Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਡੀ.ਕੇ. ਤਿਵਾੜੀ ਨੇ ਐਨ.ਆਈ.ਸੀ. ਪੰਜਾਬ ਦੀ ਸੂਬਾਈ ਸਿਖਲਾਈ-ਕਮ-ਵਰਕਸ਼ਾਪ ਦੌਰਾਨ ਨਵੀਨਤਾ-ਅਧਾਰਤ ਸ਼ਾਸਨ ਦੀ ਅਹਿਮੀਅਤ 'ਤੇ ਦਿੱਤਾ ਜ਼ੋਰ

ਡਿਜੀਟਲ ਖੇਤਰ ਵਿੱਚ ਪੰਜਾਬ ਦੀ ਤਰੱਕੀ ਪੂਰੇ ਭਾਰਤ ਵਿੱਚ ਸ਼ਾਸਨ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਸਥਾਪਿਤ ਕਰ ਰਹੀ ਹੈ ਮੀਲ ਪੱਥਰ

DK Tiwari, Additional Chief Secretary, Amit Talwar, National Informatics Centre, NIC Punjab, Chandigarh

Web Admin

Web Admin

5 Dariya News

ਚੰਡੀਗੜ੍ਹ , 23 Oct 2025

Last updated on: Oct 23, 2025, 18:18 IST

ਡਿਜੀਟਲ ਕੰਮਕਾਜ ਅਤੇ ਪ੍ਰਸ਼ਾਸਕੀ ਉੱਤਮਤਾ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਪੁੱਟਦਿਆਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.), ਪੰਜਾਬ ਨੇ ਸਾਰੇ ਐਨ.ਆਈ.ਸੀ. ਅਧਿਕਾਰੀਆਂ ਲਈ ਤਿੰਨ ਰੋਜ਼ਾ ਸਿਖਲਾਈ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜੋ ਕਰਮਯੋਗੀ ਆਈ.ਜੀ.ਓ.ਟੀ. ਸੈਸ਼ਨ ਨਾਲ ਸਮਾਪਤ ਹੋਈ। ਇਹ ਪ੍ਰੋਗਰਾਮ, ਅਧਿਕਾਰੀਆਂ ਨੂੰ ਨਵੀਆਂ  ਤਕਨਾਲੋਜੀਆਂ ਨਾਲ ਲੈਸ ਕਰਨ, ਨਵੀਨਤਾ-ਅਧਾਰਤ ਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਮੁਕੰਮਲ ਰੂਪ ਵਿੱਚ ਡਿਜੀਟਲ ਅਤੇ ਨਾਗਰਿਕ-ਕੇਂਦ੍ਰਿਤ ਰਾਜ ਬਣਾਉਣ ਲਈ ਇੱਕ ਮਜ਼ਬੂਤ ਪਲੇਟਫਾਰਮ ਵਜੋਂ ਮੁੱਹਈਆ ਕਰਦਾ ਹੈ।

ਇਸ ਮੌਕੇ ਸੰਬੋਧਨ ਕਰਦੇ ਹੋਏ, ਡਿਪਾਰਟਮੇਂਟ ਆਫ਼ ਗੁੱਡ ਗਵਰਨੈਸ ਐਂਡ ਇਨਫਰਮੈਸ਼ਨ ਟੈਕਨਾਲੋਜੀ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨੇ ਕਿਹਾ ਕਿ ਡਿਜੀਟਲ ਤਬਦੀਲੀ ਦੇ ਖੇਤਰ ਵਿੱਚ ਪੰਜਾਬ ਦੀ ਪ੍ਰਗਤੀ ਪੂਰੇ ਭਾਰਤ ਵਿੱਚ ਸ਼ਾਸਨ ਅਤੇ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ। ਆਈ.ਐਚ.ਆਰ.ਐਮ.ਐਸ. ਅਤੇ ਈ-ਆਫਿਸ ਵਰਗੇ ਪ੍ਰਮੁੱਖ ਪ੍ਰੋਜੈਕਟਾਂ ਰਾਹੀਂ ਸੂਬੇ ਭਰ ਵਿੱਚ ਈ-ਗਵਰਨੈਂਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਐਨ.ਆਈ.ਸੀ. ਪੰਜਾਬ ਦੀ ਮਹੱਤਵਪੂਰਨ ਭੂਮਿਕਾ ਲਈ ਸ਼ਲਾਘਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਐਨ.ਆਈ.ਸੀ. ਪੰਜਾਬ  ਸਰਕਾਰ ਦੇ ਕਾਰਜਾਂ ਦੀ ਡਿਜੀਟਲ ਰੀੜ੍ਹ ਬਣ ਗਿਆ ਹੈ, ਜੋ ਸੂਬੇ ਨੂੰ ਕੁਸ਼ਲ, ਪਾਰਦਰਸ਼ੀ ਅਤੇ ਜਵਾਬਦੇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿਚ ਸਮਰੱਥ ਬਣਾਉਂਦਾ ਹੈ। 

ਡਿਜੀਟਲ ਤਕਨਾਲੋਜੀ ਨੂੰ ਅਪਣਾਉਣ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਕਾਰਜਸ਼ੀਲਤਾ ਨੂੰ ਮੁੜ ਪਰਿਭਾਸਿ਼ਤ ਕਰਨ ਅਤੇ ਨਾਗਰਿਕ ਪਹੁੰਚ ਨੂੰ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ, ਡੇਟਾ ਐਨਾਲਿਟਿਕਸ ਅਤੇ ਸਮਾਰਟ ਸਿਸਟਮ ਨੂੰ ਅਪਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਈ.ਸੀ. ਪ੍ਰਸ਼ਾਸਨਿਕ ਕੁਸ਼ਲਤਾ ਅਤੇ ਡਿਜੀਟਲ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਲਗਾਤਾਰ ਯੋਗਦਾਨ ਪਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਐਨ.ਆਈ.ਸੀ. ਪੰਜਾਬ ਦੇ ਨਵੇਂ ਪ੍ਰੋਜੈਕਟਾਂ ਨੇ ਆਧੁਨਿਕ ਡਿਜੀਟਲ ਇੰਟਰਫੇਸਾਂ ਅਤੇ ਰੀਅਲ-ਟਾਈਮ ਸੇਵਾ ਪਲੇਟਫਾਰਮਾਂ ਰਾਹੀਂ ਨਾਗਰਿਕਾਂ ਅਤੇ ਸਰਕਾਰ ਵਿਚਕਾਰ ਤਾਲਮੇਲ ਹੋਰ ਬਿਹਤਰ ਬਣਾਇਆ ਹੈ। ਇਸ ਵਰਕਸ਼ਾਪ ਦਾ ਉਦਘਾਟਨ  ਸ੍ਰੀ ਵਿਵੇਕ ਵਰਮਾ, ਡੀਡੀਜੀ ਅਤੇ ਸਟੇਟ  ਇਨਫੋਰਮੈਟਿਕਸ ਅਫਸਰ (ਐਸ.ਆਈ.ਓ.), ਪੰਜਾਬ ਵੱਲੋਂ ਕੀਤਾ ਗਿਆ ਜਿਸ ਵਿੱਚ  23 ਜਿ਼ਲ੍ਹਿਆਂ ਅਤੇ ਸਟੇਟ ਸੈਂਟਰ ਦੇ ਅਧਿਕਾਰੀਆਂ ਨੇ ਸਿ਼ਰਕਤ ਕੀਤੀ। 

ਆਪਣੇ ਸਵਾਗਤੀ ਭਾਸ਼ਣ ਵਿੱਚ, ਉਨ੍ਹਾਂ ਨੇ ਭਵਿੱਖ ਲਈ ਅਨੁਕੂਲ ਸ਼ਾਸਨ ਪ੍ਰਣਾਲੀਆਂ ਦੇ ਨਿਰਮਾਣ ਲਈ ਹੁਨਰ ਵਿੱਚ ਵਾਧਾ ਕਰਨ ਅਤੇ ਗਿਆਨ ਸਾਂਝਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਸ਼੍ਰੀ ਵਿਕਰਮ ਜੀਤ ਗਰੋਵਰ, ਏ.ਐਸ.ਆਈ.ਓ. (ਰਾਜ) ਨੇ ਸਿ਼ਰਕਤ ਕਰਨ ਵਾਲਿਆਂ ਨੂੰ ਵਰਕਸ਼ਾਪ ਦੇ ਉਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਟੀਮ ਵਰਕ ਅਤੇ ਸਿੱਖਣ-ਭਾਵਨਾ ਨੂੰ ਮਜ਼ਬੂਤ ਕਰਨ ਲਈ ਨਵੀਨਤਾਕਾਰੀ ਵਿਚਾਰ ਸਾਂਝੇ ਕਰਨ ਲਈ ਪ੍ਰੇਰਿਆ।

ਸੈਸ਼ਨਾਂ ਵਿੱਚ ਇੰਟੈਲ ਦੁਆਰਾ ਆਰਟੀਫੀਸ਼ੀਅਲ ਇੰਟੈਲੀਜੈਂਸ `ਤੇ ਮਾਹਰ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ ਅਤੇ ਨਾਲ ਹੀ  ਪੰਜਾਬ ਦੇ ਡਿਵੀਜ਼ਨਲ ਮੁਖੀਆਂ ਸ਼੍ਰੀ ਧਰਮੇਸ਼ ਕੁਮਾਰ, ਸ਼੍ਰੀ ਅਨੂਪ ਕੇ. ਜਲਾਲੀ, ਸ਼੍ਰੀ ਅਨਿਲ ਪਲਟਾ ਅਤੇ ਸ਼੍ਰੀਮਤੀ ਊਸ਼ਾ ਰਾਏ ਦੀ ਅਗਵਾਈ ਵਿੱਚ ਵਿਸਤ੍ਰਿਤ ਤਕਨੀਕੀ ਵਿਚਾਰ-ਵਟਾਂਦਰੇ ਵੀ ਕਰਵਾਏ ਗਏ, ਇਸ ਦੌਰਾਨ  ਡਿਜੀਟਲ ਸ਼ਾਸਨ ਵਿੱਚ ਨਵੀਨਤਮ ਕਾਢਾਂ ਦਾ ਪ੍ਰਦਰਸ਼ਨ ਕੀਤਾ। ਆਈ.ਆਈ.ਟੀ. ਰੋਪੜ ਤੋਂ ਪ੍ਰੋਫੈਸਰ ਜੇ.ਐਸ. ਸੈਂਹਬੀ ਅਤੇ ਵਿਗਿਆਨੀ-ਐਫ ਦਿਨੇਸ਼ ਸ਼ਰਮਾ ਦੀ ਗਿਆਨ-ਵਰਧਕ ਗੱਲਬਾਤ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਸੂਚਨਾ ਅਧਿਕਾਰ ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਸ ਦੌਰਾਨ ਪ੍ਰਸ਼ਾਸਕੀ ਆਚਰਣ, ਹਾਰਡਵੇਅਰ ਪ੍ਰਬੰਧਨ ਅਤੇ ਤੰਦਰੁਸਤੀ `ਤੇ ਵੀ ਸੈਸ਼ਨ ਕਰਵਾਏ ਗਏ। ਸਮਾਪਤੀ ਸੈਸ਼ਨ ਵਿੱਚ ਸ਼੍ਰੀ ਵਿਕਰਮ ਜੀਤ ਗਰੋਵਰ ਨੇ ਸਾਰੇ ਭਾਗੀਦਾਰਾਂ ਅਤੇ ਪ੍ਰਬੰਧਕਾਂ ਦੀ ਸਰਗਰਮ ਸ਼ਮੂਲੀਅਤ ਅਤੇ ਸਮਰਪਣ ਭਾਵਨਾ ਲਈ ਸ਼ਲਾਘਾ ਕੀਤੀ ।

 

Tags: DK Tiwari , Additional Chief Secretary , Amit Talwar , National Informatics Centre , NIC Punjab , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD