Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਤੇ ਲਾਲ ਚੰਦ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਮੋਹਨ ਚਰਨ ਮਾਝੀ ਨੂੰ ਸੱਦਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lal Chand Kataruchak, Mohan Charan Majhi, Bharatiya Janata Party, BJP, Chief Minister of Odisha, Odisha, Bhubaneswar

Web Admin

Web Admin

5 Dariya News

ਭੁਵਨੇਸ਼ਵਰ , 23 Oct 2025

Last updated on: Oct 23, 2025, 17:19 IST

ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ ਦਾ ਮੁੱਖ ਮੰਤਵ ਨੌਵੇਂ ਸਿੱਖ ਗੁਰੂ, 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਮੁੱਖ ਮੰਤਰੀ ਮਾਝੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ।

ਓਡੀਸ਼ਾ ਦੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਸੱਦਾ ਪੱਤਰ ਪੇਸ਼ ਕੀਤਾ ਅਤੇ ਯਾਦਗਾਰੀ ਪ੍ਰੋਗਰਾਮਾਂ ਦੇ ਪੈਮਾਨੇ ਅਤੇ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਐਡਵੋਕੇਟ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਇੱਕ ਕੌਮੀ ਸ਼ਰਧਾਂਜਲੀ ਹਨ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਉਹ ਮਹੱਤਵਪੂਰਨ ਹਿੱਸਾ ਹੈ ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਵੱਲੋਂ ਕੀਤੀ ਗਈ ਬੇਮਿਸਾਲ ਕੁਰਬਾਨੀ ਇੱਕ ਅਜਿਹੀ ਕੌਮੀ ਵਿਰਾਸਤ ਹੈ ਜੋ ਸਾਰੀਆਂ ਧਾਰਮਿਕ ਅਤੇ ਖੇਤਰੀ ਹੱਦਾਂ ਤੋਂ ਪਾਰ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ ਦਾ ਸੁਆਗਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਤਰ-ਰਾਜੀ ਭਾਈਵਾਲੀ ਦੀ ਮਹੱਤਤਾ 'ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮਾਝੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਨੋਰਥ ਉਸ ਇਕਜੁੱਟ ਸ਼ਰਧਾਂਜਲੀ ਨੂੰ ਸਮੱਰਪਿਤ ਹੈ ਜੋ ਸਮੁੱਚੇ ਦੇਸ਼ ਵੱਸੋਂ ਗੁਰੂ ਸਾਹਿਬ ਨੂੰ ਭੇਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਹਿਮੰਤ, ਧਰਮ ਨਿਰਪੱਖਤਾ ਅਤੇ ਵਿਸ਼ਵ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਓਡੀਸ਼ਾ ਦੇ ਅਮੀਰ ਸੱਭਿਆਚਾਰਕ ਤਾਣੇ-ਬਾਣੇ ਸਮੇਤ ਸਾਰੇ ਰਾਜਾਂ ਵਿੱਚ ਗੂੰਜਦਾ ਹੈ। ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਲਈ ਡੂੰਘਾ ਸਤਿਕਾਰ ਪ੍ਰਗਟਾਇਆ ਅਤੇ 350ਵੀਂ ਬਰਸੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। 

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਝੀ ਨੂੰ ਇੱਕ ਯਾਦਗਾਰੀ ਚਿੰਨ੍ਹ ਅਤੇ ਸਾਹਿਤ ਵੀ ਭੇਂਟ ਕੀਤਾ, ਜਿਸ ਵਿੱਚ ਸਮਾਗਮ ਦੇ ਇਤਿਹਾਸਕ ਪ੍ਰਸੰਗ ਦਾ ਵੇਰਵਾ ਦਿੱਤਾ ਗਿਆ। ਇਸ ਤਰ੍ਹਾਂ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਰਾਜਨੀਤਿਕ ਅਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕੀਤਾ ਗਿਆ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lal Chand Kataruchak , Mohan Charan Majhi , Bharatiya Janata Party , BJP , Chief Minister of Odisha , Odisha , Bhubaneswar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD