Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harjot Singh Bains, Harbhajan Singh ETO, Tarunpreet Singh Sond, Gurmeet Singh Khudian, Barinder Kumar Goyal, Hardeep Singh Mundian, Dr Balbir Singh, Dr Raj Kumar Chabbewal, Vikramjeet Singh Sahni, Kuldeep Singh Dhaliwal, Deepak Bali, Jarnail Singh, Delhi

Web Admin

Web Admin

5 Dariya News

ਦਿੱਲੀ , 25 Oct 2025

Last updated on: Oct 25, 2025, 16:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। 

ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ। ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। 

ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। 

ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ। ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। 

ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ। ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। 

ਉਨ੍ਹਾਂ ਕਿਹਾ ਕਿ ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ "ਚੱਕ ਨਾਨਕੀ" ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ। ਮੰਤਰੀਆਂ ਨੇ ਅੱਗੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਦੀ ਮੇਜ਼ਬਾਨੀ ਕਰੇਗਾ। 

ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ। ਕੈਬਨਿਟ ਮੰਤਰੀਆਂ ਨੇ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ "ਸਰਬੱਤ ਦਾ ਭਲਾ ਇਕੱਤਰਤਾ" ਤਹਿਤ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। 

ਇਹ ਵੀ ਦੱਸਿਆ ਗਿਆ ਕਿ ਸ਼ਹੀਦੀ ਸਮਾਰੋਹ ਲਈ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਅਤੇ ਕੀਮਤੀ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਰੋਹਾਂ ਦਾ ਪ੍ਰਬੰਧ ਕਰ ਕੇ ਸੱਚਮੁੱਚ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਰਧਾਲੂਆਂ ਅਤੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harjot Singh Bains , Harbhajan Singh ETO , Tarunpreet Singh Sond , Gurmeet Singh Khudian , Barinder Kumar Goyal , Hardeep Singh Mundian , Dr Balbir Singh , Dr Raj Kumar Chabbewal , Vikramjeet Singh Sahni , Kuldeep Singh Dhaliwal , Deepak Bali , Jarnail Singh , Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD