Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਦੇਸ਼ ਦੀ ਅੰਦਰੂਨੀ ਸੁਰੱਖਿਆ ਪੁਲਿਸ ਦੀ ਅਹਿਮ ਜਿੰਮੇਵਾਰੀ : ਆਈ.ਪੀ.ਐਸ

ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਬਕਰਾਰ ਰੱਖਦਾ : ਹਰਮਨਦੀਪ ਸਿੰਘ ਹਾਂਸ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Police Commemoration Day Parade, Police Commemoration Day, Harmandeep Singh Hans, Central Reserve Police Force, CRPF

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Oct 2025

Last updated on: Oct 22, 2025, 16:13 IST

ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਜਿੰਮੇਵਾਰੀ ਪੁਲਿਸ ਦੇ ਹੱਥ ਹੁੰਦੀ ਹੈ। ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਸੁਰੱਖਿਆ ਨੂੰ ਬਕਰਾਰ ਰੱਖ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮੋਹਾਲੀ ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਕਰਵਾਏ ਸਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪੁਲਿਸ ਸ਼ਹੀਦੀ ਯਾਦਗਰੀ ਦਿਵਸ 21 ਅਕਤੂਬਰ 1959 ਨੂੰ ਲੱਦਾਖ ਘਾਟੀ ਵਿੱਚ ਗਸ਼ਤ ਕਰਦੇ ਹੋਏ ਚੀਨ ਬਾਰਡਰ ਤੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਯਾਦ ਵਿੱਚ ਸ਼ੁਰੂ ਹੋਇਆ।

ਆਈ.ਪੀ.ਐਸ ਹਾਂਸ ਨੇ ਕਿਹਾ ਕਿ ਪੁਲਿਸ ਜਵਾਨ ਆਪਣੇ ਫਰਜਾਂ ਨੂੰ ਨਿਭਾਉਂਦੇ ਹੋਏ ਦੇਸ਼ ਦੀ ਖਾਤਰ ਆਪਣੀ ਜਾਨ ਨੂੰ ਕੁਰਬਾਨ ਕਰ ਦਿੰਦੇ ਹਨ, ਉਹਨਾਂ ਦੀ ਸ਼ਹਾਦਤ ਨੂੰ ਯਾਦ ਰੱਖਣ ਲਈ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ । ਬੀਤੇ ਸਾਲ ਦੌਰਾਨ ਭਾਰਤ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ 191 ਜਵਾਨਾਂ ਨੇ ਸ਼ਹੀਦੀ ਪਾਈ ਹੈ। ਉਨ੍ਹਾਂ ਕਿਹਾ ਕਿ “ਜੋ ਜਵਾਨ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਏ ਹਨ, ਮੈਂ ਉਹਨਾਂ ਨੂੰ ਸਲਾਮ ਕਰਦਾ ਹਾਂ। ਸਾਨੂੰ ਸਾਰਿਆਂ ਨੂੰ ਉਹਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ”

ਇਸ ਮੌਕੇ ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਅੱਤਵਾਦੀਆਂ ਹੱਥੋ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਅਫਸਰ ਸਹਿਬਾਨ/ਕਰਮਚਾਰੀਆਂ ਦੇ 35 ਪਰਿਵਾਰ, ਜੋ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਰਹਿ ਰਹੇ ਹਨ, ਉਹ ਇਹਨਾਂ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਕੋਈ ਮੁਸ਼ਕਿਲ ਆਵੇ ਤਾਂ ਉਸ ਦਾ ਹੱਲ ਕਰਨ ਦਾ ਵਚਨਬੱਧ ਹਾਂ। ਇਸ ਮੌਕੇ ਕਈ ਸ਼ਹੀਦਾਂ  ਦੇ ਪਰਿਵਾਰਕ ਮੈਬਰਾਂ ਨੇ ਆਪਣੀਆਂ ਮੁਸਕਿਲਾਂ ਵੀ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਅਤੇ ਮੰਗ ਪੱਤਰ ਵੀ ਦਿੱਤੇ। 

ਹਰਮਨਦੀਪ ਸਿੰਘ ਹਾਂਸ ਨੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਇਹੋ ਜਿਹੀ ਫੋਰਸ, ਜਿਸ ਨੇ ਦੁਨੀਆਂ ਦੇ ਵਿੱਚ ਅੱਤਵਾਦ ਦੇ ਖਿਲਾਫ ਲੜ ਕੇ ਆਪਣਾ ਇੱਕ ਨਾਮ ਬਣਾਇਆ ਹੈ ਅਤੇ ਇਸ ਦਾ ਸਿਹਰਾ ਸਾਡੇ ਬਹਾਦਰ ਅਫਸਰਾਂ ਅਤੇ ਜਵਾਨਾਂ ਨੂੰ ਜਾਂਦਾ ਹੈ। ਪੰਜਾਬ ਵਿੱਚ ਅੱਤਵਾਦ ਦੇ ਦੌਰਾਨ ਪੁਲਿਸ ਅਫਸਰਾਂ ਤੇ ਜਵਾਨਾਂ ਨੇ ਸ਼ਹਾਦਤਾਂ ਦੇ ਕੇ ਅਮਨ ਸ਼ਾਂਤੀ ਲਿਆਂਦੀ ਹੈ, ਸਾਨੂੰ ਉਨ੍ਹਾਂ ਦੀਆਂ ਸ਼ਹਾਦਤਾਂ ਹਮੇਸ਼ਾਂ ਯਾਦ ਰੱਖਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਸੁਫਨੇ ਸਕਾਰ ਕਰਨੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਮਾਣ ਵਧੇ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ, ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਅਸੀਂ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਸਾਡੇ ਦੇਸ਼ ਦੀ ਰੱਖਿਆਂ ਕਰਦੇ ਅੱਤਵਾਦੀਆਂ ਦੇ ਖਿਲਾਫ ਡੱਟ ਕੇ ਮੁਕਾਬਲਾ ਕਰਦੇ ਹੋਏ ਜਾਂ ਕਿਸੇ ਮਹਾਂਮਾਰੀ ਦੌਰਾਨ ਆਈ.ਟੀ.ਬੀ.ਪੀ./ਸੀ.ਆਰ.ਪੀ.ਐਫ. ਦੇ ਜਵਾਨ, ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ ਜਵਾਨ ਜੋ ਕਿ ਦੇਸ਼ ਦੀ ਖਾਤਰ ਆਪਣੀ ਜਾਨ ਗੁਆ ਕੇ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਹਨ, ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ। 

ਉਹ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ ਸਾਨੂੰ ਹਮੇਸ਼ਾ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਆਪਣੇ ਦੇਸ਼ ਦੀ ਰੱਖਿਆ ਕਰੀਏ।ਇਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ, ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮੋਹਾਲੀ ਨੇ ਫੁੱਲ ਮਾਲਾਵਾਂ/ਰੀਥ ਰੱਖਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ ।

 ਇਸ ਤੋਂ ਪਹਿਲਾਂ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਵੀ ਦਿੱਤੀ । ਡਿਪਟੀ ਸੁਪਰਡੰਟ ਪਲਿਸ(ਹੈਡਕੁਆਟਰ) ਸ੍ਰੀ ਹਰਸਿਮਰਤ ਸਿੰਘ ਛੇਤਰਾ ਵੱਲੋਂ ਸ਼ਹੀਦਾਂ ਦੇ ਨਾਮ ਪੜ੍ਹੇ ਗਏ  ।ਇਸ ਮੌਕੇ ਸ੍ਰੀ ਅਨੀਸ਼ ਕੁਮਾਰ ਗੋਇਲ, ਸੀ.ਜੇ.ਐਮ. ਮੋਹਾਲੀ, ਜ਼ਿਲ੍ਹੇ ਦੇ ਸਮੂਹ ਐਸ.ਪੀ., ਡੀ.ਐਸ.ਪੀਜ਼਼ ਅਤੇ ਇੰਸਪੈਕਟਰ, ਪੁਲਿਸ ਜਵਾਨਾਂ ਅਤੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਵੱਲੋਂ ਫੁੱਲ ਮਾਲਾਵਾਂ ਚੜ੍ਹਾ ਸਰਧਾਂਜਲੀ ਭੇਂਟ ਕੀਤੀ ਗਈ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Police Commemoration Day Parade , Police Commemoration Day , Harmandeep Singh Hans , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD