Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜਨਾਥ ਸਿੰਘ ਨੇ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਆਨਰੇਰੀ ਲੈਫਟੀਨੈਂਟ ਕਰਨਲ ਰੈਂਕ ਪ੍ਰਦਾਨ ਕੀਤਾ

ਲੈਫਟੀਨੈਂਟ ਕਰਨਲ (ਆਨਰੇਰੀ) ਨੀਰਜ ਚੋਪੜਾ ਦ੍ਰਿੜ੍ਹਤਾ, ਦੇਸ਼ ਭਗਤੀ ਅਤੇ ਉੱਤਮਤਾ ਲਈ ਯਤਨਸ਼ੀਲ ਰਹਿਣ ਦੀ ਭਾਰਤੀ ਭਾਵਨਾ ਦੀ ਆਦਰਸ਼ ਉਦਾਹਰਣ ਹਨ : ਰਾਜਨਾਥ ਸਿੰਘ

Rajnath Singh, Union Defence Minister, Defence Minister of India, BJP, Bharatiya Janata Party, Military, Indian Army, Chief of the Army Staff, COAS, General Upendra Dwivedi, Neeraj Chopra

Web Admin

Web Admin

5 Dariya News

ਨਵੀਂ ਦਿੱਲੀ , 22 Oct 2025

Last updated on: Oct 23, 2025, 10:27 IST

ਰਕਸ਼ਾ ਮੰਤਰੀ  ਸ਼੍ਰੀ ਰਾਜਨਾਥ ਸਿੰਘ ਨੇ 22 ਅਕਤੂਬਰ, 2025 ਨੂੰ ਸਾਊਥ ਬਲਾਕ, ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਪੀਪਿੰਗ ਸਮਾਰੋਹ ਦੌਰਾਨ ਸਟਾਰ ਜੈਵਲਿਨ ਥ੍ਰੋਅਰ ਅਤੇ ਦੋ ਵਾਰ ਦੇ ਓਲੰਪਿਕ ਮੈਡਲ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ ਦੇ ਆਨਰੇਰੀ ਰੈਂਕ ਦਾ ਚਮਕਦਾਰ ਚਿੰਨ੍ਹ ਰਸਮੀ ਤੌਰ 'ਤੇ ਭੇਟ ਕੀਤਾ। 

ਲੈਫਟੀਨੈਂਟ ਕਰਨਲ (ਆਨਰੇਰੀ) ਨੀਰਜ ਚੋਪੜਾ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ, ਰਕਸ਼ਾ ਮੰਤਰੀ ਨੇ ਉਨ੍ਹਾਂ ਨੂੰ ਦ੍ਰਿੜ੍ਹਤਾ, ਦੇਸ਼ ਭਗਤੀ ਅਤੇ ਉੱਤਮਤਾ ਲਈ ਯਤਨਸ਼ੀਲ ਰਹਿਣ ਦੀ ਭਾਰਤੀ ਭਾਵਨਾ ਦੀ ਇੱਕ ਆਦਰਸ਼ ਉਦਾਹਰਣ ਦੱਸਿਆ। ਸ਼੍ਰੀ ਰਾਜਨਾਥ ਸਿੰਘ ਨੇ ਕਿਹਾ, “ਲੈਫਟੀਨੈਂਟ ਕਰਨਲ (ਆਨਰੇਰੀ) ਨੀਰਜ ਚੋਪੜਾ ਅਨੁਸ਼ਾਸਨ, ਸਮਰਪਣ ਅਤੇ ਰਾਸ਼ਟਰੀ ਮਾਣ ਦੇ ਉੱਚਤਮ ਆਦਰਸ਼ਾਂ ਦੇ ਪ੍ਰਤੀਕ ਹਨ ਅਤੇ ਖੇਡ ਜਗਤ ਅਤੇ ਹਥਿਆਰਬੰਦ ਸੈਨਾਵਾਂ ਦੋਵਾਂ ਲਈ - ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਪ੍ਰੇਰਨਾ ਸਰੋਤ ਹਨ।” 

ਇਸ ਮੌਕੇ 'ਤੇ ਸੈਨਾ ਮੁਖੀ ਜਨਰਲ ਉਪੇਂਦਰ ਦ੍ਵਿਵੇਦੀ ਅਤੇ ਇੰਡੀਅਨ ਆਰਮੀ ਤੇ ਟੈਰੀਟੋਰੀਅਲ ਆਰਮੀ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। 2016 ਵਿੱਚ ਸੈਨਾ ਵਿੱਚ ਸ਼ਾਮਲ ਹੋਏ ਲੈਫਟੀਨੈਂਟ ਕਰਨਲ (ਆਨਰੇਰੀ) ਨੀਰਜ ਚੋਪੜਾ ਨੇ ਸੈਨਾ ਦੀ ਰਾਜਪੂਤਾਨਾ ਰਾਈਫਲਜ਼ ਵਿੱਚ ਸੇਵਾ ਨਿਭਾਈ ਹੈ। 

24 ਦਸੰਬਰ, 1997 ਨੂੰ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਖੰਡਰਾ ਪਿੰਡ ਵਿੱਚ ਜਨਮੇ ਨੀਰਜ ਚੋਪੜਾ ਨੇ ਅੰਤਰਰਾਸ਼ਟਰੀ ਐਥਲੈਟਿਕਸ ਮੁਕਾਬਲਿਆਂ ਵਿੱਚ ਆਪਣੀਆਂ ਸ਼ਾਨਦਾਰ ਉਪਲਬਧੀਆਂ ਨਾਲ ਦੇਸ਼ ਅਤੇ ਹਥਿਆਰਬੰਦ ਸੈਨਾਵਾਂ ਦਾ ਮਾਣ ਵਧਾਇਆ ਹੈ। ਸਟਾਰ ਜੈਵਲਿਨ ਥ੍ਰੋਅਰ ਨੇ 2020 ਦੇ ਟੋਕੀਓ ਓਲੰਪਿਕ ਵਿੱਚ ਟ੍ਰੈਕ ਐਂਡ ਫੀਲਡ ਵਿੱਚ ਓਲੰਪਿਕ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਬਣ ਕੇ ਇਤਿਹਾਸ ਰਚ ਦਿੱਤਾ। 

ਉਸ ਨੇ 2024 ਪੈਰਿਸ ਓਲੰਪਿਕ ਵਿੱਚ ਸਿਲਵਰ ਮੈਡਲ ਅਤੇ 2023 ਦੀ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਿਆ। ਇਸ ਤੋਂ ਇਲਾਵਾ, ਉਸ ਨੇ ਏਸ਼ੀਅਨ ਗੇਮਜ਼, ਕੌਮਨਵੈਲਥ ਗੇਮਜ਼ ਅਤੇ ਡਾਇਮੰਡ ਲੀਗ ਈਵੈਂਟਸ ਵਿੱਚ ਵੀ ਕਈ ਗੋਲਡ ਮੈਡਲ ਜਿੱਤੇ ਹਨ। 

ਉਨ੍ਹਾਂ ਦਾ 90.23 ਮੀਟਰ (2025) ਦਾ ਨਿਜੀ ਸਰਵੋਤਮ ਥ੍ਰੋਅ ਭਾਰਤੀ ਖੇਡ ਇਤਿਹਾਸ ਵਿੱਚ ਇੱਕ ਬਹੁਤ ਵੱਡੀ ਉਪਲਬਧੀ ਦੇ ਰੂਪ ਵਿੱਚ ਦਰਜ ਹੈ। ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਰਾਸ਼ਟਰ ਲਈ ਮਿਸਾਲੀ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ, ਲੈਫਟੀਨੈਂਟ ਕਰਨਲ (ਆਨਰੇਰੀ) ਨੀਰਜ ਚੋਪੜਾ ਨੂੰ 16 ਅਪ੍ਰੈਲ, 2025 ਨੂੰ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੁਆਰਾ ਟੈਰੀਟੋਰੀਅਲ ਆਰਮੀ ਵਿੱਚ ਇੱਕ ਆਨਰੇਰੀ ਕਮਿਸ਼ਨ ਪ੍ਰਦਾਨ ਕੀਤਾ ਗਿਆ ਸੀ। 

ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਪਦਮ ਸ਼੍ਰੀ, ਮੇਜਰ ਧਿਆਨ ਚੰਦ ਖੇਲ ਰਤਨ ਅਵਾਰਡ, ਅਰਜੁਨ ਅਵਾਰਡ, ਪਰਮ ਵਿਸ਼ਿਸ਼ਟ ਸੇਵਾ ਮੈਡਲ ਅਤੇ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

 

Tags: Rajnath Singh , Union Defence Minister , Defence Minister of India , BJP , Bharatiya Janata Party , Military , Indian Army , Chief of the Army Staff , COAS , General Upendra Dwivedi , Neeraj Chopra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD