Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ : ਭਗਵੰਤ ਸਿੰਘ ਮਾਨ

ਮੋਰਿੰਡਾ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Charanjit Singh, Morinda

Web Admin

Web Admin

5 Dariya News

ਮੋਰਿੰਡਾ (ਰੂਪਨਗਰ) , 23 Oct 2025

Last updated on: Oct 23, 2025, 16:34 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ। ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ। 

ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦੇ ਯੋਗ ਬਣਾਉਣ ਵਿੱਚ ਉਸਾਰੂ ਨਤੀਜੇ ਲਿਆ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਕਈ ਯਤਨ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ, ਹਵਾਈ ਜਹਾਜ਼ ਨੂੰ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ 'ਤੇ ਪਹੁੰਚਣ ਵਿੱਚ ਮਦਦ ਕਰਨ ਲਈ ਸੂਬੇ ਨੇ ਸਾਲ 2022 ਵਿੱਚ "ਸਿੱਖਿਆ ਕ੍ਰਾਂਤੀ" ਦੀ ਸ਼ੁਰੂਆਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵੱਲ ਨਜ਼ਰ ਮਾਰੀਏ ਤਾਂ ਦੁੱਖ ਹੁੰਦਾ ਹੈ ਕਿ ਕਿਵੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ 'ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਹੋਏ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਕ ਵੀ ਕੁੜੀ ਸਿੱਖਿਆ ਪ੍ਰਾਪਤ ਕਰਨ ਤੋਂ ਪਿੱਛੇ ਨਾ ਰਹੇ। 

ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ "ਆਧੁਨਿਕ ਯੁੱਗ ਦੇ ਮੰਦਰ" ਵਜੋਂ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਹਜ਼ਾਰਾਂ ਵਿਦਿਆਰਥੀਆਂ ਦੇ ਜੀਵਨ ਨੂੰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਇਸ ਮਾਡਲ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਤੋਂ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ, 44 ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ। 

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਕ ਹੋਰ ਪਹਿਲਕਦਮੀ ਕਰਦਿਆਂ ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਸਕੂਲੀ ਬੱਚਿਆਂ ਦਾ ਮਾਰਗਦਰਸ਼ਨ ਪ੍ਰੋਗਰਾਮ) ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੇਧ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਸ਼ੁਰੂ ਕੀਤੀ ਜਿਸ ਨੂੰ ਮਾਪਿਆਂ ਤੋਂ ਵੱਡਾ ਹੁੰਗਾਰਾ ਮਿਲਿਆ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 19,200 ਸਰਕਾਰੀ ਸਕੂਲ ਹਨ ਅਤੇ ਲਗਭਗ 25 ਲੱਖ ਮਾਪੇ ਪੀ.ਟੀ.ਐਮ. ਵਿੱਚ ਹਿੱਸਾ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਿਆਰੀ ਸਿੱਖਿਆ ਵਿੱਚ ਸਰਕਾਰੀ ਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਨ ਲਈ ਦ੍ਰਿੜ ਯਤਨ ਕਰ ਰਹੀ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Charanjit Singh , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD