Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਪੁੱਜੇ ਡਾ. ਪ੍ਰੀਤੀ ਯਾਦਵ

ਲੋਕਾਂ ਨੂੰ ਵੱਖ-ਵੱਖ ਪਿੰਡਾਂ 'ਚ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ ਦਾ ਸੱਦਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਘਨੌਰ , 23 Oct 2025

Last updated on: Oct 23, 2025, 15:52 IST

'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਤਹਿਤ ਜ਼ਿਲ੍ਹੇ ਅੰਦਰ ਪਿੰਡ-ਪਿੰਡ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਜ਼ਿਲ੍ਹਾ ਨਿਵਾਸੀ ਲਾਜਮੀ ਲਾਭ ਲੈਣ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ। ਉਹ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਇਸ ਕੈਂਪ 'ਚ ਕਾਮੀ ਕਲਾਂ, ਸੋਗਲਪੁਰ, ਸੋਨੇਮਾਜਰਾ ਤੇ ਉਲਾਣਾ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਦਰਪੇਸ਼ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਸਮੇਤ ਕਈ ਸੇਵਾਵਾਂ ਦੇ ਲਾਭ ਦੇਣ ਦੇ ਮੌਕੇ 'ਤੇ ਹੀ ਕਰੀਬ 63 ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।

ਇਸ ਮੌਕੇ ਪਿੰਡਾਂ ਦੀਆਂ ਵਸਨੀਕਾਂ ਔਰਤਾਂ ਨੇ ਡਿਪਟੀ ਕਮਿਸ਼ਨਰ ਨੂੰ ਮਿਲਕੇ ਵਿਸ਼ੇਸ਼ ਤਰ੍ਹਾਂ ਦੀ ਸੰਤੁਸ਼ਟੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਮਸਲੇ ਖ਼ੁਦ ਸੁਣੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਦੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਡਾ. ਪ੍ਰੀਤੀ ਯਾਦਵ ਨੇ ਅੱਜ ਦੇ ਇਸ ਕੈਂਪ 'ਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕਰਕੇ ਕੈਂਪ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਰਿਹਾ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਹੀ ਦੂਰ ਕਰਨ ਲਈ ਜ਼ਿਲ੍ਹੇ ਅੰਦਰ ਲਗਾਤਾਰ ਲਗਾਏ ਜਾ ਰਹੇ ਅਜਿਹੇ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਸਲ ਅਰਥਾਂ ਵਿੱਚ ਲੋਕਾਂ ਦੇ ਦੁਆਰ 'ਤੇ ਪੁੱਜਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੀ ਹੈ।

ਇਸ ਦੌਰਾਨ ਬੀ.ਡੀ.ਪੀ.ਓ ਜਤਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਮਾਲ, ਖੁਰਾਕ ਤੇ ਸਿਵਲ ਸਪਲਾਈਜ਼, ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਕਿਰਤ, ਖੇਤੀਬਾੜੀ ਵਿਭਾਗਾਂ ਤੇ ਸੇਵਾ ਕੇਂਦਰ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD