ਬਸੀ ਸੰਘੋਲ ਰੋਡ (ਧੂੰਦਾਂ) ਤੋਂ ਅਬਦੁੱਲਾਪੁਰ ਵਾਇਆ ਮੁਸਤਫਾਬਾਦ, ਨੌਗਾਵਾਂ ਤੋਂ ਲੋਹਾਰੀ ਕਲਾਂ ਤੇ ਸਰਹਿੰਦ-ਮੋਰਿੰਡਾ ਰੋਡ ਤੋਂ ਵਜੀਦਪੁਰ ਸਮੇਤ ਫਿਰਨੀ ਤੱਕ ਅਤੇ 02 ਕਰੋੜ 20 ਲੱਖ 58 ਹਜ਼ਾਰ ਦੀ ਲਾਗਤ ਨਾਲ ਬਣਨ ਵਾਲੀ ਬਸੀ ਬਾਈਪਾਸ ਤੋਂ ਐਲ.ਸੀ. ਰੋਡ ਖੰਟ ਵਾਇਆ ਬਹਿਰਾਮਪੁਰ, ਭੁੱਚੀ, ਪੰਜਕੋਹਾ ਸਮੇਤ ਬਹਿਰਾਮਪੁਰ ਦੀ ਫਿਰਨੀ ਤੱਕ ਦੀ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ।

ਵਿਧਾਇਕ ਹੈਪੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹਲਕੇ ਦੀਆਂ ਹੋਰ ਲਿੰਕ ਸੜਕਾਂ ਦਾ ਨਿਰਮਾਣ ਕਾਰਜ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਸੜਕਾਂ ਦੀ ਕਾਇਆ ਕਲਪ ਹੋ ਜਾਵੇਗੀ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੋਕਾਂ ਨੂੰ ਖੁਦ ਨਿਗਰਾਨੀ ਕਰਨੀ ਚਾਹੀਦੀ ਹੈ ਤਾਂ ਜੋ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD