Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵਾਨ ਵਿਸਵਕਰਮਾ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਨਿਸ਼ਠਾ ਅਤੇ ਕੌਸ਼ਲ ਦੇ ਆਧਾਰ 'ਤੇ ਜੀਵਨ ਜਿਊਣ ਲਈ ਕਰਦੀਆਂ ਨੇ ਪ੍ਰੇਰਿਤ: ਅਮਨ ਅਰੋੜਾ

ਪੰਜਾਬ ਸਰਕਾਰ ਭਗਵਾਨ ਵਿਸ਼ਵਕਰਮਾ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵਚਨਬੱਧ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ , 22 Oct 2025

Last updated on: Oct 22, 2025, 18:14 IST

ਭਗਵਾਨ ਵਿਸ਼ਵਕਰਮਾ ਜਯੰਤੀ ਦੇ ਪਵਿੱਤਰ ਮੌਕੇ 'ਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਏ ਧਾਰਮਿਕ ਸਮਾਰੋਹਾਂ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਮਨ ਕੀਤਾ। ਇਸ ਮੌਕੇ ਮੀਡੀਆ ਵੱਲੋਂ ਭ੍ਰਿਸ਼ਟਾਚਾਰ ਬਾਬਤ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਹੈ ਤੇ ਜਿਹੜਾ ਵੀ ਵਿਅਕਤੀ, ਚਾਹੇ ਉਹ ਕੋਈ ਵੱਡਾ ਅਧਿਕਾਰੀ ਹੋਵੇ, ਚਾਹੇ ਛੋਟਾ, ਕਿਸੇ ਵੀ ਹਾਲ ਬਖਸ਼ਿਆ ਨਹੀਂ ਜਾਵੇਗਾ।

ਸ਼੍ਰੀ ਅਰੋੜਾ ਨੇ ਉਭਾਵਾਲ, ਦੁੱਗਾਂ, ਲੌਂਗੋਵਾਲ, ਸ਼ਾਹਪੁਰ ਕਲਾਂ, ਚੀਮਾ, ਚੌਵਾਸ ਅਤੇ ਸੁਨਾਮ ਵਿਖੇ ਹੋਏ ਧਾਰਮਿਕ ਪ੍ਰੋਗਰਾਮਾਂ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦਾ ਪਹਿਲਾ ਇੰਜਨੀਅਰ, ਵਿਗਿਆਨਕ ਅਤੇ ਕਾਰੀਗਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਨਿਸ਼ਠਾ ਅਤੇ ਕੌਸ਼ਲ ਦੇ ਆਧਾਰ 'ਤੇ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੇ ਮਨੁੱਖਤਾ ਨੂੰ ਤਕਨੀਕ ਅਤੇ ਸ੍ਰਿਜਨਾਤਮਕਤਾ ਦੇ ਰਾਹ 'ਤੇ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਹਰ ਮਿਹਨਤੀ ਵਿਅਕਤੀ, ਕਾਰੀਗਰ, ਇੰਜਨੀਅਰ, ਅਤੇ ਤਕਨੀਕੀ ਵਰਗ ਦੇ ਲੋਕ ਉਨ੍ਹਾਂ ਦੀ ਸਿੱਖਿਆ ਦੇ ਪ੍ਰਤੀਕ ਹਨ। ਭਗਵਾਨ ਵਿਸ਼ਵਕਰਮਾ ਜੀ ਦੀ ਜਯੰਤੀ ਮਿਹਨਤ, ਇਮਾਨਦਾਰੀ ਅਤੇ ਰਚਨਾਤਮਕਤਾ ਦਾ ਪ੍ਰਤੀਕ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਵਿਸ਼ਵਕਰਮਾ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੌਸ਼ਲ ਵਿਕਾਸ ਤੇ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਯੁਵਕ ਸਿਰਫ਼ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣ ਸਕਣ।

ਉਨ੍ਹਾਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਸਿੱਖਿਆ 'ਤੇ ਚੱਲ ਕੇ ਹਰ ਵਿਅਕਤੀ ਨੂੰ ਆਪਣੇ ਕੰਮ ਨਾਲ ਸੱਚੀ ਲਗਨ ਅਤੇ ਇਮਾਨਦਾਰੀ ਨਾਲ ਜੁੜਨਾ ਚਾਹੀਦਾ ਹੈ। ਸਮਾਜ ਵਿੱਚ ਹਰੇਕ ਵਿਅਕਤੀ ਦਾ ਯੋਗਦਾਨ ਮਹੱਤਵਪੂਰਨ ਹੈ — ਚਾਹੇ ਉਹ ਕਾਰੀਗਰ ਹੋਵੇ ਜਾਂ ਵਿਦਵਾਨ, ਕਿਸਾਨ ਹੋਵੇ ਜਾਂ ਵਿਗਿਆਨਕ — ਸਭ ਦਾ ਸਾਂਝਾ ਉਦੇਸ਼ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਹੈ।

ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਹਨਤੀ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ। ਉਦਯੋਗਿਕ ਖੇਤਰਾਂ ਦੇ ਵਿਸਥਾਰ, ਨਵੇਂ ਕੌਸ਼ਲ ਕੇਂਦਰਾਂ ਦੀ ਸਥਾਪਨਾ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਅਧੁਨੀਕੀਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਵਿਸ਼ਵਕਰਮਾ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਰਚਨਾਤਮਕਤਾ, ਮਿਹਨਤ ਅਤੇ ਕੌਸ਼ਲ ਹੀ ਮਨੁੱਖਤਾ ਦੀ ਤਰੱਕੀ ਦੇ ਸੱਚੇ ਆਧਾਰ ਹਨ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਲੋਕ ਭਗਵਾਨ ਵਿਸ਼ਵਕਰਮਾ ਜੀ ਦੇ ਆਦਰਸ਼ਾਂ 'ਤੇ ਚੱਲਦਿਆਂ ਆਪਸੀ ਏਕਤਾ, ਮਿਹਨਤ ਅਤੇ ਸੱਚਾਈ ਨਾਲ ਸਮਾਜ ਦੀ ਸੇਵਾ ਕਰਨ ਦਾ ਸੰਕਲਪ ਕਰਨ।

ਵੱਖ-ਵੱਖ ਸਥਾਨਾਂ 'ਤੇ ਪਹੁੰਚਣ 'ਤੇ ਸਥਾਨਕ ਸੰਗਤ, ਮੰਦਿਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਵਿਸ਼ਵਕਰਮਾ ਜੀ ਦੇ ਉਪਦੇਸ਼ਾਂ ਤੇ ਚਰਚਾ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਆਗੂ, ਮੰਦਿਰ ਪ੍ਰਬੰਧਕ, ਵੱਖ ਵੱਖ ਪੰਚ ਸਰਪੰਚ, ਕੌਂਸਲਰ, ਸਮਾਜ ਸੇਵਕ ਅਤੇ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD