Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ, ਕਿਸਾਨਾਂ ਨੇ ਖਰੀਦ ਪ੍ਰਬੰਧਾਂ 'ਤੇ ਤਸੱਲੀ ਜਤਾਈ

ਅਧਿਕਾਰੀਆਂ ਨੂੰ ਹਦਾਇਤ, ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਝੋਨਾ ਜਾਂ ਚਾਵਲ ਲਿਆਉਣ ਤੇ ਬੋਗਸ ਖਰੀਦ ਰੋਕਣ ਲਈ ਕੋਈ ਕੁਤਾਹੀ ਨਾ ਕੀਤੀ ਜਾਵੇ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 21 Oct 2025

Last updated on: Oct 22, 2025, 16:38 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੇ ਖਰੀਦ ਪ੍ਰਕ੍ਰਿਆ 'ਤੇ ਤਸੱਲੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ 'ਚ ਕੋਈ ਮੁਸ਼ਕਿਲ ਨਹੀਂ ਅਤੇ ਉਨ੍ਹਾਂ ਨੂੰ ਨਾਲ-ਨਾਲ ਅਦਾਇਗੀ ਵੀ ਹੋ ਗਈ ਹੈ। ਕਿਸਾਨਾਂ ਨੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਮੰਡੀ 'ਚ ਝੋਨੇ ਦੀਆਂ ਬੋਰੀਆਂ ਦੀ ਨਾਲੋ-ਨਾਲ ਚੁਕਾਈ ਵੀ ਹੋ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ।ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 6 ਲੱਖ 3994 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ 'ਚੋਂ 5 ਲੱਖ 95 ਹਜ਼ਾਰ 728 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1240 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਟੀ.ਓ. ਬਬਨਦੀਪ ਸਿੰਘ ਵਾਲੀਆ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਵੀ ਕੀਤੀ।ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਾਹਰਲੇ ਰਾਜਾਂ ਨਾਲ ਲੱਗਦੀਆਂ ਹੱਦਾਂ 'ਤੇ ਲਗਾਏ ਜਾ ਰਹੇ ਨਾਕਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮੌਜੂਦਾ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ ਗ਼ੈਰ ਕਾਨੂੰਨੀ ਰੀਸਾਇਕਲਿੰਗ ਨਾ ਕਰ ਸਕੇ।

 ਜਿਸ ਲਈ ਸਾਰੇ ਨਾਕਿਆਂ 'ਤੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕਰਨ 'ਚ ਕੋਈ ਢਿੱਲ ਨਾ ਵਰਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਰੇਟ 'ਤੇ ਝੋਨਾ/ਚਾਵਲ ਖਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਟੀਮਾਂ ਪੂਰੀ ਮੁਸਤੈਦੀ ਵਰਤਣ ਅਤੇ ਇਸ ਮਾਮਲੇ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD