Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਾਇਨੀ ਐੱਸ, ਮਨਜ਼ਰੁਲ ਹਸਨ ਅਤੇ ਰਾਹੁਲ ਨੇ ਤਰਨ ਤਾਰਨ ਉਪ ਚੋਣ ਲੜ ਰਹੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ

ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 25 Oct 2025

Last updated on: Oct 25, 2025, 17:10 IST

ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਸਬੰਧੀ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ., ਆਈ.ਪੀ.ਐੱਸ. ਤੇ ਖ਼ਰਚਾ ਅਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ, ਆਈ.ਆਰ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਮਨੀ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਅਤੇ ਉਨ੍ਹਾਂ ਦੇ ਇਲੈਕਸ਼ਨ ਏਜੰਟਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ., ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸ. ਕਰਨਵੀਰ ਸਿੰਘ, ਉੱਪ ਅਰਥ ਤੇ ਅੰਕੜਾ ਸਲਾਹਕਾਰ ਅਤੇ ਖਰਚਾ ਸੈੱਲ ਦੇ ਨੋਡਲ ਅਫ਼ਸਰ ਡਾ. ਅਮਨਦੀਪ ਸਿੰਘ, ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਾਲ ਹੀ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਦੀ ਉਪ ਚੋਣ ਦੌਰਾਨ ਉਮੀਦਵਾਰਾਂ ਦੇ ਚੋਣ ਖ਼ਰਚੇ ਦੀ ਹੱਦ 40 ਲੱਖ ਰੁਪਏ ਤੱਕ ਮਿੱਥੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਖ਼ਰਚੇ ਦਾ ਹਿਸਾਬ ਰੱਖਿਆ ਜਾਵੇਗਾ ਅਤੇ ਉਮੀਦਵਾਰ ਚੋਣ ਖਰਚੇ ਨੂੰ ਰੋਜ਼ਾਨਾਂ ਆਪਣੇ ਖ਼ਰਚਾ ਰਜਿਸਟਰ ਵਿੱਚ ਦਰਜ ਕਰਨਗੇ। 

ਉਨ੍ਹਾਂ ਕਿਹਾ ਕਿ ਹਰ ਉਮੀਦਵਾਰ ਵੱਲੋਂ ਚੋਣ ਖਰਚਿਆਂ ਲਈ ਖੁਦ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਖਾਤਾ ਖੋਲ੍ਹਿਆ ਜਾਵੇਗਾ ਅਤੇ ਸਾਰਾ ਚੋਣ ਖਰਚਾ ਇਸ ਬੈਂਕ ਖਾਤੇ ਰਾਹੀਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਤਰਾਂ ਦੀਆਂ ਅਦਾਇਗੀਆਂ ਕੇਵਲ ਪੇਈਜ਼ ਅਕਾਂਊਟ ਚੈਕ ਜਾਂ ਆਰ.ਟੀ. ਜੀ.ਐਸ ਆਦਿ ਰਾਹੀਂ ਹੀ ਕੀਤੀਆਂ ਜਾਣ। ਪੂਰੀ ਚੋਣ ਵਿਚ 10000 ਰੁਪਏ ਤੋਂ ਵੱਧ ਕਿਸੇ ਇਕ ਵਿਅਕਤੀ ਨੂੰ ਕੈਸ਼ ਅਦਾਇਗੀ ਨਹੀ ਕੀਤੀ ਜਾ ਸਕਦੀ। 

ਇਸੇ ਤਰਾਂ ਡੋਨੇਸ਼ਨ ਪ੍ਰਾਪਤੀਆਂ ਵੀ ਬੈਂਕ ਵਿਚ ਜਮਾਂ ਕਰਵਾਈਆਂ ਜਾਣ ਅਤੇ ਕਿਸੇ ਵਿਅਕਤੀ ਵਲੋਂ ਚੈਕ ਰਾਹੀਂ ਹੀ ਡੋਨੇਸ਼ਨ ਪ੍ਰਾਪਤ ਕਰਨ ਨੂੰ ਤਰਜੀਹ ਦਿਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਾਨ ਦੇਣ ਵਲੇ ਵਿਅਕਤੀਆਂ ਦਾ ਮੁਕੰਮਲ ਵੇਰਵਾ (ਅਧਾਰ ਨੰਬਰ, ਪੈਨ ਨੰਬਰ, ਪਤਾ, ਫੋਨ ਨੰਬਰ ਆਦਿ) ਜਮਾ ਕਰਵਾਇਆ ਜਾਵੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਉਮੀਦਵਾਰ ਵਲੋਂ ਬਿਨਾ ਪਰਮਿਸ਼ਨ ਲਏ ਕੋਈ ਰੈਲੀ, ਰੋਡ ਸ਼ੋਅ ਜਾਂ ਕੋਈ ਹੋਰ ਰਾਜਨੀਤਿਕ ਗਤੀਵਿਧੀ ਨਹੀ ਕੀਤੀ ਜਾਵੇਗੀ। ਬਿਨ੍ਹਾਂ ਪ੍ਰਵਾਨਗੀ ਕੋਈ ਵੀ ਵਾਹਨ ਚੋਣ ਪ੍ਰਚਾਰ ਨਹੀ ਕਰ ਸਕਦਾ। ਇਸ ਲਈ ਗੱਡੀਆਂ ਦੀ ਅਗਾਊਂ ਪਰਮੀਸ਼ਨ ਲਈ ਜਾਵੇ ਤੇ ਉਸ ਦੀ ਕਾਪੀ ਗੱਡੀ ਦੇ ਸ਼ੀਸ਼ੇ `ਤੇ ਚਿਪਕਾਈ ਜਾਵੇ।

ਉਨ੍ਹਾਂ ਦੱਸਿਆ ਕਿ ਪੋਸਟਰ, ਬੈਨਰ, ਆਦਿ ਦੀ ਛਪਾਈ ਸਮੇਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਅਤੇ ਰੂਲ 127 ਦੀ ਪਾਲਣਾ ਯਕੀਣੀ ਬਨਾਈ ਜਾਵੇ। ਕੋਈ ਵੀ ਵਿਅਕਤੀ ਜੇਕਰ ਪੋਸਟਰ, ਬੈਨਰ, ਆਦਿ ਦੀ ਛਪਾਈ ਲਈ ਜਾਂਦਾ ਹੈ ਤਾਂ ਉਸ ਨੂੰ 2 ਵਿਅਕਤੀਆਂ ਦੀ ਪਹਿਚਾਣ ਸਮੇਤ ਅੰਤਕਾ 1 ਅਤੇ 2 ਤਹਿਤ ਪ੍ਰਿੰਟਿੰਗ ਪ੍ਰੈਸ ਮਾਲਕ ਨੂੰ ਜਾਣਕਾਰੀ ਦੇਣੀ ਲਾਜਮੀ ਹੈ। 

ਇਹ ਯਕੀਨੀ ਬਣਾਇਆ ਜਾਵੇ ਕਿ ਹਰ ਪੋਸਟਰ ਆਦਿ `ਤੇ ਛਪਵਾਉਣ ਵਾਲੇ ਦਾ ਨਾਮ, ਪ੍ਰਿੰਟਿੰਗ ਪ੍ਰੈਸ ਦਾ ਨਾਮ, ਗਿਣਤੀ, ਮਿਤੀ ਆਦਿ ਦਾ ਵੇਰਵਾ ਦੇਣਾ ਲਾਜ਼ਮੀ ਹੈ ਅਤੇ ਇਸ ਦਾ ਬਿੱਲ ਅਤੇ 3-4 ਸੈਂਪਲ ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਦੇ ਦਫ਼ਤਰ ਵਿਖੇ ਛਪਾਈ ਤੋਂ 3 ਦਿਨਾਂ ਦੇ ਅੰਦਰ-ਅੰਦਰ ਭੇਜਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੇ ਬਾਹਰ ਉਮੀਦਵਾਰਾਂ ਵਲੋਂ ਲਗਾਏ ਜਾਣ ਵਾਲੇ ਬੂਥਾਂ ਦਾ ਖਰਚਾ ਅਤੇ ਪੋਲਿੰਗ ਏਜੰਟ ਦਾ ਨੋਸ਼ਨਲ ਖਰਚਾ ਵੀ ਉਮੀਦਵਾਰ ਦੇ ਖਾਤੇ ਵਿਚ ਜੌੜਿਆ ਜਾਵੇਗਾ।ਇਸੇ ਤਰਾਂ ਕਾਊਟਿੰਗ ਏਜੰਟ ਦਾ ਖਰਚਾ ਵੀ ਜੋੜਿਆ ਜਾਵੇਗਾ।

ਜ਼ਿਲ੍ਹਾਂ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣ ਪ੍ਰਚਾਰ ਦੇ ਸਮੇਂ ਦੌਰਾਨ ਖਰਚਾ ਅਬਜ਼ਰਵਰ ਵੱਲੋਂ ਉਮੀਦਵਾਰਾਂ ਦੇ ਚੋਣ ਖਰਚਾ ਰਜਿਸਟਰਾਂ ਦੀ 3 ਵਾਰ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਪੜਤਾਲ ਮਿਤੀ 27 ਅਕਤੂਬਰ ਨੂੰ ਹੋਵੇਗੀ ਜਦਕਿ ਦੂਜੀ ਪੜਤਾਲ 3 ਨਵੰਬਰ ਅਤੇ ਤੀਸਰੀ ਪੜਤਾਲ 9 ਨਵੰਬਰ ਨੂੰ ਹੋਵੇਗੀ। 

ਉਨ੍ਹਾਂ ਕਿਹਾ ਕਿ ਚੋਣਾਂ ਦਾ ਨਤੀਜਾ ਆਉਣ ਤੋਂ 30 ਦਿਨ ਦੇ ਅੰਦਰ-ਅੰਦਰ ਸਾਰੇ ਉਮੀਦਵਾਰਾਂ ਵਲੋਂ ਆਪਣੇ ਕੈਂਡੀਡੇਟ ਰਜਿਸਟਰ, ਸਮੇਤ ਤਸਦੀਕ ਸ਼ੁਦਾ ਬਿੱਲ ਵੋਚਰ, ਬੈਂਕ ਸਟੇਟਮੈਂਟ, ਅਬਸਟਰੈਕਟ ਸਟੇਟਮੈਂਟ, ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਨੂੰ ਜਮ੍ਹਾਂ ਕਰਵਾਉਣੇ ਲਾਜ਼ਮੀ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਮੀਡੀਆ, ਇਲੈੱਕਟਰਾਨਿਕ ਮੀਡੀਆ ਵਿਚ ਕੋਈ ਰਾਜਨੀਤਿਕ ਇਸ਼ਤਿਹਾਰ ਚਲਵਾਉਣ ਤੋਂ ਪਹਿਲਾਂ ਇਸ ਦੀ ਜ਼ਿਲ੍ਹਾ ਪੱਧਰ `ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਤੋਂ ਪ੍ਰੀ- ਸਰਟੀਫਿਕੇਸ਼ਨ ਕਰਵਾਉਣੀ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਪ੍ਰਿੰਟ ਮੀਡੀਆ ਵਿੱਚ ਇਸ਼ਤਿਹਾਰਾਂ ਦੀ ਪ੍ਰੀ-ਸਰਟੀਫਿਕੇਸ਼ਨ ਜ਼ਰੂਰੀ ਨਹੀਂ ਹੈ ਪਰ ਵੋਟਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਛਪਣ ਵਾਲੇ ਸਾਰੇ ਇਸ਼ਤਿਹਾਰਾਂ ਦੀ ਪ੍ਰੀ-ਸਰਟੀਫਿਕੇਸ਼ਨ ਜ਼ਿਲ੍ਹਾ ਪੱਧਰ `ਤੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਤੋਂ ਲੈਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਮੀਡੀਆ ਵਿੱਚ ਕੀਤਾ ਜਾਣ ਵਾਲਾ ਖਰਚਾ ਵੀ ਉਮੀਦਵਾਰ ਦੇ ਚੋਣ ਖਰਚੇ ਵਿੱਚ ਸ਼ਾਮਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਅਖਬਾਰਾਂ, ਸੋਸ਼ਲ ਮੀਡੀਆ ਜਾਂ ਕਿਸੇ ਵੀ ਤਰਾਂ ਦੇ ਇਲੈਕਟਰੋਨਿਕ ਮੀਡੀਆ ਵਿਚ ਕਿਸੇ ਵੀ ਤਰਾਂ ਦੇ ਸਰਵੇ ਆਦਿ ਪਬਲਿਸ਼ ਕਰਵਾਉਣ ਤੇ ਪਬੰਧੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਪੇਡ ਨਿਊਜ਼ ਬਿਲਕੁੱਲ ਨਾ ਲਗਵਾਏ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੇ ਪੇਡ ਨਿਊਜ਼ ਲਗਵਾਈ ਤਾਂ ਐੱਮ.ਸੀ.ਐੱਮ.ਸੀ. ਕਮੇਟੀ ਵੱਲੋਂ ਉਸ ਦਾ ਖ਼ਰਚਾ ਬੁੱਕ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਲੇਰੀ ਕਾਰਵਾਈ ਲਈ ਲਿਖਿਆ ਜਾਵੇਗਾ।  

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਵੀ ਉਮੀਦਵਾਰ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੈ ਜਾਂ ਕੋਈ ਕੇਸ ਚੱਲ ਰਿਹਾ ਹੈ ਤਾਂ ਇਸ ਬਾਰੇ ਉਹ ਉਮੀਦਵਾਰ ਵੱਧ ਸਰਕੂਲੇਸ਼ਨ ਵਾਲੀਆਂ ਅਖਬਾਰਾਂ ਅਤੇ ਇਲੈਕਟਰੋਨਿਕ ਮੀਡੀਆ/ ਟੀ.ਵੀ. ਚੈਨਲਾਂ ਆਦਿ `ਤੇ ਚੋਣ ਪ੍ਰਚਾਰ ਦੇ ਸਮੇਂ ਦੌਰਾਨ ਤਿੰਨ ਵਾਰ ਇਸ਼ਤਿਹਾਰ ਦੇਵੇਗਾ ਜੋ ਕਿ ਉਸ ਦੇ ਚੋਣ ਖਰਚੇ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਇਸ਼ਤਿਹਾਰ ਪਹਿਲੀ ਵਾਰ ਕਾਗਜ਼ ਵਾਪਸੀ ਦੀ ਮਿਤੀ ਤੋਂ 4 ਦਿਨਾ ਅੰਦਰ (ਮਿਤੀ 25.10.2025 ਤੋਂ 28.10.2025 ਤੱਕ), ਦੂਜੀ ਵਾਰ ਕਾਗਜ਼ ਵਾਪਸੀ ਦੀ ਮਿਤੀ ਤੋਂ 5-8 ਦਿਨਾਂ ਅੰਦਰ (ਮਿਤੀ 29.10.2025 ਤੋਂ 01.11.2025ਤੱਕ) ਅਤੇ ਤੀਸਰੀ ਵਾਰ ਕਾਗਜ਼ ਵਾਪਸੀ ਦੀ ਮਿਤੀ ਤੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਤੱਕ ਭਾਵ ਮਿਤੀ 02.11.2025 ਤੋਂ 09.11.2025 ਤੱਕ ਦੇਣਾ ਲਾਜ਼ਮੀ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਧਰਮ, ਜਾਤ, ਵਰਗ ਦੇ ਨਾਮ ਉੱਪਰ ਵੋਟਾਂ ਨਾ ਮੰਗੀਆਂ ਜਾਣ ਅਤੇ ਕੇਵਲ ਲੋਕ ਭਲਾਈ ਅਤੇ ਵਿਕਾਸ ਦੇ ਮੁੱਦਿਆਂ ਨੂੰ ਅਧਾਰ ਬਣਾ ਕੇ ਹੀ ਚੋਣਾਂ ਲੜੀਆਂ ਜਾਣ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਤਰਨ ਤਾਰਨ ਦੀ ਉਪ ਚੋਣ ਨੂੰ ਪੂਰੀ ਤਰ੍ਹਾਂ ਸ਼ਾਂਤਮਈ, ਅਜ਼ਾਦ ਤੇ ਨਿਰਪੱਖਤਾ ਨਾਲ ਕਰਵਾਉਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਚੋਣ ਜ਼ਾਬਤੇ ਦੀ ਉਲੰਘਣਾ ਦਿਖਾਏ ਦੇਵੇ ਤਾਂ ਉਹ ਚੋਣ ਕਮਿਸ਼ਨ ਦੀ ਐਪ ਸੀ-ਵਿਜ਼ਲ ਜਾਂ ਹੈਲਪ ਲਾਈਨ ਨੰਬਰ 1950, ਐੱਨ.ਜੀ.ਐੱਸ.ਪੀ. ਪੋਰਟਲ ਉਪਰ ਸ਼ਿਕਾਇਤ ਕਰ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ `ਤੇ ਸ਼ਿਕਾਇਤ ਸੈੱਲ ਦੇ ਨੰਬਰ 01852-224115 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ., ਆਈ.ਪੀ.ਐੱਸ. ਤੇ ਖ਼ਰਚਾ ਅਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ, ਆਈ.ਆਰ.ਏ.ਐੱਸ. ਨੇ ਵੀ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ ਦੇ ਮੋਬਾਇਲ ਨੰਬਰ 82890-01421, ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ. ਦੇ ਮੋਬਾਇਲ ਨੰਬਰ 79733-07151 ਅਤੇ ਖ਼ਰਚਾ ਅਬਜ਼ਰਵਰ ਸ਼੍ਰੀ ਮਨਜ਼ਰੁਲ ਹਸਨ ਦੇ ਮੋਬਾਇਲ ਨੰਬਰ 96461-35123 ਉੱਪਰ ਵੀ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਅਬਜ਼ਰਵਰ ਸਾਹਿਬਾਨ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD