Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

05 ਪਿੰਡਾਂ ਦੇ 120 ਕਿਸਾਨਾਂ ਨੂੰ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 23 Oct 2025

Last updated on: Oct 24, 2025, 12:36 IST

ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ। ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ ਦੇ 05 ਪਿੰਡਾਂ ਫੱਤਾ ਮਾਲੋਕਾ, ਲੋਹਗੜ੍ਹ, ਆਲੀਕੇ, ਉਲਕ ਤੇ ਜਟਾਣਾ ਕਲਾਂ ਦੇ 120 ਕਿਸਾਨਾਂ ਨੂੰ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਹੜ੍ਹਾਂ ਜਾਂ ਭਾਰੀ ਬਰਸਾਤਾਂ ਕਾਰਨ ਜ਼ਿਲ੍ਹੇ ਅੰਦਰ ਫਸਲਾਂ ਦੇ ਖਰਾਬੇ ਸਬੰਧੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਸੀ ਕਿ ਉਹ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਜਲਦ ਭੇਜਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫਸਲਾਂ ਦੇ ਖਰਾਬੇ ਦਾ ਮੁਲਾਂਕਣ ਕਰਕੇ ਸੰਕਲਿਤ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ ਜਿਸ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਅੱਜ ਕਿਸਾਨਾਂ ਨੂੰ ਸੌਂਪੇ ਗਏ ਹਨ। 

ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪਾਈ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਨਾਇਬ ਤਹਿਸੀਲਦਾਰ ਜਗਪਾਲ ਸਿੰਘ ਅਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD