Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਪ੍ਰੀਤੀ ਯਾਦਵ ਵੱਲੋਂ ਕਾਮੀ ਕਲਾਂ 'ਚ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਮੁਲਾਕਾਤ

ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ 'ਚ ਪਾਇਆ ਅਹਿਮ ਯੋਗਦਾਨ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਘਨੌਰ/ਪਟਿਆਲਾ , 24 Oct 2025

Last updated on: Oct 24, 2025, 13:30 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ 'ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ। ਉਨ੍ਹਾਂ ਨੇ ਘਨੌਰ ਦੇ ਪਿੰਡ ਕਾਮੀ ਕਲਾਂ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਖੇਤਾਂ ਦਾ ਦੌਰਾ ਕੀਤਾ।

ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜਮੀਨ 'ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ ਕਿਉਂਕਿ ਇਸ ਵੇਲੇ ਕਣਕ ਦੀ ਫ਼ਸਲ ਬੀਜਣ ਦਾ ਸਮਾਂ ਆ ਗਿਆ ਹੈ। ਇਸ ਲਈ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਦੁੱਗਣੀ ਹੋ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਤੇ ਕਿਸਾਨਾਂ ਦੇ ਸਹਿਯੋਗ ਸਦਕਾ ਹੁਣ ਤੱਕ ਇਸ ਵਾਰ ਕੇਵਲ 32 ਮਾਮਲੇ ਹੀ ਸਾਹਮਣੇ ਆਏ ਹਨ। ਜਦਕਿ 2023 ਵਿੱਚ 215 ਮਾਮਲੇ ਅਤੇ 2024 ਪਿਛਲੇ ਸਾਲ ਇਸ ਦਿਨ ਤੱਕ ਪਰਾਲੀ ਨੂੰ ਅੱਗ ਲਾਉਣ ਦੇ 210 ਮਾਮਲੇ ਸਾਹਮਣੇ ਆਏ ਸਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਕੁਲ 14 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਹੁਣ ਤੱਕ ਝੋਨੇ ਦੀ 70 ਫੀਸਦੀ ਕਟਾਈ ਹੋ ਚੁੱਕੀ ਹੈ, ਜਿਸ ਲਈ ਉਮੀਦ ਹੈ ਕਿ ਕਿਸਾਨ ਹੁਣ ਬਾਕੀ ਬਚਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਜਮੀਨ 'ਚ ਮਿਲਾਕੇ ਕਣਕ ਦੀ ਬਿਜਾਈ ਕਰਨ ਲਈ ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿਲ ਡ੍ਰਿਲ ਮਸ਼ੀਨਾਂ ਲੋੜੀਂਦੀ ਮਾਤਰਾ 'ਚ ਉਪਲਬਧ ਹਨ, ਜਿਨ੍ਹਾਂ ਨਾਲ ਕਣਕ ਬੀਜਣ ਸਮੇਂ ਪਰਾਲੀ ਜਮੀਨ 'ਚ ਮਿਲ ਜਾਂਦੀ ਹੈ, ਜਿਸ ਨਾਲ ਅਗਲੀ ਫਸਲ ਦੇ ਝਾੜ ਵਿੱਚ ਚੋਖਾ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਸ਼ੀਨਰੀ ਲਈ ਫੋਨ ਨੰਬਰ 0175-2350550 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੀ.ਸੀ. ਵੱਲੋਂ ਖੇਤਾਂ ਦਾ ਦੌਰਾ ਕਰਨ ਸਮੇਂ ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਓਜ ਅਨੁਰਾਗ ਅੱਤਰੀ ਤੇ ਜਸਨੀਨ ਕੌਰ ਸਮੇਤ ਪਿੰਡ ਹਰਪਾਲਪੁਰ ਦੇ ਕਿਸਾਨ ਇਕਬਾਲ ਸਿੰਘ, ਕਾਮੀ ਕਲਾਂ ਦੇ ਕਿਸਾਨ ਕੈਪਟਨ ਸੁਰਜੀਤ ਸਿੰਘ, ਕਬੂਲਪੁਰ ਦੇ ਕਿਸਾਨ ਗੁਰਦੀਪ ਸਿੰਘ, ਗੁਰਜੰਟ ਸਿੰਘ ਤੇ ਜਤਿੰਦਰ ਸਿੰਘ ਤੇ ਹੋਰ ਕਿਸਾਨ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD