Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 42 ਪਿੰਡਾਂ ਦੇ 4171 ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ - ਡਾ. ਪ੍ਰੀਤੀ ਯਾਦਵ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਤਰੀਕੇ ਨਾਲ ਲਾਭਪਾਤਰੀਆਂ ਦੇ ਖਾਤਿਆਂ 'ਚ ਪਾਈ ਮੁਆਵਜ਼ਾ ਰਾਸ਼ੀ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 24 Oct 2025

Last updated on: Oct 25, 2025, 13:26 IST

ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ 42 ਪਿੰਡਾਂ ਦੇ 4171 ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੁਲ 34.76 ਕਰੋੜ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤਾਂ ਨੂੰ ਪੜਾਅਵਾਰ ਵੰਡੀ ਜਾਣੀ ਹੈ ਅਤੇ ਪਹਿਲੇ ਪੜਾਅ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਰਾਸ਼ੀ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਅੱਜ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਸਮੂਹ ਐਸ.ਡੀ.ਐਮਜ ਨਾਲ ਆਨਲਾਈਨ ਤੇ ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਰਵਾਲ ਨਾਲ ਮੁਆਵਜ਼ਾ ਵੰਡਣ ਸਬੰਧੀ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪਹਿਲੀ ਕਿਸ਼ਤ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਦਿੱਤੀ ਜਾਵੇ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੀ ਪੰਜਾਬ ਅੰਦਰ ਆਏ ਇਨ੍ਹਾਂ ਤਾਜ਼ਾ ਹੜ੍ਹਾਂ ਕਾਰਨ 101 ਪਿੰਡ 'ਚ 19000 ਏਕੜ ਦੇ ਕਰੀਬ ਰਕਬੇ 'ਚ ਫ਼ਸਲਾਂ ਦਾ ਨੁਕਸਾਨ ਹੋਇਆ ਸੀ। 

ਉਨ੍ਹਾਂ ਦੱਸਿਆ ਕਿ ਪਟਿਆਲਾ ਸਬ ਡਵੀਜ਼ਨ 'ਚ 8, ਸਮਾਣਾ ਸਬ ਡਵੀਜ਼ਨ 'ਚ 6, ਰਾਜਪੁਰਾ ਸਬ ਡਵੀਜ਼ਨ 'ਚ 38, ਦੂਧਨ ਸਾਧਾਂ ਸਬ ਡਵੀਜ਼ਨ 'ਚ 29 ਅਤੇ ਪਾਤੜਾਂ ਸਬ ਡਵੀਜ਼ਨ 'ਚ 20 ਪਿੰਡਾਂ ਵਿਖੇ ਕਿਸਾਨਾਂ ਦੀਆਂ ਜਮੀਨਾਂ ਦਾ ਨੁਕਸਾਨ ਸਾਹਮਣੇ ਆਇਆ ਸੀ, ਇਸ ਲਈ ਪੰਜਾਬ ਸਰਕਾਰ ਵੱਲੋਂ 34.76 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਆਵਜ਼ਾ ਦੇਣ ਦੀ ਸਾਰੀ ਪ੍ਰਕ੍ਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਨਲਾਈਨ ਪੋਰਟਲ 'ਤੇ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਮੁਆਵਜ਼ਾ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਦੂਜੇ ਪੜਾਅ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਬਕਾਇਆ ਰਾਸ਼ੀ ਪਾ ਦਿੱਤੀ ਜਾਵੇਗੀ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD