Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਹਮਲੇ ਤੋਂ ਬਾਅਦ ਦੁਕਾਨ ਦੇ ਮਾਲਕ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਮਿਲੀ ਸੀ ਫੋਨ ਤੇ ਧਮਕੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 23 Oct 2025

Last updated on: Oct 23, 2025, 17:49 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ ਸਟੋਰ `ਤੇ ਮਿੱਥਕੇ ਕਤਲ ਲਈ ਕੀਤੀ ਗੋਲੀਬਾਰੀ, ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ .32 ਕੈਲੀਬਰ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ , ਹੁਸਿ਼ਆਰਪੁਰ ਦੇ ਗਣਪਤੀ ਜਿਉਲਰਜ਼ `ਤੇ 18 ਅਕਤੂਬਰ, 2025 ਨੂੰ ਮੋਟਰਸਾਈਕਲਾਂ `ਤੇ ਸਵਾਰ ਦੋ ਹਮਲਾਵਰਾਂ ਵੱਲੋਂ ਮਿੱਥ ਕੇ ਹੱਤਿਆ ਕਰਨ ਲਈ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ, ਦੁਕਾਨ ਮਾਲਕ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ, ਜਿਸ ਵਿੱਚ ਉਸ ਵੱਲੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਇਸ ਸਬੰਧੀ ਹੁਸਿ਼ਆਰਪੁਰ ਦੇ ਪੁਲਿਸ ਸਟੇਸ਼ਨ ਮਾਹਿਲਪੁਰ ਵਿਖੇ ਬੀਐਨਐਸ ਦੀ ਧਾਰਾ 336, 324(4) ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫਆਈਆਰ ਨੰਬਰ 170 ਅਧੀਨ ਕੇਸ ਦਰਜ ਕੀਤਾ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਗਹਿਣਿਆਂ ਦੀ ਦੁਕਾਨ `ਤੇ ਹਮਲੇ ਤੋਂ ਬਾਅਦ, ਡੀਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਐਸਐਸਪੀ ਹੁਸਿ਼ਆਰਪੁਰ ਸੰਦੀਪ ਮਲਿਕ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਹੁਸਿ਼ਆਰਪੁਰ ਜਿਲ੍ਹੇ ਪੁਲਿਸ ਦੀਆਂ  ਟੀਮਾਂ ਨੇ ਸਾਂਝੇ ਤੌਰ `ਤੇ ਮਾਮਲੇ  ਦੀ ਜਾਂਚ ਕੀਤੀ ਅਤੇ ਇਸ ਮਾਮਲੇ ਵਿੱਚ ਸ਼ੱਕੀਆਂ ਦੀ ਸਫਲਤਾਪੂਰਵਕ ਪਛਾਣ ਕਰ ਲਈ। ਮੁਸਤੈਦੀ  ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਅਤੇ ਹੁਸਿ਼ਆਰਪੁਰ ਪੁਲਿਸ ਦੀਆਂ ਟੀਮਾਂ ਨੇ ਹੁਸਿ਼ਆਰਪੁਰ ਦੇ ਪਿੰਡ ਮਹਿਦੂਦਪੁਰ ਵਿਖੇ ਸ਼ੱਕੀਆਂ - ਕ੍ਰਿਸ਼ਨ ਗੋਪਾਲ ਅਤੇ ਕੇਸ਼ਵ - ਨੂੰ ਰੋਕਿਆ। 

ਦੋਸ਼ੀਆਂ ਨੇ ਮੌਕੇ ਤੋਂ ਭੱਜਣ ਲਈ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ, ਪਰ ਸੰਖੇਪ  ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਟੀਮਾਂ ਦੀ ਅਗਵਾਈ ਐਸਪੀ (ਜਾਂਚ) ਪਰਮਿੰਦਰ ਸਿੰਘ, ਇੰਚਾਰਜ ਸੀਆਈਏ ਹਸਿ਼ਆਰਪੁਰ ਗੁਰਪ੍ਰੀਤ ਸਿੰਘ ਅਤੇ ਇੰਚਾਰਜ ਏਜੀਟੀਐਫ ਚੰਦਰ ਮੋਹਨ ਕਰ ਰਹੇ ਸਨ।

ਇਸ ਸਬੰਧ ਵਿੱਚ, ਇੱਕ ਤਾਜ਼ਾ ਕੇਸ ਐਫਆਈਆਰ ਨੰ. 172 ਹੁਸਿ਼ਆਰਪੁਰ ਦੇ ਪੁਲਿਸ ਸਟੇਸ਼ਨ ਮਾਹਿਲਪੁਰ ਵਿਖੇ ਬੀਐਨਐਸ ਦੀ ਧਾਰਾ 109, 221, 132 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD