Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ,

ਕਿਹਾ, ਹੋਰ ਕਿਸਾਨ ਵੀ ਅੱਗ ਨਾ ਲਾਉਣ ਲਈ ਅੱਗੇ ਆਉਣ, ਪਰਾਲੀ ਸੰਭਾਲਣ ਲਈ ਪ੍ਰਸ਼ਾਸਨ ਮੁਹੱਈਆ ਕਰਵਾਏਗਾ ਮਸ਼ੀਨਰੀ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 21 Oct 2025

Last updated on: Oct 22, 2025, 16:37 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ ਹੈ। ਉਨ੍ਹਾਂ ਨੇ ਅੱਜ ਪਿੰਡ ਮੰਡੌੜ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਗੱਠਾਂ ਬਣਵਾ ਰਹੇ ਕਿਸਾਨ ਇੰਦਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ।

ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜਮੀਨ 'ਚ ਮਿਲਾਉਣ ਤੇ ਬੇਲਰਾਂ ਨਾਲ ਗੱਠਾਂ ਬਣਵਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੇਲਰ ਮਾਲਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬੇਲਰ ਤੇ ਟ੍ਰੈਕਟਰ ਖਰੀਦਿਆ ਹੈ, ਜੋ ਕਿ ਇਕ ਦਿਨ 'ਚ 150 ਏਕੜ ਰਕਬੇ 'ਚ ਪਰਾਲੀ ਦੀਆਂ ਗੱਠਾਂ ਬਣਾ ਦਿੰਦਾ ਹੈ। ਜਦਕਿ ਪਿੰਡ ਮੰਡੌੜ ਦੇ ਸਰਪੰਚ ਹਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ 'ਚ ਕੋਈ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ। ਜਦਕਿ ਪਿੰਡ ਤੇ ਕਲੱਸਟਰ ਪੱਧਰ 'ਤੇ ਕਲੱਸਟਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਏ.ਡੀ.ਸੀ ਨਵਰੀਤ ਕੌਰ ਸੇਖੋਂ, ਸਿਮਰਪ੍ਰੀਤ ਕੌਰ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਚ.ਐਸ ਮਾਨ, ਜਸਵੀਰ ਸਿੰਘ, ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ ਸਮੇਤ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਏ.ਈ.ਓ. ਰਵਿੰਦਰ ਸਿੰਘ, ਏ.ਡੀ.ਓ. ਰਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD