Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡਾਂ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਆਦੇਸ਼: ਕੈਬਨਿਟ ਮੰਤਰੀ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Oct 2025

Last updated on: Oct 24, 2025, 16:44 IST

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸਬੰਧਤ ਪਿੰਡਾਂ ਦੇ ਸਰਪੰਚ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜਿਤ ਕਪਲਿਸ਼, ਉਪ ਮੰਡਲ ਮੈਜਿਸਟ੍ਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚਾਂ ਵੱਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਹੋਣ ਵਾਲੇ ਕੰਮ ਜਿਵੇਂ ਕਿ ਛੱਪੜਾਂ ਦੀ ਸਫਾਈ, ਪੀਣ ਯੋਗ ਸਾਫ ਪਾਣੀ ਦੀਆਂ ਪਾਈਪਾਂ, ਆਰ.ਓ. ਫਿਲਟਰ ਲਾਉਣਾ, ਸਟਰੀਟ ਲਾਈਟਾਂ ਲਗਾਉਣਾ, ਆਂਗਣਵਾੜੀ ਸੈਂਟਰਾਂ ਨੂੰ ਬਣਾਉਣਾ, ਇੰਟਰਲਾਕ ਟਾਈਲਾਂ ਲਗਾਉਣੀਆਂ, ਗਲੀਆਂ ਨੂੰ ਪੱਕਾ ਕਰਨਾ, ਗਲੀਆਂ-ਨਾਲੀਆਂ ਦੀ ਸਫਾਈ, ਖਾਲ ਪੱਕੇ ਕਰਨਾ, ਖੇਡਾਂ ਦੇ ਗਰਾਉਂਡ ਬਣਾਉਣੇ, ਬੱਸ ਸਟੈਂਡ ਬਣਾਉਣੇ ਆਦਿ ਕੰਮਾਂ ਬਾਰੇ ਵਿਚਾਰ ਚਰਚਾ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਫੰਡ ਲਿਆਉਣ ਦੀ ਚਾਰਾਜੋਈ ਕਰਨ ਸਬੰਧੀ ਵੀ ਚਰਚਾ ਕੀਤੀ ਗਈ ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਹਨਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਲੋਕਾਂ ਨੂੰ ਕਿਸੇ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕੇ ਦੀਆਂ ਮੰਡੀਆਂ ਵਿੱਚ ਆ ਰਹੀਆਂ ਦਿੱਕਤਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਸਬੰਧੀ ਜਾ ਹੋਰ ਕੋਈ ਢੁੱਕਵੇਂ ਪ੍ਰਬੰਧਾਂ ਨੂੰ ਪਹਿਲ  ਦੇ ਆਧਾਰ ’ਤੇ ਹੱਲ ਕੀਤਾ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੋ ਫੰਡ ਉਨ੍ਹਾਂ ਨੂੰ ਮੁਹੱਈਆ ਕਰਵਾਏ ਗਏ ਹਨ, ਉਨ੍ਹਾਂ ਦੀ ਡਿਟੇਲ ਭੇਜੀ ਜਾਵੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਕੰਮ ਹੋਣ ਵਾਲੇ ਹਨ, ਉਨ੍ਹਾਂ ਦੀਆ ਪੰਚਾਇਤਾਂ ਦੇ ਮਤੇ ਪਵਾ ਕੇ ਕੰਮਾਂ ਨੂੰ ਪੂਰਾ ਕੀਤਾ ਜਾਵੇ ਅਤੇ ਅਗਲੇ ਦਸ ਦਿਨਾਂ ਵਿੱਚ ਸਮੂਹ ਬੀ.ਡੀ.ਪੀ.ਓਜ਼. ਟੀਮਾਂ ਨੂੰ ਨਾਲ ਲੈ ਕੇ ਸਬੰਧਤ ਪਿੰਡਾਂ ਦਾ ਦੌਰਾ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦੁਆਇਆ ਗਿਆ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਕੀਤੀ ਗਈ ਚਰਚਾ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਵਿਭਾਗਾਂ ਨਾਲ ਫਿਰ ਤੋਂ ਮੀਟਿੰਗ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਜਗਰਮੋਹਨ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਸਿਵਲ ਸਰਜਨ ਡਾ. ਜਗਦੀਪ ਚਾਵਲਾ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਬੀ.ਡੀ.ਪੀ.ਓ. ਮਲੋਟ ਭੁਪਿੰਦਰ ਸਿੰਘ, ਕਬੈਨਿਟ ਮੰਤਰੀ ਦੇ ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ  ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD