Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ 'ਤੇ ਹੋਈ ਆਪਣੀ 'ਦਸਤਾਰਬੰਦੀ' ਨੂੰ ਯਾਦ ਕੀਤਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Deepak Bali, Nanded

Web Admin

Web Admin

5 Dariya News

ਨੰਦੇੜ , 23 Oct 2025

Last updated on: Oct 23, 2025, 17:37 IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। 

ਇਸ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਹਰਜੋਤ ਸਿੰਘ ਬੈਂਸ ਨੂੰ ਦਸਤਾਰ ਸਜਾਈ ਅਤੇ ਸਿਰੋਪਾਓ ਭੇਟ ਕੀਤਾ। ਇਸ ਮੌਕੇ ਗੱਲਬਾਤ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪਾਵਨ ਅਸਥਾਨ 'ਤੇ ਨਤਮਸਤਕ ਹੋਣਾ ਉਨ੍ਹਾਂ ਲਈ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਤਖ਼ਤ ਸਾਹਿਬ 'ਤੇ ਹੋਈ ਆਪਣੀ ਦਸਤਾਰਬੰਦੀ ਨੂੰ ਯਾਦ ਕੀਤਾ।

ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਯਾਦਗਾਰੀ ਸਮਾਗਮਾਂ ਦਾ ਹਿੱਸਾ ਬਣਨਾ ਉਨ੍ਹਾਂ ਲਈ ਰੂਹਾਨੀ ਅਨੁਭਵ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੱਦਾ ਨਹੀਂ, ਸਗੋਂ ਪੰਜਾਬ ਦੀ ਪਵਿੱਤਰ ਧਰਤੀ ਵੱਲੋਂ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਤਿਕਾਰ ਭਰਪੂਰ ਦਿਲੀ ਅਪੀਲ ਹੈ।

ਹਰਜੋਤ ਸਿੰਘ ਬੈਂਸ ਨੇ ਗਿਆਨੀ ਕੁਲਵੰਤ ਸਿੰਘ ਜੀ ਨੂੰ ਜਾਣੂ ਕਰਵਾਇਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਵਿਸ਼ਵ ਭਰ ਤੋਂ ਇੱਕ ਕਰੋੜ ਤੋਂ ਵੱਧ ਸੰਗਤ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ 19 ਤੋਂ 30 ਨਵੰਬਰ ਤੱਕ ਰੋਜ਼ਾਨਾ 11,000 ਤੋਂ ਵੱਧ ਸੰਗਤ ਦੀ ਠਹਿਰ ਲਈ ਪਵਿੱਤਰ ਸ਼ਹਿਰ ਵਿਖੇ ਇੱਕ ਟੈਂਟ ਸਿਟੀ (ਚੱਕ ਨਾਨਕੀ) ਸਥਾਪਤ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਸ਼ੁਰੂ ਹੋਣਗੇ। ਇਸ ਤੋਂ ਬਾਅਦ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖ਼ਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਂਦਾ ਵਿਲੱਖਣ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ ਜਦਕਿ ਰਾਤ ਸਮੇਂ "ਸ਼ਹਾਦਤ ਦੀ ਲੋਅ" ਨਾਲ ਪਵਿੱਤਰ ਸ਼ਹਿਰ ਮਸ਼ਾਲਾਂ ਦੀ ਰੌਸ਼ਨੀ ਨਾਲ ਜਗਮਾਏਗਾ। 

ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ "ਸੀਸ ਭੇਟ" ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਜਿਸ ਉਪਰੰਤ ਪ੍ਰਸਿੱਧ ਕੀਰਤਨੀਏ ਨੌਵੇਂ ਪਾਤਿਸ਼ਾਹ ਦੇ ਸ਼ਬਦਾਂ ਦਾ ਗਾਇਨ ਕਰਨਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਵਸ ਅਥਾਹ ਸਤਿਕਾਰ ਅਤੇ ਸ਼ਰਧਾ ਨਾਲ ਮਨਾ ਰਹੀ ਹੈ ਅਤੇ ਇਸ ਦੌਰਾਨ ਗੁਰੂ ਸਾਹਿਬ ਦੇ ਨਿਸ਼ਕਾਮ ਸੇਵਾ, ਧਰਮ ਦੀ ਰਾਖੀ, ਸੱਚਾਈ 'ਤੇ ਪਹਿਰਾ ਦੇਣ ਅਤੇ ਮਨੁੱਖੀ ਅਧਿਕਾਰਾਂ ਲਈ ਡਟਣ ਜਿਹੇ ਸਦੀਵੀ ਸਿਧਾਂਤਾਂ ਨੂੰ ਦਰਸਾਇਆ ਜਾਵੇਗਾ ਅਤੇ ਲੋਕਾਈ ਤੱਕ ਪਹੁੰਚਾਇਆ ਜਾਵੇਗਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Deepak Bali , Nanded

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD