Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ- ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ

ਕਿਹਾ, ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ

Police Commemoration Day Parade, Police Commemoration Day, Patiala Police, Kuldeep Singh Chahal, Central Reserve Police Force, CRPF

Web Admin

Web Admin

5 Dariya News

ਪਟਿਆਲਾ , 21 Oct 2025

Last updated on: Oct 22, 2025, 16:29 IST

ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅੱਜ ਪੁਲਿਸ ਲਾਈਨ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਲਿਸ ਯਾਦਗਾਰੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਸਮਾਰੋਹ ਦੌਰਾਨ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਹਰਿੰਦਰ ਸੰਧੂ, ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਸਮੇਤ ਪੁਲਿਸ ਦੇ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ।

ਡੀ.ਆਈ.ਜੀ. ਨੇ ਕਿਹਾ ਕਿ ਸੂਬੇ 'ਚ ਅਮਨ ਕਾਨੂੰਨੀ ਕਾਇਮ ਕਰਨ ਲਈ ਪੰਜਾਬ ਪੁਲਿਸ ਦੀ ਬਹੁਤ ਵੱਡੀ ਕੁਰਬਾਨੀ ਹੈ ਜਦਕਿ ਮੌਜੂਦਾ ਦੌਰ 'ਚ ਵੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨਾਲ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ ਹੈ।ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ, ਇਨ੍ਹਾਂ ਵਿੱਚ 157 ਸ਼ਹੀਦ ਇਕੱਲੀ ਪਟਿਆਲਾ ਰੇਂਜ ਦੀ ਪੁਲਿਸ ਦੇ ਸਨ। 

ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ।ਡੀ.ਆਈ.ਜੀ. ਚਾਹਲ ਨੇ ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ 'ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ।

ਐਸ.ਐਸ.ਪੀ. ਵਰੁਣ ਸ਼ਰਮਾ ਨੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ। ਐਸ.ਐਸ.ਪੀ ਨੇ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨਸ਼ਿਆਂ ਦੇ ਦੈਂਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਡੀ.ਐਸ.ਪੀ. (ਸਥਾਨਕ) ਨੇਹਾ ਅਗਰਵਾਲ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ।ਇਸ ਦੌਰਾਨ ਡੀ.ਐਸ.ਪੀ. ਹਰਸਿਮਰਨ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ। 

ਇਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਉਪਰੰਤ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ। ਸਮਾਰੋਹ ਦੌਰਾਨ ਪਾਵਰ ਹਾਊਸ ਯੂਥ ਕਲੱਬ ਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਇੱਕ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ।ਸਮਾਗਮ ਮੌਕੇ ਵਧੀਕ ਸੈਸ਼ਨਜ ਜੱਜ ਹਰਿੰਦਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਅਮਰ ਸਿੰਘ ਚਾਹਲ, ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਮੀਤ ਪ੍ਰਧਾਨ ਪ੍ਰੇਮ ਚੰਦ, ਐਸ.ਪੀਜ ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ, ਗੁਰਬੰਸ ਸਿੰਘ ਬੈਂਸ, ਐਚ.ਐਸ. ਮਾਨ, ਸਵਰਨਜੀਤ ਕੌਰ, ਅੱਛਰੂ ਰਾਮ ਅਤੇ ਸਮੂਹ ਡੀ.ਐਸ.ਪੀਜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Police Commemoration Day Parade , Police Commemoration Day , Patiala Police , Kuldeep Singh Chahal , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD