Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੁਲਿਸ ਸ਼ਹੀਦੀ ਦਿਵਸ ਮਨਾਇਆ, ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਾਨੂੰ ਮਿਲ ਕੇ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ :- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ

Police Commemoration Day Parade, Police Commemoration Day, Khanna Police, Swapan Sharma, Dr Jyoti Yadav Bains, Central Reserve Police Force, CRPF

Web Admin

Web Admin

5 Dariya News

ਖੰਨਾ, (ਲੁਧਿਆਣਾ) , 21 Oct 2025

Last updated on: Oct 22, 2025, 16:27 IST

ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜਯੋਤੀ ਯਾਦਵ ਬੈਂਸ ਨੇ ਮੰਗਲਵਾਰ ਨੂੰ ਪੁਲਿਸ ਸ਼ਹੀਦੀ ਦਿਵਸ ਮੌਕੇ ਪੁਲਿਸ ਲਾਈਨਜ਼ ਖੰਨਾ ਵਿਖੇ ਪੁਲਿਸ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਸ਼ਾਂਤੀਪੂਰਨ ਮਾਹੌਲ ਅਤੇ ਭਾਈਚਾਰਕ ਸਾਂਝ ਵਿੱਚ ਰਹਿ ਰਹੇ ਹਾਂ।  ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲ ਸਕਦੇ।

 ਪੁਲਿਸ ਸ਼ਹੀਦੀ ਦਿਵਸ ਪਰੇਡ ਦੀ ਇਤਿਹਾਸਕ ਮਹੱਤਤਾ ਬਾਰੇ ਦੱਸਦਿਆਂ ਡਾ. ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ ਇਹ ਦਿਨ ਸਾਰੇ ਰਾਜਾਂ ਦੀ ਪੁਲਿਸ ਅਤੇ ਦੇਸ਼ ਭਰ ਵਿੱਚ ਨੀਮ ਫ਼ੌਜੀ ਬਲਾਂ ਵੱਲੋਂ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ, 1959 ਨੂੰ ਚੀਨੀ ਫੌਜ ਦੁਆਰਾ ਕੀਤੇ ਗਏ ਹਮਲੇ ਦੌਰਾਨ ਹੌਟ ਸਪ੍ਰਿੰਗਜ਼ (ਲਦਾਖ) ਵਿਖੇ ਸ਼ਹੀਦੀ ਪ੍ਰਾਪਤ ਕੀਤੀ ਸੀ।  

ਉਨ੍ਹਾਂ ਦੱਸਿਆ ਕਿ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਐਸ.ਐਸ.ਪੀ ਖੰਨਾ ਨੇ ਕਿਹਾ ਕਿ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਕੁੱਲ 37 ਪੁਲਿਸ ਮੁਲਾਜ਼ਮਾਂ ਨੇ ਅੱਤਵਾਦ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।  ਉਹਨਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਹਨਾਂ ਦੇ ਪਰਿਵਾਰਾਂ ਨਾਲ ਖੜੀ ਹੈ, ਜੋ ਕਿ ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਦੀਆਂ ਹੋਰ ਥਾਵਾਂ ਵਿੱਚ ਰਹਿ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅੰਦਰੂਨੀ ਗੜਬੜੀਆਂ ਦਾ ਮੁਕਾਬਲਾ ਕਰਨ ਲਈ ਦਿੱਤੀਆਂ ਕੁਰਬਾਨੀਆਂ ਦੀ ਵੀ ਸ਼ਲਾਘਾ ਕੀਤੀ।ਡੀ.ਐਸ.ਪੀ ਖੰਨਾ ਵਿਨੋਦ ਕੁਮਾਰ ਦੀ ਅਗਵਾਈ ਵਿੱਚ ਪੁਲੀਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। 

ਡੀ.ਐਸ.ਪੀ (ਐਨ.ਡੀ.ਪੀ.ਐਸ) ਕਰਮਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਜਾਨਾਂ ਵਾਰਨ ਵਾਲੇ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਵੀ ਪੜ੍ਹ ਕੇ ਸੁਣਾਈ ਗਈ। ਬਾਅਦ ਵਿਚ ਐਸ.ਐਸ.ਪੀ ਖੰਨਾ ਡਾ. ਜਯੋਤੀ ਯਾਦਵ ਬੈਂਸ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ, ਐਸ.ਪੀ.(ਹੈਡਕੁਆਰਟਰ) ਤਰੁਣ ਰਤਨ, ਐਸ.ਪੀ ਪ੍ਰਸ਼ੋਤਮ ਸਿੰਘ ਬੱਲ, ਐਸ.ਪੀ ਪਵਨਜੀਤ, ਐਸ.ਪੀ ਹਰਪਿੰਦਰ ਕੌਰ ਗਿੱਲ, ਡੀ.ਐਸ.ਪੀ (ਡੀ) ਮੋਹਿਤ ਕੁਮਾਰ, ਡੀ.ਐਸ.ਪੀ (ਐਨ.ਡੀ.ਪੀ.ਐਸ) ਕਰਮਜੀਤ ਸਿੰਘ ਗਰੇਵਾਲ, ਡੀ.ਐਸ.ਪੀ ਖੰਨਾ ਵਿਨੋਦ ਕੁਮਾਰ, ਡੀ.ਐਸ.ਪੀ ਸਮਰਾਲਾ ਤਰਲੋਚਨ ਸਿੰਘ, ਡੀ.ਐਸ.ਪੀ ਪਾਇਲ ਜਸਵਿੰਦਰ ਸਿੰਘ, ਮਾਸਟਰ ਗੁਰਮੀਤ ਸਿੰਘ ਬਾਵਾ, ਸਮੂਹ ਐਸ.ਐਚ.ਓਜ਼, ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਸ਼ਹੀਦਾਂ ਦੇ ਪਰਿਵਾਰ ਅਤੇ ਹੋਰ ਹਾਜ਼ਰ ਸਨ।

 

Tags: Police Commemoration Day Parade , Police Commemoration Day , Khanna Police , Swapan Sharma , Dr Jyoti Yadav Bains , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD