Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰ ਸ਼ੁੱਕਰਵਾਰ, ਡੇਂਗੂ "ਤੇ ਵਾਰ : ਜ਼ਿਲ੍ਹੇ ਵਿਚ ਹੁਣ ਤਕ ਸਵਾ ਪੰਜ ਲੱਖ ਘਰਾਂ ਦਾ ਸਰਵੇ

7963 ਘਰਾਂ ਵਿਚ ਮਿਲਿਆ ਲਾਰਵਾ

Health, Civil Surgeon Mohali, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Oct 2025

Last updated on: Oct 24, 2025, 15:55 IST

ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਜ਼ਿਲ੍ਹੇ ਵਿਚ "ਹਰ ਸ਼ੁੱਕਰਵਾਰ, ਡੇਂਗੂ "ਤੇ ਵਾਰ" ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਚਲਾਈ ਜਾ ਰਹੀ ਹੈ। ਵਿਆਪਕ ਘਰ-ਘਰ ਜਾਂਚ, ਜਾਗਰੂਕਤਾ ਅਤੇ ਅਗਾਊਂ ਰੋਕਥਾਮ ਪ੍ਰਬੰਧਾਂ ਸਦਕਾ ਜ਼ਿਲ੍ਹੇ ਵਿਚ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਡੇਂਗੂ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਸਿਹਤ ਟੀਮਾਂ ਦੁਆਰਾ ਜ਼ਿਲ੍ਹੇ ਵਿਚ ਇਸ ਸਾਲ ਮਾਰਚ ਮਹੀਨੇ ਤੋਂ ਹੁਣ ਤਕ 5,24,654 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ। 

ਇਨ੍ਹਾਂ ਵਿਚੋਂ 7963 ਘਰਾਂ ਵਿਚ ਮੱਛਰ ਦਾ ਲਾਰਵਾ ਮਿਲਿਆ ਹੈ। ਇਸੇ ਤਰ੍ਹਾਂ 1603712 ਕੰਟੇਨਰ ਚੈੱਕ ਕੀਤੇ ਗਏ ਹਨ ਜਿਨ੍ਹਾਂ ਵਿਚੋਂ 10769 ਕੰਟੇਨਰਾਂ ਵਿਚ ਮੱਛਰ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿਚ ਸਿਹਤ ਵਿਭਾਗ ਦਾ ਸਾਥ ਦੇਣ ਅਤੇ ਖ਼ੁਦ ਵੀ ਸਾਵਧਾਨੀਆਂ ਵਰਤਦਿਆਂ ਇਸ ਜਾਨਲੇਵਾ ਬੁਖ਼ਾਰ ਤੋਂ ਆਪਣਾ ਬਚਾਅ ਕਰਨ ਕਿਉਂਕਿ ਇਨ੍ਹਾਂ ਦਿਨਾਂ ਵਿਚ ਡੇਂਗੂ ਬੁਖ਼ਾਰ ਦੇ ਜ਼ਿਆਦਾ ਫੈਲਣ ਦੀ ਸੰਭਾਵਨਾ ਹੁੰਦੀ ਹੈ।  

ਇਸੇ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਵਿਚ ਚੈਕਿੰਗ ਕਰਦਿਆਂ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ। 

ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ l ਚੈਕਿੰਗ ਮੁਹਿੰਮ ਦੀ ਨਿਗਰਾਨੀ ਜਿ਼ਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਨੇ ਕੀਤੀ। ਡਾ. ਜੈਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। 

ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD