Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁੱਠਭੇੜ ਦੌਰਾਨ ਤਿੰਨ ਅਪਰਾਧੀਆਂ ਨੂੰ ਕੀਤਾ ਕਾਬੂ

ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਦਾ ਕਰੀਬੀ ਸਾਥੀ ਮਨਕਰਨ ਦਿਉਲ ਦੋ ਸਾਥੀਆਂ ਨਾਲ ਗ੍ਰਿਫ਼ਤਾਰ, ਵਿਦੇਸ਼ੀ ਪਿਸਤੌਲ ਬਰਾਮਦ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 22 Oct 2025

Last updated on: Oct 23, 2025, 11:58 IST

ਸੰਗਠਿਤ ਅਪਰਾਧਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਅੱਜ ਤੜਕਸਾਰ ਮੁੱਠਭੇੜ ਦੌਰਾਨ ਮੁੱਖ ਦੋਸ਼ੀ ਮਨਕਰਨ ਦਿਉਲ ਸਮੇਤ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਮਨਕਰਨ ਦਿਉਲ, ਜੈ ਵੀਰ ਅਤੇ ਸਿਮਰਜੀਤ ਸਿੰਘ ਵਲੋਂ ਹੋਈ ਹੈ, ਜੋ ਕਿ ਗੈਂਗਸਟਰ ਜੱਗੂ ਭਗਵਾਨਪਰੀਆਂ ਦੇ ਕਰੀਬੀ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੰਹਿਤਾ ਤਹਿਤ ਐਫ.ਆਈ.ਆਰ. ਨੰਬਰ 303/25, ਧਾਰਾ 109, 351, 3(5) ਅਤੇ 25/27 ਆਰਮਜ਼ ਐਕਟ ਤਹਿਤ ਪੁਲਿਸ ਸਟੇਸ਼ਨ ਰਾਮਾ ਮੰਡੀ ਵਿਖੇ ਦਰਜ ਕੀਤੀ ਗਈ ਹੈ।ਮਨੁੱਖੀ ਸਰੋਤਾਂ ਅਤੇ ਤਕਨੀਕੀ ਜਾਣਕਾਰੀ ਦੇ ਅਧਾਰ ’ਤੇ ਪੁਲਿਸ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆ ਨੂੰ ਸਲੇਮਪੁਰ ਮਾਸੰਦਾ ਵਿਖੇ ਰੋਕਿਆ ਗਿਆ, ਜਿਥੋਂ ਉਹ ਜ਼ਿਲ੍ਹੇ ਵਿਚੋਂ ਭੱਜਣ ਦੀ ਕੋਸ਼ਿਸ ਕਰ ਰਹੇ ਸਨ।

ਮਨਕਰਨ ਦਿਉਲ ਜੋ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਦਾ ਬਹੁਤ ਕਰੀਬੀ ਹੈ ਅਨੇਕਾਂ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਸ ਦੀ ਸ਼ਮੂਲੀਅਤ ਜੀ.ਆਰ.ਪੀ.ਜਲੰਧਰ ਵਿਖੇ ਦਰਜ ਐਫ.ਆਈ.ਆਰ. ਨੰਬਰ 32/25 ਅਤੇ ਪੁਲਿਸ ਸਟੇਸ਼ਨ ਛੇਹਰਟਾ, ਅੰਮ੍ਰਿਤਸਰ ਵਿਖੇ ਕਈ ਧਾਰਾਵਾਂ, ਕਤਲ ਕੇਸ ਅਤੇ ਆਰਮਜ਼ ਐਕਟ ਵਿੱਚ ਦਰਜ ਐਫ.ਆਈ.ਆਰ. ਨੰਬਰ 193 ਵਿੱਚ ਵੀ ਹੈ। ਅਪਰੇਸ਼ਨ ਦੌਰਾਨ ਪੁਲਿਸ ਵਲੋਂ ਦੋਸ਼ੀਆਂ ਪਾਸੋਂ ਇਕ ਵਿਦੇਸ਼ ਮਾਰਕਾ 9 ਐਮਐਮ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਅ ਕਿ ਇਹ ਗ੍ਰਿਫ਼ਤਾਰੀਆਂ ਜਲੰਧਰ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਸਗੰਠਿਤ ਅਪਰਾਧਾਂ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਅਪਰਾਧਿਕ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਵੇਗਾ ਕਿਸੇ ਵੀ ਵਿਅਕਤੀ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD