Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮੀ ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ: ਐਸ.ਐਸ.ਪੀ

Police Commemoration Day Parade, Police Commemoration Day, Central Reserve Police Force, CRPF

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 21 Oct 2025

Last updated on: Oct 22, 2025, 16:35 IST

ਪੁਲਿਸ ਲਾਈਨ ਮਹੱਦੀਆਂ ਵਿਖੇ ਅੱਜ ਕੌਮੀ ਪੁਲਿਸ ਯਾਦਗਾਰੀ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀ ਸਮਾਗਮ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਐਸ.ਐਸ.ਪੀ ਸ਼ੁਭਮ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਇਸ ਮੌਕੇ ਐਸ.ਐਸ.ਪੀ ਸ੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਮੇਸ਼ਾਂ ਹੀ ਦੇਸ਼ ਤੇ ਸੂਬੇ ਦੀ ਅੰਦਰੂਨੀ ਹਿਫਾਜ਼ਤ ਕਰਨ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਦੇਸ਼ ਤੇ ਸੂਬੇ ਦੀ ਅੰਦਰੂਨੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਹੈ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਮੋਹਰੀ ਹੋ ਕੇ ਸ਼ਹਾਦਤਾਂ ਦਿੱਤੀਆਂ ਹਨ।

ਇਸ ਮੌਕੇ ਐਸ.ਐਸ.ਪੀ ਸ਼੍ਰੀ ਅਗਰਵਾਲ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਦਾ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਹੇਠਲੀ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਟੁਕੜੀ ਵੱਲੋਂ ਜ਼ੋਰਦਾਰ ਜਵਾਬ ਦਿੱਤਾ ਗਿਆ ਸੀ ਅਤੇ ਇਸ ਦੌਰਾਨ 10 ਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਦੇਸ਼ ਦੀ ਰਾਖੀ ਲਈ ਸੁਰੱਖਿਆ ਬਲਾਂ ਤੇ ਪੁਲਿਸ ਦੇ ਜਵਾਨਾਂ ਨੇ ਆਪਣਾ ਬਲਿਦਾਨ ਦਿੱਤਾ ਅਤੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਿਆ।

ਜ਼ਿਲ੍ਹਾ ਪੁਲੀਸ ਮੁਖੀ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ।ਇਸ ਮੌਕੇ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। 

ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਮੌਕੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ।ਇਸ ਮੌਕੇ ਡੀ.ਐਸ.ਪੀ. (ਐਚ) ਹਰਤੇਸ਼ ਕੌਸ਼ਿਕ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਨਾਮ ਪੜ੍ਹ ਕੇ ਸੁਣਾਏ।

ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਸਿਹਤ ਵਿਭਾਗ ਸਮੇਤ ਵੱਡੀ ਗਿਣਤੀ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ।

 

Tags: Police Commemoration Day Parade , Police Commemoration Day , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD