Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

Himanta Biswa Sarma, Guwahati, Assam, Chief Minister of Assam, BJP, Bharatiya Janata Party, BJP Assam, Harpal Singh Cheema, Lal Chand Kataruchak

Web Admin

Web Admin

5 Dariya News

ਚੰਡੀਗੜ੍ਹ/ਗੁਹਾਟੀ , 22 Oct 2025

Last updated on: Oct 23, 2025, 12:01 IST

ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ ਤੇ ਜੋਰ ਦਿੱਤਾ ਗਿਆ ਅਤੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ। 

ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, 'ਤੇ ਕਰਵਾਏ ਜਾਣੇ ਹਨ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਸਰਬ-ਵਿਆਪਕ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਧਾਰਮਿਕ ਸੀਮਾਵਾਂ ਤੋਂ ਪਾਰ ਹੈ। ਇਹ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਇੱਕ ਸ਼ਕਤੀਸ਼ਾਲੀ ਪ੍ਰੇਰਨਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ ਅਤੇ ਬਹਾਦਰੀ ਦੇ ਸੰਦੇਸ਼ ਦੇ ਪਸਾਰ ਲਈ ਮੁੱਖ ਮੰਤਰੀ ਸਰਮਾ ਨੂੰ ਸੱਦਾ ਦੇਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਇਤਿਹਾਸਕ ਸਮਾਗਮ ਕੌਮੀ ਭਾਈਵਾਲੀ ਅਤੇ ਏਕਤਾ ਨਾਲ ਮਨਾਇਆ ਜਾਵੇ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝੇ ਅਧਿਆਤਮਿਕ ਸਬੰਧਾਂ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਅਸਾਮ ਦੇ ਲੋਕ ਵੀ ਸਿੱਖ ਗੁਰੂਆਂ ਲਈ ਡੂੰਘਾ ਸਤਿਕਾਰ ਰੱਖਦੇ ਹਨ, ਅਤੇ ਸਾਡਾ ਮੰਨਣਾ ਹੈ ਕਿ ਮੁੱਖ ਮੰਤਰੀ ਸਰਮਾ ਦੀ ਮੌਜੂਦਗੀ ਪੰਜਾਬ ਅਤੇ ਅਸਾਮ ਦਰਮਿਆਨ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟਾਇਆ। 

ਉਨ੍ਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਅਸਾਮ ਸਰਕਾਰ ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਵਿੱਚ ਗੁਰੂ ਸਾਹਿਬ ਦੇ ਯਾਦਗਾਰੀ ਯੋਗਦਾਨ ਦਾ ਸਨਮਾਨ ਕਰਦੀ ਹੈ। ਸੱਦਾ ਸਵੀਕਾਰ ਕਰਦੇ ਹੋਏ, ਮੁੱਖ ਮੰਤਰੀ ਸਰਮਾ ਨੇ ਇੰਨ੍ਹਾਂ ਯਾਦਗਾਰੀ ਸਮਾਗਮਾਂ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਦੇ ਸਬੰਧ ਵਿੱਚ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ, ਕਿਉਂਕਿ ਗੁਰੂ ਸਾਹਿਬ ਕੌਮੀ ਚੇਤਨਾ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।

 

Tags: Himanta Biswa Sarma , Guwahati , Assam , Chief Minister of Assam , BJP , Bharatiya Janata Party , BJP Assam , Harpal Singh Cheema , Lal Chand Kataruchak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD