Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

42ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ : ਪੰਜਾਬ ਪੁਲਿਸ ਜਲੰਧਰ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 5-0 ਦੇ ਫਰਕ ਨਾਲ ਹਰਾਇਆ

ਆਰਮੀ ਇਲੈਵਨ ਨੇ ਸੀਆਰਪੀਐਫ ਦਿੱਲੀ ਨੂੰ 2-1 ਨਾਲ ਹਰਾਇਆ

Ashok Mittal, AAP, Aam Aadmi Party, Aam Aadmi Party Punjab, AAP Punjab, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Sports News, Hockey, 42nd Indian Oil Servo Surjit Hockey Tournament

Web Admin

Web Admin

5 Dariya News

ਜਲੰਧਰ , 23 Oct 2025

Last updated on: Oct 24, 2025, 12:52 IST

10 ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਜਲੰਧਰ ਦੀ ਟੀਮ ਨੇ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਮੈਂਟ ਵਿੱਚ ਜ਼ੋਰਦਾਰ ਸ਼ੁਰੂਆਤ ਕਰਦੇ ਹੋਏ ਤਿੰਨ ਅੰਕ ਆਪਣੇ ਖਾਤੇ ਵਿੱਚ ਜਮ੍ਹਾ ਕਰ ਲਏ।ਦੂਜੇ ਮੈਚ ਵਿੱਚ ਆਰਮੀ ਇਲੈਵਨ ਨੇ ਸੀਆਰਪੀਐਫ ਦਿੱਲੀ ਨੂੰ 2-1 ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ।

ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਏ ਟੂਰਨਾਮੈਂਟ ਦਾ ਉਦਘਾਟਨ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕੀਤਾ। ਇਸ ਮੌਕੇ ਤੇ ਉਨ੍ਹਾਂ ਟੀਮਾਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਦੇ ਨਾਲ ਹਾਕੀ ਇੰਡੀਆ ਦੇ ਮੀਤ ਪ੍ਰਧਾਨ, ਹਾਕੀ ਪੰਜਾਬ ਦੇ ਪ੍ਰਧਾਨ ਨਿਤਨ ਕੋਹਲੀ ਅਤੇ ਇੰਡੀਅਨ ਆਇਲ ਦੇ ਜਨਰਲ ਮੈਨੇਜਰ ਯਸ਼ਪਾਲ ਕਾਂਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। 

ਇਸ ਮੌਕੇ ਤੇ ਆਈਵੀਵਾਈ ਵਰਲਡ ਸਕੂਲ ਦੇ ਬੱਚਿਆਂ ਨੇ ਜਿਮਨਾਸਟਿਕ ਸ਼ੋਅ ਦਾ ਪ੍ਰਦਰਸ਼ਨ ਕੀਤਾ। ਉਦਘਾਟਨੀ ਮੈਚ ਪੂਲ ਬੀ ਵਿੱਚ ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਅਤੇ ਪੰਜਾਬ ਐਡ ਸਿੰਧ ਬੈਂਕ ਦਿੱਲੀ ਦਰਮਿਆਨ ਖੇਡਿਆ ਗਿਆ। ਖੇਡ ਦੇ ਪਹਿਲੇ ਕਵਾਰਟਰ ਵਿੱਚ ਬੈਂਕ ਨੇ ਪੁਲਿਸ ਦਾ ਡੱਟ ਕੇ ਮੁਕਾਬਲਾ ਕੀਤਾ ਖੇਡ ਦੇ ਦੂਜੇ ਕਵਾਰਟਰ ਦੇ 20ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਕਪਤਾਨ ਉਲੰਪੀਅਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਂਹੀ ਗੋਲ ਕਰਕੇ ਸਕੋਰ 1-0 ਕੀਤਾ। 

ਖੇਡ ਦੇ 26ਵੇਂ ਮਿੰਟ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੂਜੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-0 ਕੀਤਾ। 31ਵੇਂ ਮਿੰਟ ਵਿੱਚ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਟੂਰਨਾਮੈਂਟ ਦੀ ਪਹਿਲੀ ਹੈਟ੍ਰਿਕ ਕੀਤੀ। ਖੇਡ ਦੇ ਦੂਜੇ ਅੱਧ ਦੇ 35ਵੇਂ ਮਿੰਟ ਵਿੱਚ ਉਲੰਪੀਅਨ ਮਨਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਪੁਲਿਸ ਨੂੰ 4-0 ਨਾਲ ਅੱਗੇ ਕੀਤਾ। 

ਖੇਡ ਦੇ 40ਵੇਂ ਮਿੰਟ ਵਿੱਚ ਉਲੰਪੀਅਨ ਅਕਾਸ਼ਦੀਪ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 5-0 ਕਰਕੇ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕੀਤੇ। ਪੂਲ ਡੀ ਦੇ ਮੈਚ ਵਿੱਚ ਆਰਮੀ ਇਲੈਵਨ ਨੇ ਸੀਆਰਪੀਐਫ ਦਿੱਲੀ ਨੂੰ ਸਖਤ ਮੁਕਾਬਲੇ ਮਗਰੋਂ 2-1 ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ। 

ਸੀਆਰਪੀਐਫ ਵਲੋਂ ਖੇਡ ਦੇ 10ਵੇਂ ਮਿੰਟ ਵਿੱਚ ਸ਼ਮਸ਼ੇਰ ਨੇ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 30ਵੇਂ ਮਿੰਟ ਵਿੱਚ ਆਰਮੀ ਦੇ ਦਰਿਆਛਿਲ ਯਾਦਵ ਨੇ ਗੋਲ ਕਰਕੇ ਸਕੋਰ 1-1 ਕੀਤਾ। ਖੇਡ ਦੇ 55ਵੇਂ ਮਿੰਟ ਵਿੱਚ ਆਰਮੀ ਇਲੈਵਨ ਦੇ ਆਤਿਸ਼ ਦੋਦਰੀ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-1 ਕਰਕੇ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕਰ ਲਏ।

ਅੱਜ ਦੇ ਮੈਚਾਂ ਸਮੇਂ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਸ਼ੂ ਅਗਰਵਾਲ, ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਲਖਵਿੰਦਰ ਪਾਲ ਸਿੰਘ ਖਹਿਰਾ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਐਲ ਆਰ ਨਈਅਰ, ਬਲਜੀਤ ਸਿੰਘ ਉਲੰਪੀਅਨ ਸੁਰਜੀਤ ਸਿੰਘ ਦੇ ਵੱਡੇ ਭਰਾ, ਹਰਿੰਦਰ ਸੰਘਾ, ਗੁਰਿੰਦਰ ਸੰਘਾ, ਰਣਬੀਰ ਟੁੱਟ, ਉਲੰਪੀਅਨ ਮਨਦੀਪ ਸਿੰਘ ਦੀ ਪਤਨੀ ਉਦਿਤਾ, ਅਮਨਦੀਪ ਕੌਰ, ਨਰਿੰਦਰ ਪਾਲ ਸਿੰਘ ਜੱਜ, ਨੱਥਾ ਸਿੰਘ ਗਾਖਲ, ਉਲੰਪੀਅਨ ਮੁਖਬੈਨ ਸਿੰਘ, ਬਲਜੀਤ ਸਿੰਘ ਚੰਦੀ, ਰਾਜਵਿੰਦਰ ਥਿਆੜਾ, ਮੰਗਲ ਸਿੰਘ ਬਾਸੀ, ਰਾਮਟੈਕਸ ਕੰਪਨੀ ਦੇ ਮਾਲਕ ਜਤਿੰਦਰ ਪਾਲ ਸਿੰਘ, ਗੌਰਵ ਮਹਾਜਨ, ਕੁਲਵਿੰਦਰ ਸਿੰਘ ਥਿਆੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

24 ਅਕਤੂਬਰ ਦੇ ਮੈਚ

ਆਰ ਸੀ ਐਫ ਕਪੂਰਥਲਾ ਬਨਾਮ ਇੰਡੀਅਨ ਨੇਵੀ – 4-30 ਵਜੇ ਸ਼ਾਮ

ਕੈਗ ਨਵੀਂ ਦਿੱਲੀ ਬਨਾਮ ਬੀਐਸਐਫ ਜਲੰਧਰ – 5-45 ਵਜੇ ਸ਼ਾਮ

 

Tags: Ashok Mittal , AAP , Aam Aadmi Party , Aam Aadmi Party Punjab , AAP Punjab , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Sports News , Hockey , 42nd Indian Oil Servo Surjit Hockey Tournament

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD