Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਚੇਤਨ ਸਿੰਘ ਜੌੜਮਾਜਰਾ ਨੇ ਸਮਾਣਾ ਨਗਰ ਕੌਂਸਲ ਨੂੰ ਸੌਂਪੀ 45 ਲੱਖ ਰੁਪਏ ਦੀ ਲਾਗਤ ਵਾਲੀ ਅਤਿਆਧੁਨਿਕ ਕਿਊ.ਆਰ.ਵੀ ਰੈਸਕਿਊ ਅੱਗ ਬੁਝਾਊ ਗੱਡੀ

ਰੱਬ ਕਰੇ ਕਿਸੇ ਵੀ ਜਗ੍ਹਾ ਅੱਗ ਨਾ ਲੱਗੇ, ਪਰੰਤੂ ਹੰਗਾਮੀ ਸਥਿਤੀ 'ਚ ਅੱਗ ਲੱਗਣ ਨਾਲ ਨਜਿੱਠਣ ਲਈ ਕਾਰਗਰ ਸਾਬਤ ਹੋਵੇਗੀ ਨਵੀਂ ਅੱਗ ਬੁਝਾਊ ਗੱਡੀ-ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 24 Oct 2025

Last updated on: Oct 24, 2025, 16:41 IST

ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਤੇ ਨੇੜਲੇ ਇਲਾਕਿਆਂ ਵਿੱਚ ਕਿਸੇ ਵੀ ਅੱਗ ਲੱਗਣ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੀ ਗਈ 45 ਲੱਖ ਰੁਪਏ ਦੀ ਨਵੀਂ ਅਤਿਆਧੁਨਿਕ ਅੱਗ ਬੁਝਾਊ ਕਿਊ.ਆਰ.ਵੀ. ਗੱਡੀ ਅੱਜ ਸਮਾਣਾ ਸ਼ਹਿਰ ਵਾਸੀਆਂ ਦੀ ਸੇਵਾ ਲਈ ਸਮਰਪਿਤ ਕੀਤੀ। ਵਿਧਾਇਕ ਜੌੜਾਮਾਜਰਾ ਨੇ ਇਸ ਮੌਕੇ ਦੱਸਿਆ ਕਿ ਇਹ ਨਵੀਂ ਅੱਗ ਬੁਝਾਊ ਗੱਡੀ ਕਿਸੇ ਵੀ ਅੱਗ ਲੱਗਣ ਦੀ ਸੂਰਤ 'ਚ ਤੰਗ ਲੇਨ ਵਾਲੇ ਰਿਹਾਇਸ਼ੀ ਖੇਤਰਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਸਮੇਤ ਭਾਰੀ ਉਪਕਰਨਾਂ ਦੇ ਆਉਣ ਤੋਂ ਪਹਿਲਾਂ ਸ਼ੁਰੂਆਤੀ ਪੜਾਅ 'ਤੇ ਅੱਗ ਬੁਝਾਉਣ ਸਮੇਤ ਅਜਿਹੀਆਂ ਸਥਿਤੀਆਂ, ਜਿੱਥੇ ਵੱਡੀਆਂ ਗੱਡੀਆਂ ਦੇ ਪਹੁੰਚਣ 'ਚ ਦਿੱਕਤ ਹੁੰਦੀ ਹੈ, ਵਿਖੇ ਵੀ ਅੱਗ ਬੁਝਾਉਣ ਦੀ ਸਮਰੱਥਾ ਰੱਖਦੀ ਹੈ। 

ਉਨ੍ਹਾਂ ਦੱਸਿਆ ਕਿ ਇਸ ਨਵੀਂ ਗੱਡੀ ਕਿਸੇ ਵੀ ਵੱਡੀ ਬਿਲਡਿੰਗ ਦੇ ਉਪਰ ਚੜ੍ਹਨ ਲਈ ਪੌੜੀ ਸਮੇਤ ਕਟਰ, ਅੱਗ ਬੁਝਾਊ ਕੈਮੀਕਲ ਹੋਰ ਅਤਿਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸਮਾਣਾ ਹਲਕੇ ਵੱਲ ਧਿਆਨ ਹੀ ਨਹੀਂ ਦਿੱਤਾ, ਪਰੰਤੂ ਇਸ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਣਾ ਹਲਕੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਕਿਸੇ ਵੀ ਜਗ੍ਹਾ ਅੱਗ ਲੱਗਣ ਦੀ ਕੋਈ ਵਾਰਦਾਤ ਨਾ ਵਾਪਰੇ ਅਤੇ ਹਰ ਜਗ੍ਹਾ ਸੁੱਖ ਸ਼ਾਤੀ ਬਣੀ ਰਹੇ ਪਰੰਤੂ ਜੇਕਰ ਕੋਈ ਵੀ ਅੱਗ ਲੱਗਣ ਦੀ ਬਿਪਤਾ ਆ ਪਵੇ ਤਾਂ ਅਜਿਹੀ ਸੂਰਤ 'ਚ ਇਹ ਨਵੀਂ ਕਿਉ ਆਰ ਵੀ ਅੱਗ ਬੁਝਾਊ ਗੱਡੀ ਬਹੁਤ ਕਾਰਗਰ ਸਾਬਤ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਫਾਇਰ ਅਫ਼ਸਰ ਰਾਜਿੰਦਰ ਸਿੰਘ, ਕੌਂਸਲਰ ਧਰਮਪਾਲ, ਸੰਜੇ ਕੁਮਾਰ, ਰਮੀ ਸ਼ਰਮਾ, ਰਵਿੰਦਰ ਸੋਹਲ, ਰਾਣਾ ਵਿਰਕ, ਸੰਜੇ ਸਿੰਗਲਾ, ਰਾਜੂ ਛਾਬੜਾ, ਵਿਸ਼ਾਲ ਜਿੰਦਲ, ਇੰਚਾਰਜ ਸਰਬਜੀਤ ਸਿੰਘ ਅਤੇ ਸਮੂਹ ਅਮਲੇ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD