Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਪ੍ਰੀਤੀ ਯਾਦਵ ਵੱਲੋਂ ਘਨੌਰ ਮੰਡੀ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਕਿਸਾਨ ਯੂਨੀਅਨ ਆਗੂਆਂ ਨੇ ਖਰੀਦ ਪ੍ਰਬੰਧਾਂ 'ਤੇ ਤਸੱਲੀ ਜਤਾਈ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਘਨੌਰ , 23 Oct 2025

Last updated on: Oct 23, 2025, 17:06 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ 'ਚ ਮੌਜੂਦ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਦਿਆਂ ਖਰੀਦ ਪ੍ਰਕ੍ਰਿਆ 'ਤੇ ਤਸੱਲੀ ਪ੍ਰਗਟਾਈ।

ਮੰਡੀ 'ਚ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਉਨ੍ਹਾਂ ਨੂੰ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਕਿ ਉਹ ਆਪਣੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲ ਸਕਣ, ਇਸ 'ਤੇ ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਦਾਇਤ ਜਾਰੀ ਕੀਤੀ।

ਕਿਸਾਨਾਂ ਨੇ ਡੀ.ਏ.ਪੀ. ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਜਲਦ ਡੀ.ਏ.ਪੀ. ਦਾ ਇੱਕ ਰੇਕ ਰਾਜਪੁਰਾ ਰੇਲਵੇ ਸਟੇਸ਼ਨ 'ਤੇ ਪੁੱਜ ਰਿਹਾ ਹੈ, ਜੋ ਕਿ ਕੇਵਲ ਰਾਜਪੁਰਾ ਤੇ ਘਨੌਰ ਇਲਾਕੇ ਦੇ ਕਿਸਾਨਾਂ ਨੂੰ ਦਿੱਤਾ ਜਾਵੇਗਾ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਦੱਸਿਆ ਕਿ ਉਨ੍ਹਾਂ ਦੀ ਫਸਲ ਦੀ ਮੰਡੀਆਂ ਵਿੱਚ ਖਰੀਦ ਨਾਲੋ-ਨਾਲ ਹੋ ਰਹੀ ਹੈ ਅਤੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। 

ਕਿਸਾਨਾਂ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਈ, ਜਿਸ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਹ ਧੰਨਵਾਦ ਕਰਦੇ ਹਨ। ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ 6 ਲੱਖ 70 ਹਜ਼ਾਰ 34 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ 'ਚੋਂ 6 ਲੱਖ 63 ਹਜ਼ਾਰ 530 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 1498 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਡੀ. ਐਮ ਪਨਸਪ ਮਨਦੀਪ ਕਾਲੇਕਾ, ਡੀ. ਐਮ ਮਾਰਕਫੈਡ ਵਿਪਨ ਸ਼ਰਮਾ, ਡੀ.ਐਮ. ਵੇਅਰਹਾਊਸ ਨਿਰਮਲ ਸਿੰਘ ਸਮੇਤ ਆੜਤੀਏ ਤੇ ਕਿਸਾਨ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD