Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.

ਪੁਲਿਸ ਜਵਾਨਾਂ ਨੇ ਸ਼ਹੀਦਾਂ ਨੂੰ ਹਥਿਆਰ ਉੱਲਟੇ ਕਰਕੇ ਦਿੱਤੀ ਸੋਗ ਸਲਾਮੀ, ਸਾਰੇ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Police Commemoration Day Parade, Police Commemoration Day, Ferozpur Police, Central Reserve Police Force, CRPF

Web Admin

Web Admin

5 Dariya News

ਫ਼ਿਰੋਜ਼ਪੁਰ , 21 Oct 2025

Last updated on: Oct 22, 2025, 16:14 IST

ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਸ਼ਹੀਦੀ ਸਮਾਰਕ 'ਤੇ ਪੁਲਿਸ, ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲ੍ਹ ਮਲਾਵਾਂ ਭੇਟ ਕਰਕੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਐੱਸ.ਪੀ ਸ੍ਰੀ. ਕਰਨ ਸ਼ਰਮਾ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ ਅਤੇ ਮਹਿਮਾਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। 

ਇਸ ਉਪਰੰਤ ਵਿਸ਼ੇਸ਼ ਤੌਰ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿਚ ਤਾਇਨਾਤ ਕੀਤੇ ਗਏ ਜਵਾਨਾਂ ਦੀ ਇੱਕ ਟੁਕੜੀ ਤੇ ਚੀਨੀਆਂ ਵੱਲੋਂ ਅਚਾਨਕ ਹਮਲਾ ਕੀਤਾ ਗਿਆ। ਜਿਸ ਵਿਚ ਭਾਰਤੀ ਪੁਲੀਸ ਦੇ 10 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਦੀ ਯਾਦ ਵਿਚ ਤੇ ਡਿਊਟੀ ਦੌਰਾਨ ਹੋਰ ਮਾਰੇ ਗਏ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਤਾਜਾ ਰੱਖਣ ਲਈ ਸਾਲ 1960 ਵਿਚ ਸਮੂਹ ਸਟੇਟਾਂ ਦੇ ਆਈ.ਜੀ.ਪੀਜ਼ ਦੀ ਕਾਨਫ਼ਰੰਸ ਵਿਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਹਰ ਸਾਲ ਸਾਰੇ ਦੇਸ਼ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਹੋਰ ਪੁਲਿਸ ਯੂਨਿਟਾਂ ਵਿਚ 21 ਅਕਤੂਬਰ ਨੂੰ ਇਹ ਦਿਵਸ ਮਨਾਇਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਬਦੌਲਤ ਹੀ ਅੱਜ ਅਸੀਂ ਸ਼ਾਂਤੀ ਤੇ ਅਮਨ ਚੈਨ ਦੀ ਜ਼ਿੰਦਗੀ ਬਤੀਤ ਕਰ ਰਹੇ ਤੇ ਆਜ਼ਾਦ ਫ਼ਿਜ਼ਾ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਹੋ ਜਿਹੇ ਸ਼ਹੀਦਾਂ ਤੇ ਮਾਣ ਹੈ ਤੇ ਪੰਜਾਬ ਪੁਲੀਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜੀ ਹੈ। ਇਸ ਤੋਂ ਪਹਿਲਾ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ ਅਫ਼ਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ। ਸਟੇਜ ਸੰਚਾਲਨ ਦੀ ਭੂਮਿਕਾ ਲਖਵੀਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸਿਵਲ, ਹੋਮ ਗਾਰਡਜ਼, ਸ਼ਹੀਦਾਂ ਦੇ ਪਰਿਵਾਰ ਤੇ ਪੁਲੀਸ ਅਧਿਕਾਰੀ ਹਾਜ਼ਰ ਸਨ।

 

Tags: Police Commemoration Day Parade , Police Commemoration Day , Ferozpur Police , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD