Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਪਾਨ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਾਪਾਨ ਦੇ ਮੰਤਰੀਆਂ ਨਾਲ ਕੀਤੀ ਮੁਲਾਕਾਤ

ਹਰਿਆਣਾ-ਜਪਾਨ ਸਬੰਧਾਂ ਨੂੰ ਨਵੀਂ ਉਚਾਈ ਦੇਣ ਦੀ ਦਿਸ਼ਾ ਵਿੱਚ ਅਹਿਮ ਪਹਿਲ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Japan, Rao Narbir Singh

Web Admin

Web Admin

5 Dariya News

ਚੰਡੀਗੜ੍ਹ , 06 Oct 2025

Last updated on: Oct 23, 2025, 11:33 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਜਪਾਨ ਦੌਰੇ 'ਤੇ ਗਏ ਉੱਚ ਪੱਧਰੀ ਵਫ਼ਦ ਨੇ ਅੱਜ ਟੋਕਿਓ ਅਤੇ ਜਪਾਨ ਦੇ ਸੀਨੀਅਰ ਮੰਤਰੀਆਂ ਨਾਲ ਦੋਪੱਖੀ ਚਰਚਾਵਾਂ ਕੀਤੀਆਂ। ਮੀਟਿੰਗਾਂ ਦੌਰਾਨ ਹਰਿਆਣਾ ਅਤੇ ਜਪਾਨ ਦੇ ਵਿੱਚ ਆਰਥਕ, ਉਦਯੋਗਿਕ ਅਤੇ ਸਭਿਆਚਾਰਕ ਸਹਿਯਗੋ ਨੂੰ ਪ੍ਰੋਤਸਾਹਨ ਦੇਣ ਅਤੇ ਮਜਬੂਤ ਕਰਨ 'ਤੇ ਵਿਸਤਾਰ ਚਰਚਾ ਹੋਈ। ਇਸ ਦੌਰਾਨ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ।

ਮੁੱਖ ਮੰਤਰੀ ਨੇ ਜਪਾਨ ਦੇ ਵਿਦੇਸ਼ ਮੰਤਰਾਲੇ ਦੇ ਰਾਜ ਮੰਤਰੀ ਸ੍ਰੀ ਮਿਯਾਜੀ ਤਾਕੁਮਾ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹਰਿਆਣਾ ਅਤੇ ਜਪਾਨ ਦੇ ਵਿੱਚਕਾਰ ਵਪਾਰਕ ਗਤੀਵਿਧੀਆਂ ਨੂੰ ਵਧਾਉਣ ਅਤੇ ਆਰਥਕ ਦ੍ਰਿਸ਼ਟੀ ਨਾਲ ਦੋਨੋਂ ਸੂਬਿਆਂ ਦੀ ਅਰਥਵਿਵਸਥਾ ਨੂੰ ਨਵੀਂ ਮਜਬੂਤੀ ਦੇਣ ਦੀ ਸੰਭਾਵਨਾਵਾਂ 'ਤੇ ਵਿਚਾਰ-ਵਟਾਂਦਰਾਂ ਕੀਤਾ ਗਿਆ। ਮੁੱਖ ਮੰਤਰੀ ਸ੍ਰੀ ਤਾਕੁਮਾ ਨੂੰ ਅਗਾਮੀ ਅਪ੍ਰੈਲ, 2023 ਵਿੱਚ ਆਯੋਜਿਤ ਹੋਣ ਵਾਲੇ ਹੈਪਨਿੰਗ ਹਰਿਆਣਾ ਗਲੋਬਲ ਇਨਵੇਸਟਰ ਸਮਿਟ ਵਿੱਚ ਪਾਰਟਨਰ ਕੰਟਰੀ ਵਜੋ ਭਾਗੀਦਾਰੀ ਲਈ ਰਸਮੀ ਸੱਦਾ ਵੀ ਦਿੱਤਾ।

ਇਸ ਦੇ ਬਾਅਦ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਪਾਨ ਦੇ ਅਰਥਵਿਵਸਥਾ, ਵਪਾਰ ਅਤੇ ਉਦਯੋਗ ਮੰਤਰਾਲੇ (METI) ਦੇ ਰਾਜ ਮੰਤਰੀ ਸ੍ਰੀ ਕੋਗਾ ਯੂਈਚਿਰੋ ਨਾਲ ਵੀ ਮੁਲਾਕਾਤ ਕੀਤੀ। ਮੀਟਿੱਗ ਵਿੱਚ ਦੋਵਾਂ ਪੱਖਾਂ ਨੇ ਹਰਿਆਣਾ ਅਤੇ ਜਪਾਨ ਦੀ ਉਦਯੋਗਿਕ ਇਕਾਈਆਂ, ਵਿਸ਼ੇਸ਼ ਰੂਪ ਨਾਲ ਸੂਖਮ, ਲਘੂ ਅਤੇ ਮੱਧਮ ਉਦਯੋਗ ((SMEs) ਵਿੱਚ ਵਿੱਚ ਸਹਿਯੋਗ ਅਤੇ ਸਾਝੇਦਾਰੀ ਨੂੰ ਵਧਾਉਣ ਦੇ ਉਪਾਆਂ 'ਤੇ ਚਰਚਾ ਕੀਤੀ। ਇਸ ਦੌਰਾਨ ਭਵਿੱਖ ਦੀ ਮੋਬਿਲਿਟੀ, ਹਰਿਤ ਊਰਜਾ, ਉਨੱਤ ਇਲੈਕਟ੍ਰੋਨਿਕਸ/ਸੇਮੀਕੰਡਕਟਰ, ਬੁਨਿਆਦੀ ਢਾਂਚਾ ਅਤੇ ਡਿਜੀਟਲ ਟ੍ਰਾਂਸਫੋਰਮੇਸ਼ਨ ਵਰਗੇ ਖੇਤਰਾਂ ਵਿੱਚ ਸੰਭਾਵਿਤ ਨਿਵੇਸ਼ ਮੌਕਿਆਂ 'ਤੇ ਸੰਭਾਵਨਾਵਾਂ ਤਲਾਸ਼ਨ 'ਤੇ ਵੀ ਵਿਸ਼ੇਸ਼ ਜੋਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇਸ਼ ਲਗਾਤਾਰ ਪ੍ਰਗਤੀ ਕਰ ਰਿਹਾ ਹੈ ਅਤੇ ਅੱਜ ਭਾਰਤ ਵਿਸ਼ਵ ਦੀ ਚੌਥੀ ਵੱਡੀ ਅਰਥਵਿਵਸਥਾ ਬਣ ਗਿਆ ਹੈ। ਹਰਿਆਣਾ ਸਰਕਾਰ ਦਾ ਵੀ ਇਹ ਯਤਨ ਹੈ ਕਿ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਆਕਰਸ਼ਿਤ ਹੋਵੇ ਅਤੇ ਜਪਾਨ ਵਰਗੀ ਤਕਨੀਕੀ ਰੂਪ ਨਾਲ ਮੋਹਰੀ ਦੇਸ਼ ਦੇ ਨਾਲ ਸਹਿਯੋਗ ਨਾਲ ਹਰਿਆਣਾ ਵਿੱਚ ਉਦਯੋਗ, ਇਨੋਵੇਸ਼ਨ ਅਤੇ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲੇ। ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ- ਵਿਕਸਿਤ ਹਰਿਆਣਾ ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਜਪਾਨ ਦਾ ਇਹ ਦੇਸ਼ ਇੱਕ ਵੱਡਾ ਕਦਮ ਹੈ।

ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ.ਅਮਿਤ ਅਗਰਵਾਲ, ਵਿਦੇਸ਼ ਸਹਿਯੋਗ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਅਮਨੀਤ ਪੀ. ਕੁਮਾਰ, ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਅਤੇ ਉਦਯੋਗ ਅਤੇ ਵਪਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਯੱਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Japan , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD