Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਮਨੀ ਚੋਣ 021-ਤਰਨ ਤਾਰਨ : ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਤੇ ਖ਼ਰਚਾ ਅਬਜ਼ਰਵਰ ਵੱਲੋਂ ਨੋਡਲ ਅਫਸਰਾਂ ਨਾਲ ਮੀਟਿੰਗ

ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜੀ ਜਾਵੇਗੀ ਜ਼ਿਮਨੀ ਚੋਣ - ਜਨਰਲ ਅਬਜ਼ਰਵਰ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 23 Oct 2025

Last updated on: Oct 24, 2025, 12:16 IST

ਜ਼ਿਮਨੀ ਚੋਣ ਤਰਨ ਤਾਰਨ-2025 ਲਈ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਆਈ.ਏ.ਐੱਸ, ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ., ਆਈ.ਪੀ.ਐੱਸ. ਤੇ ਖ਼ਰਚਾ ਅਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ, ਆਈ.ਆਰ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਮਨੀ ਚੋਣ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ., ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸ. ਕਰਨਵੀਰ ਸਿੰਘ, ਡਾ. ਅਮਨਦੀਪ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅਬਜ਼ਰਵਰ ਸਾਹਿਬਾਨ ਨਾਲ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਚੋਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਕੁੱਲ 193742 ਵੋਟਰ ਹਨ ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ। 

ਉਨ੍ਹਾਂ ਦੱਸਿਆ ਕਿ  ਹਲਕੇ ਵਿੱਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ `ਤੇ ਇੱਕ ਸ਼ਿਕਾਇਤ ਸੈੱਲ ਗਠਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀ-ਵਿਜ਼ਿਲ ਐਪ ਉੱਪਰ ਵੀ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜੀ ਜਾਵੇਗੀ।

ਇਸ ਮੌਕੇ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਚੌਕਸੀ ਵਰਤਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖ਼ਾਸ ਕਰ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਯਕੀਨੀ ਬਣਾਈ ਜਾਵੇ। 

ਸ੍ਰੀਮਤੀ ਸਤਿਆਨੀ ਨੇ ਕਿਹਾ ਕਿ ਉਨ੍ਹਾਂ ਸਮੇਤ ਪੁਲਿਸ ਅਬਜ਼ਰਵਰ ਅਤੇ ਖ਼ਰਚਾ ਅਬਜ਼ਰਵਰ ਵੋਟਾਂ ਦੀ ਗਿਣਤੀ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ ਹੀ ਰਹਿਣਗੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਅਬਜ਼ਰਵਰ ਸਾਹਿਬਾਨ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੇ ਕਮਰਾ ਨੰਬਰ 10 ਵਿੱਚ ਬੈਠਣਗੇ ਅਤੇ ਚੋਣ ਜ਼ਾਬਤੇ ਦੀ ਉਲੰਘਣਾਂ ਦੀ ਸ਼ਿਕਾਇਤ ਉਨ੍ਹਾਂ ਨੂੰ ਨਿੱਜੀ ਤੌਰ `ਤੇ ਵੀ ਮਿਲ ਕੇ ਵੀ ਕੀਤੀ ਜਾ ਸਕਦੀ ਹੈ।

ਇਸ ਮੌਕੇ ਪੁਲਿਸ ਅਬਜ਼ਰਵਰ ਸ੍ਰੀਮਤੀ ਸ੍ਰੀਮਤੀ ਸ਼ਾਇਨੀ ਐੱਸ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਜ਼ਿਮਨੀ ਚੋਣ ਦੌਰਾਨ ਵਾਧੂ ਫੋਰਸ ਭੇਜਣ ਲਈ ਵੀ ਲਿਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਪੂਰੀ ਅਜ਼ਾਦੀ ਨਾਲ ਬਿਨ੍ਹਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੇ। ਇਸ ਮੌਕੇ ਖਰਚਾ ਆਬਜ਼ਰਵਰ, ਸ਼੍ਰੀ ਮਨਜ਼ਰੁਲ ਹਸਨ ਨੇ ਮੀਟਿੰਗ ਦੌਰਾਨ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨੂੰ ਕਿਹਾ ਕਿ ਉਹ ਮਾਣਯੋਗ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣਾਂ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ। 

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਨੂੰ 40 ਲੱਖ ਰੁਪਏ ਤੱਕ ਚੋਣ ਖ਼ਰਚਾ ਕਰਨ ਦੀ ਇਜਾਜਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਉਮੀਦਵਾਰਾਂ ਦੇ ਸਮੁੱਚੇ ਚੋਣ ਖ਼ਰਚੇ ਉੱਪਰ ਤਿੱਖੀ ਨਜ਼ਰ ਰੱਖੀ ਜਾਵੇਗੀ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD