Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਦੀਪਸ਼ਿਖਾ ਸ਼ਰਮਾ ਨੇ ਫ਼ਿਰੋਜ਼ਸ਼ਾਹ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 17 Oct 2025

Last updated on: Oct 18, 2025, 15:38 IST

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ਿਰੋਜਸ਼ਾਹ ਦਾਣਾ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। 

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਖੇਤਾਂ ਵਿੱਚ ਵਾਢੀ ਉਪਰੰਤ ਪਰਾਲੀ ਪ੍ਰਬੰਧਨ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 2,44,475  ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  2,38,573 ਮੀਟਰਕ ਟਨ (98 ਫ਼ੀਸਦੀ) ਝੋਨਾ ਖਰੀਦਿਆ ਜਾ ਚੁੱਕਾ ਹੈ। 

ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 84385 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 68083  ਮੀਟਰਕ ਟਨ ਝੋਨਾ ਮਾਰਕਫੈੱਡ ਨੇ, 59218  ਮੀਟਰਕ ਟਨ ਝੋਨਾ ਪਨਸਪ, 26867 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 20 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਕਿਸਾਨਾਂ ਨੂੰ ਹੁਣ ਤੱਕ 378.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਪਰਾਲੀ ਪਬੰਧਨ /ਨਿਪਟਾਰੇ ਲਈ ਵਿਭਾਗ ਕੋਲ ਉਪਲਬਧ ਜ਼ਰੂਰੀ ਮਸ਼ੀਨਰੀ ਉਪਲਬਧ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। 

ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਡੀ.ਐਸ.ਪੀ. ਸੁਖਵਿੰਦਰ ਸਿੰਘ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD