Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰੀਬ 4.89 ਕਰੋੜ ਨਾਲ ਹੋਵੇਗਾ 10 ਲਿੰਕ ਸੜਕਾਂ ਦਾ ਨਵੀਨੀਕਰਨ, ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਰੱਖੇ ਨੀਹ ਪੱਥਰ

31 ਮਾਰਚ 2026 ਤੋਂ ਪਹਿਲਾਂ ਹੋਣਗੀਆਂ ਮੁਕੰਮਲ, ਅਧਿਕਾਰੀਆਂ ਨੂੰ ਨਿਰੰਤਰ ਨਿਗਰਾਨੀ ਦੀਆਂ ਹਦਾਇਤਾਂ ਜਾਰੀ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 18 Oct 2025

Last updated on: Oct 22, 2025, 10:42 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੀਆਂ ਲਿੰਕ ਸੜਕਾਂ ਦੇ ਨਵ ਨਿਰਮਾਣ ਦੀ ਪ੍ਰਕਿਰਿਆ ਇਨੀ ਦਿਨੀ ਜੋਸ਼ੋ ਖਰੋਸ਼ ਨਾਲ ਜਾਰੀ ਹੈ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਹਲਕੇ ਅਧੀਨ ਆਉਂਦੀਆਂ 10 ਹੋਰ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਮੌਕੇ ਨੀਹ ਪੱਥਰ ਰੱਖੇ ਅਤੇ ਪਿੰਡਾਂ ਦੇ ਨਿਵਾਸੀਆਂ ਨੂੰ ਭਰੋਸਾ ਦਵਾਇਆ ਕਿ 31 ਮਾਰਚ 2026 ਤੋਂ ਪਹਿਲਾਂ ਪਹਿਲਾਂ ਸਾਰੀਆਂ ਲਿੰਕ ਸੜਕਾਂ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ।ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀਆਂ ਜਰੂਰਤਾਂ ਤੋਂ ਉਹ ਭਲੀ ਭਾਂਤ ਜਾਣੂ ਹਨ ਅਤੇ ਪੜਾਅਵਾਰ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਲਿੰਕ ਸੜਕਾਂ ਦੇ ਨਿਰਮਾਣ ਤੋਂ ਇਲਾਵਾ ਹਲਕੇ ਵਿੱਚ ਬੁਨਿਆਦੀ ਸੁਵਿਧਾਵਾਂ ਦਾ ਵਾਧਾ ਕਰਨ ਲਈ ਵੀ ਅਨੇਕਾਂ ਹੋਰ ਪ੍ਰੋਜੈਕਟ ਪ੍ਰਗਤੀ ਅਧੀਨ ਹਨ।ਅੱਜ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੇੜੀ ਸੰਘੋਲ ਰੋਡ ਤੋਂ ਬਾਠਾਂ ਖੁਰਦ ਵਾਇਆ ਮੋਹਨ ਮਾਜਰਾ, ਖੇੜੀ ਸੰਘੋਲ ਰੋਡ ਤੋਂ ਐੱਚ ਐਮ ਸਕੂਲ ਲੋਹਾਰ ਮਾਜਰਾ ਖੁਰਦ, ਸਰਹਿੰਦ ਮੋਰਿੰਡਾ ਰੋਡ ਤੋਂ ਐਲ.ਸੀ ਰੋਡ ਖਾਂਟ ਵਾਇਆ ਡੂਮਛੇੜੀ ਪੰਜ ਕੋਹਾ ਟੋਡਰਪੁਰ, ਸੁਹਾਵੀ ਤੋਂ ਮੁਸਤਫ਼ਾਬਾਦ (ਐਮ ਸੀ ਲਿਮਟ ਤੱਕ), ਬੋਡ ਤੋਂ ਕੋਟਲਾ ਮਕਸੂਦਾ, ਮੀਰਪੁਰ ਤੋਂ ਮੁੱਲਾਂਪੁਰ ਵਾਇਆ ਉਦਲਪੁਰ, ਖੇੜੀ ਤੋਂ ਧਮਹੇੜੀ ਰੋਡ, ਖੇੜੀ ਧਮਹੇੜੀ ਰੋਡ ਤੋਂ ਜਲੋਵਾਲ ਫਿਰੋਜ਼ਪੁਰ ਰੋਡ ਵਾਇਆ ਲਾਡਪੁਰੀ ਅਤੇ ਬੱਡਲਾ ਤੋਂ ਦੁਲਵਾਂ ਤੇ ਭੜੀ ਤੋਂ ਸੰਘੋਲ ਲਿੰਕ ਸੜਕਾਂ ਬਣਵਾਉਣ ਦੇ ਕੰਮ ਆਰੰਭ ਕਰਵਾਏ।

 ਇਸ ਮੌਕੇ ਉਨਾਂ ਨੇ ਸੰਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਨਿਗਰਾਨੀ ਕਰਦੇ ਰਹਿਣ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD