Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ

ਵਿਸ਼ਵਕਰਮਾ ਦਿਵਸ ਦੀ ਦਿੱਤੀ ਵਧਾਈ, ਵੱਖ-ਵੱਖ ਥਾਵਾਂ 'ਤੇ ਕਰਵਾਏ ਸਮਾਗਮਾਂ ਵਿੱਚ ਕੀਤੀ ਸ਼ਿਰਕਤ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lehragaga, Vishwakarma Day

5 Dariya News

5 Dariya News

5 Dariya News

ਲਹਿਰਾਗਾਗਾ , 22 Oct 2025

Last updated on: Oct 23, 2025, 12:10 IST

ਵਿਸ਼ਵਕਰਮਾ ਦਿਵਸ ਮੌਕੇ ਲੇਹਲ ਕਲਾਂ, ਰਾਏਧਰਾਣਾ, ਲਹਿਰਾ ਖਾਈ ਬਸਤੀ, ਲਹਿਰਾ ਮੰਡੀ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਮੰਨੇ ਜਾਂਦੇ ਹਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ।

ਸ਼੍ਰੀ ਗੋਇਲ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ। ਉਹਨਾਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਹਮੇਸ਼ਾ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਭਗਵਾਨ ਵਿਸ਼ਵਕਰਮਾ ਜੀ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ।

ਕੈਬਨਿਟ ਮੰਤਰੀ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ 'ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਵੱਡੀ ਗਿਣਤੀ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ।

ਇਸ ਮੌਕੇ ਨਗਰ ਕੌਂਸਲ, ਲਹਿਰਾ ਦੇ ਪ੍ਰਧਾਨ ਕਾਂਤਾ ਗੋਇਲ, ਮਾਰਕੀਟ ਕਮੇਟੀ, ਲਹਿਰਾ ਦੇ ਚੇਅਰਮੈਨ ਸ਼ੀਸ਼ਪਾਲ ਅਨੰਦ, ਮਾਸਟਰ ਹਰਪਾਲ ਸਿੰਘ ਸਹੇਲੀਆਂ ਕਲਾਂ, ਸਰਪੰਚ ਜਸਪਾਲ ਸਿੰਘ ਕਾਲਾ ਪਿੰਡ ਲੇਹਲ ਕਲਾਂ, ਡਾ. ਸ਼ਰਮਾ ਪਿੰਡ ਰਾਏਧਰਾਣਾ, ਆਮ ਆਦਮੀ ਪਾਰਟੀ ਹਲਕਾ ਲਹਿਰਾ ਦੇ ਯੂਥ ਆਗੂ ਹਰਦੀਪ ਸਿੰਘ ਕਲੇਰ, ਗੁਰਮੀਤ ਸਿੰਘ ਸਰਾਓ, ਰਾਮ ਸਿੰਘ ਮਿਸਤਰੀ ਬੰਤ ਸਿੰਘ ਮਿਸਤਰੀ, ਗੁਰਦੇਵ ਸਿੰਘ ਮਿਸਤਰੀ, ਜਸਵੰਤ ਸਿੰਘ ਹੈਪੀ, ਪੀ.ਏ. ਰਾਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਪੰਚ, ਸਰਪੰਚ, ਆਪ ਦੇ ਆਗੂ ਤੇ ਵਰਕਰ ਸਾਹਿਬਾਨ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lehragaga , Vishwakarma Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD