Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ

Police Commemoration Day Parade, Police Commemoration Day, Patiala Police, Central Reserve Police Force, CRPF

Web Admin

Web Admin

5 Dariya News

ਪਟਿਆਲਾ , 21 Oct 2025

Last updated on: Oct 22, 2025, 16:34 IST

ਪੰਜਾਬਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਈ.ਜੀ. (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲਜ ਅਤੇ ਹੈਡਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਟਿਆਲਾ ਸਥਿਤ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ, ਡੀ.ਆਈ.ਜੀ. (ਜੇਲ੍ਹਾਂ) ਹੈਡਕੁਆਟਰ ਮਨਮੋਹਨ ਕੁਮਾਰ, ਡੀ.ਆਈ.ਜੀ. (ਜੇਲ੍ਹਾਂ) ਪਟਿਆਲਾ ਸਰਕਲ ਦਲਜੀਤ ਸਿੰਘ ਰਾਣਾ ਅਤੇ ਡੀ.ਆਈ.ਜੀ. (ਜੇਲ੍ਹਾਂ) ਫਿਰੋਜਪੁਰ ਸਰਕਲ ਸਤਵੀਰ ਸਿੰਘ ਅਟਵਾਲ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ।

ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ ਨੇ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ।ਅਰੁਨ ਪਾਲ ਸਿੰਘ ਨੇ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ।

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਟ੍ਰੇਨਿੰਗ ਅਧੀਨ ਟ੍ਰੇਨੀਜ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਨੇ ਟ੍ਰੇਨੀਜ਼ ਨੂੰ ਇਕ ਚੰਗੇ ਜੇਲ੍ਹ ਕਰਮਚਾਰੀ ਬਣਨ ਦੇ ਗੁਣਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਨਸੀਹਤ ਦਿੱਤੀ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ, ਸੁਪਰਡੈਂਟ ਜੇਲਜ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਸਟਾਫ ਅਤੇ ਟ੍ਰੇਨੀਜ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਵਰੁਣ ਸ਼ਰਮਾ ਨੇ ਇਸ ਦਿਨ ਦੇ ਇਤਿਹਾਸ ਬਾਰੇ ਦੱਸਿਆ ਅਤੇ ਸ਼ਹੀਦਾਂ ਦੇ ਪਰਿਵਾਰਾ ਦਾ ਧੰਨਵਾਦ ਕੀਤਾ। ਇਸ ਰਾਜ ਪੱਧਰੀ ਸਮਾਗਮ ਦਾ ਮੰਚ ਸੰਚਾਲਨ ਵਾਇਸ ਪ੍ਰਿੰਸੀਪਲ ਮੁਕੇਸ਼ ਸ਼ਰਮਾ ਨੇ ਕੀਤਾ।

 

Tags: Police Commemoration Day Parade , Police Commemoration Day , Patiala Police , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD