Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਖੇ ''ਪੁਲਿਸ ਯਾਦਗਾਰੀ ਦਿਵਸ''ਤੇ ਪੁਲਿਸ ਲਾਈਨ ਵਿੱਖੇ ਸ਼ਹੀਦਾ ਨੂੰ ਦਿੱਤੀ ਨਿੱਘੀ ਸ਼ਰਧਾਂਜ਼ਲੀ

ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਤ

Sakshi Sawhney, DC Amritsar, Amritsar, Deputy Commissioner Amritsar, Police Commemoration Day Parade, Police Commemoration Day, Central Reserve Police Force, CRPF

5 Dariya News

5 Dariya News

5 Dariya News

ਅੰਮ੍ਰਿਤਸਰ , 21 Oct 2025

Last updated on: Oct 22, 2025, 16:55 IST

ਪੁਲਿਸ ਲਾਈਨ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਸ਼ਹਿਰ ਵਿੱਖੇ ਸ਼ਹੀਦੀ ਸਮਾਰਕ  '' Police Commemoration Day" ਦੌਰਾਨ ਬਹੁਤ ਹੀ ਸਤਿਕਾਰਯੋਗ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਬਰਾਨ ਅਤੇ  ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, (ਸਾਬਕਾ ਮੰਤਰੀ),  ਸ੍ਰੀਮਤੀ ਸਾਕਸ਼ੀ ਸਾਹਨੀ, ਆਈ.ਏ.ਐਸ, ਡਿਪਟੀ ਕਮਿਸ਼ਨਰ, ਅੰਮ੍ਰਿਤਸਰ, ਸ੍ਰੀ ਜਗਜੀਤ ਸਿੰਘ ਵਾਲੀਆ, ਡੀ.ਸੀ.ਪੀ ਸਿਟੀ, ਸ੍ਰੀ ਰਵਿੰਦਰ ਪਾਲ ਸਿੰਘ ਸੰਧੂ, ਡੀ.ਸੀ.ਪੀ, ਡਿਟੈਕਟਿਵ ਅਤੇ ਸ੍ਰੀ ਆਲਮ ਵਿਜੈ ਸਿੰਘ, ਪੀ.ਪੀ.ਐਸ, ਡੀ.ਸੀ.ਪੀ ਲਾਅ-ਐਂਡ-ਆਰਡਰ, ਅੰਮ੍ਰਿਤਸਰ ਸਮੂਹ ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਮੁੱਖ ਅਫ਼ਸਰ ਥਾਣਾ, ਅਤੇ ਪੁਲਿਸ ਜਵਾਨਾਂ ਵਲੋਂ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

 ਇਸ ਮੌਕੇ ਸ੍ਰੀਮਤੀ ਖੁਸ਼ਬੀਰ ਕੌਰ, ਪੀ.ਪੀ.ਐਸ, ਏ.ਸੀ.ਪੀ, ਪਰੇਡ ਕਮਾਂਡਰ ਦੀ ਕਮਾਂਡ ਹੇਠ ਪੁਲਿਸ ਕਰਮਚਾਰੀਆਂ ਦੀ ਗਾਰਦ ਨੇ ਸ਼ਹੀਦਾ ਨੂੰ ਸ਼ੋਕ ਸਲਾਮੀ ਦਿੱਤੀ ਅਤੇ ਸ਼ਹੀਦਾ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੋਨ ਰੱਖਿਆ ਗਿਆ । ਸ੍ਰੀ ਕਮਲਜੀਤ ਸਿੰਘ, ਪੀ.ਪੀ.ਐਸ, ਇਸ ਸਾਲ ਦੌਰਾਨ ਭਾਰਤ ਦੇ ਸਮੂੰਹ ਸਟੇਟ ਪੁਲਿਸ ਅਤੇ ਪੈਰਾਮਿਲਟ੍ਰੀ ਫੋਰਸ ਦੇ  ਸ਼ਹੀਦ ਹੋਏ 191 ਜਵਾਨਾਂ ਦੇ ਨਾਮ ਪੜ੍ਹ ਕੇ ਉਹਨਾਂ ਨੂੰ ਯਾਦ ਕੀਤਾ। ਇਸ ਸਾਲ ਪੰਜਾਬ ਸਟੇਟ ਦੇ ਤਿੰਨ ਜਵਾਨ 1) ਸਬ-ਇੰਸਪੈਕਟਰ ਚਰਨਜੀਤ ਸਿੰਘ, 2) ਏ.ਐਸ.ਆਈ ਧਨਵੰਤ ਸਿੰਘ ਅਤੇ 3) ਸਿਪਾਹੀ ਹਰਸ਼ਵੀਰ ਸਿੰਘ ਨੇ ਸ਼ਹੀਦੀ ਪ੍ਰਾਪਤ ਕੀਤੀ।  

ਕਮਿਸ਼ਨਰ ਪੁਲਿਸ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਦਾ ਦਿਨ ਪੁਲਿਸ ਵਿਭਾਗ ਵਿੱਚ ਬਹੁਤ ਮਹੱਤਤਾ ਰੱਖਦਾ ਹੈ। ਅੱਜ ਦੇ ਦਿਨ 21 ਅਕਤੂਬਰ, 1959 ਨੂੰ CRPF ਦੇ 10 ਜਵਾਨਾਂ ਦੀ ਇੱਕ ਟੁੱਕੜੀ ਲੱਦਾਖ ਵਿੱਚ, ਭਾਰਤ-ਚੀਨ ਦੇ ਬਾਰਡਰ ਪਰ ਗਸ਼ਤ ਕਰਦੇ ਹੋਏ ਸ਼ਹੀਦ ਹੋ ਗਈ ਸੀ। ਇਹਨਾਂ ਸ਼ੂਰਬੀਰਾਂ ਨੂੰ ਯਾਦ ਕਰਨ ਲਈ ਹਰ ਸਾਲ 21-ਅਕਤੂਬਰ ਵਾਲੇ ਦਿਨ ਸਮੂੰਹ ਪੁਲਿਸ ਫੋਰਸ ਵੱਲੋਂ ਸ਼ਹੀਦੀ ਦਿਨ ਵਜੋਂ ਮਨਾਇਆ ਜਾਂਦਾ ਹੈ।

ਉਹਨਾਂ ਕਿਹਾ ਪੰਜਾਬ ਪੁਲਿਸ ਦਾ ਇਤਿਹਾਸ ਬਹੁਤ ਵਿਲੱਖਣ ਅਤੇ ਬਹਾਦਰੀ ਭਰਿਆ ਹੈ, ਇਹ ਗੱਲ ਕਹਿਣ ਵਿੱਚ ਫਖ਼ਰ ਮਹਿਸੂਸ ਹੁੰਦਾ ਹੈ ਕਿ ਅਸੀਂ ਵੀ ਇਸ ਬਹਾਦਰ ਫੋਰਸ ਦਾ ਹਿੱਸਾ ਹਾਂ, ਜਿਸਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਬੜੀ ਦਲੇਰੀ ਅਤੇ ਬਹਾਦਰੀ ਨਾਲ ਮੁਕਾਬਲਾ ਕਰਕੇ ਅੱਤਵਾਦ ਨੂੰ ਖਤਮ ਕਰਨ ਵਿੱਚ ਜਿੱਤ ਪ੍ਰਾਪਤ ਕੀਤੀ। ਉਹਨਾਂ ਕਿਹਾ ਕਿ ਕਾਲੇ ਦਿਨਾਂ ਸਮੇਂ ਜਦੋਂ ਪੁਲਿਸ ਜਵਾਨ ਘਰੋਂ ਡਿਊਟੀ ਲਈ ਜਾਂਦੇ ਸੀ ਤਾਂ ਪਰਿਵਾਰ ਨੂੰ ਪੂਰਨ ਭਰੋਸਾ ਨਹੀ ਹੁੰਦਾ ਸੀ ਕਿ ਉਹ ਘਰ ਵਾਪਸ ਆਉਂਣਗੇ ਜਾ ਨਹੀ, ਅਜਿਹਾ ਦੌਰ ਪੰਜਾਬ ਪੁਲਿਸ ਨੇ ਹੰਡਾਇਆ ਹੈ। 

ਅੱਤਵਾਦ ਦੇ ਕਾਲੇ ਦਿਨ ਦੌਰਾਨ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਕੁਲ 119 ਜਵਾਨਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ, ਡਿਊਟੀ ਨਿਭਾਉਂਦੇ ਹੋਏ, ਸ਼ਹੀਦੀ ਪ੍ਰਾਪਤ ਕੀਤੀ ਸੀ, ਸਾਡੇ ਸ਼ਹੀਦ ਸਾਡਾ ਮਾਨ ਤੇ ਗੋਰਵ ਹਨ।  ਉਹਨਾਂ ਕਿਹਾ ਕਿ ਸ਼ਹੀਦ ਪਰਿਵਾਰ ਸਾਡੀ ਪੁਲਿਸ ਪਰਿਵਾਰ ਦਾ ਅਟੁੱਟ ਹਿੱਸਾ ਹਨ, ਕਮਿਸ਼ਨਰੇਟ ਪੁਲਿਸ, ਹਮੇਸ਼ਾ ਆਪਣੇ ਸ਼ਹੀਦ ਪਰਿਵਾਰਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਹੈ।

ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ  ਸ੍ਰੀ ਸ਼ਮਸ਼ੇਰ ਸਿੰਘ (ਰਿਟਾ: ਇੰਸਪੈਕਟਰ), ਪ੍ਰਧਾਨ ਪੰਜਾਬ ਪੁਲਿਸ ਪੈਂਨਸ਼ਨ ਐਸੋਸੀਏਸ਼ਨ, ਅੰਮ੍ਰਿਤਸਰ, ਡਾ. ਰਾਕੇਸ਼ ਕੁਮਾਰ, ਰਿਟਾਇਰਡ ਇੰਸਪੈਕਟਰ ਪਰਮਜੀਤ ਸਿੰਘ, ਰਿਟਾਇਰਡ ਇੰਸਪੈਕਟਰ ਲਖਬੀਰ ਸਿੰਘ ਵੀਂ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar , Police Commemoration Day Parade , Police Commemoration Day , Central Reserve Police Force , CRPF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD