Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਵਿੰਦਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ

Dalwinderjit Singh, DC Amritsar, Amritsar, Deputy Commissioner Amritsar, Sonia Mann, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 26 Oct 2025

Last updated on: Oct 27, 2025, 12:50 IST

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੰਮ ਕਰ ਰਹੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਮੋਰਚੇ ਦੇ ਇੰਚਾਰਜ ਮੈਡਮ ਸੋਨੀਆ ਮਾਨ ਅਤੇ ਜਿਲ਼ਾ ਇੰਚਾਰਜ ਅੰਮ੍ਰਿਤਸਰ ਸਹਿਰੀ ਦੀਕਸ਼ਤ ਧਵਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਵਧੀਕ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਪਣੇ ਹਲਕੇ ਵਿੱਚ ਲੋਕਾਂ ਨਾਲ ਅਜਿਹਾ ਤਾਲਮੇਲ ਬਣਾਉਣਾ ਪਵੇਗਾ ਕਿ ਸਾਨੂੰ ਹਰੇਕ ਨਸ਼ੇ ਦੇ ਰੋਗੀ ਬਾਰੇ ਜਾਣਕਾਰੀ ਹੋਵੇ। ਉਸ ਨੂੰ ਨਸ਼ਾ ਕਿੱਥੋਂ ਆ ਰਿਹਾ ਹੈ, ਕੌਣ ਦੇ ਰਿਹਾ ਹੈ, ਉਸ ਬਾਰੇ ਵੀ ਪਤਾ ਹੋਵੇ, ਤਾਂ ਹੀ ਇਸ ਦੀ ਜੜ ਨੂੰ ਖਤਮ ਕੀਤਾ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਹਦਾਇਤਾਂ ਅਨੁਸਾਰ ਸਾਰਾ ਜਿਲਾ ਪ੍ਰਸ਼ਾਸਨ ਇਸ ਕੰਮ ਲਈ ਸਰਗਰਮ ਹੈ ਅਤੇ ਅਸੀਂ ਕੋਸ਼ਿਸ਼ ਕਰਾਂਗੇ ਕਿ ਲੋਕ ਸਾਨੂੰ ਨਸ਼ੇ ਦੀ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਅੱਗੇ ਆਉਣ। ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਖਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦੇ ਸਹਿਯੋਗ ਦੀ ਵੱਡੀ ਲੋੜ ਹੈ ਤਾਂ ਹੀ ਸਾਨੂੰ ਨਸ਼ਾ ਤਸਕਰੀ ਦੀ ਸਹੀ ਜਾਣਕਾਰੀ ਮਿਲ ਸਕਦੀ ਹੈ।

ਉਹਨਾਂ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ਉੱਤੇ ਕਾਰਵਾਈਆਂ ਬੀਤੇ ਸਮੇਂ ਵਿੱਚ ਕੀਤੀਆਂ ਹਨ ਅਤੇ ਨਸ਼ੇ ਦੇ ਰੋਗੀਆਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੀ ਭੇਜਿਆ ਹੈ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਹ ਮੁਹਿੰਮ ਨਿਰੰਤਰ ਨਸ਼ੇ ਦੇ ਖਾਤਮੇ ਤੱਕ ਜਾਰੀ ਰਹੇ ਅਤੇ ਤੁਸੀਂ ਸਾਨੂੰ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋ। 

ਮੈਡਮ ਸੋਨੀਆ ਮਾਨ ਨੇ ਇਸ ਮੌਕੇ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਸੀਂ ਹੋਰ ਬਿਹਤਰ ਤਾਲਮੇਲ ਲਈ ਕੋਆਰਡੀਨੇਟਰਾਂ ਨਾਲ ਰਾਬਤਾ ਕਰ ਰਹੇ ਹਾਂ ਅਤੇ ਇਸ ਲਈ ਟੈਕਨੋਲੋਜੀ ਦੀ ਸਹਾਇਤਾ ਵੀ ਲਈ ਜਾ ਰਹੀ ਹੈ ਜੋ ਕਿ ਛੇਤੀ ਹੀ ਲਾਂਚ ਕੀਤੀ ਜਾਵੇਗੀ। ਸ੍ਰੀ ਦੀਕਸ਼ਿਤ ਧਵਨ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਵੱਲੋਂ ਕੀਤੀਆਂ ਗਈਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ ਅਤੇ ਉਹਨਾਂ ਦੀ ਪਿੱਠ ਥਾਪੜਦੇ ਹੋਏ ਕਿਹਾ ਕਿ ਅਸੀਂ ਤੁਹਾਡਾ ਹਰ ਤਰ੍ਹਾਂ ਨਾਲ ਸਾਥ ਦੇਵਾਂਗੇ ਅਤੇ ਤੁਸੀਂ ਨਸ਼ਾ ਰੋਗੀਆਂ ਦੇ ਇਲਾਜ ਲਈ ਵੀ ਵੱਧ ਚੜ ਕੇ ਕੰਮ ਕਰੋ।

ਇਸ ਮੀਟਿੰਗ ਵਿੱਚ ਨਸ਼ਾ ਮੁੱਕਤੀ ਮੋਰਚੇ ਵੱਲੋਂ ਜਿਲ਼ਾ ਵਾਇਸ ਕੁਆਰਡੀਨੇਟਰ ਸ੍ਰੀ ਹਨੀ ਨਾਹਰ, ਸ੍ਰੀ ਜੈ ਕੁਕੂ ਬੁੱਟਰ, ਸਾਹਿਬ ਸਿੰਘ, ਕੁਲਵੰਤ ਸਿੰਘ, ਸ੍ਰੀ ਰਾਹਿਲ ਸੇਠ, ਮਨਜੀਤ ਸਿੰਘ, ਰਾਜੇਸ਼ ਹਾਂਡਾ, ਪੰਕਜ ਸੋਹੀ, ਅਜੇ ਮਹਿਰਾ, ਰਾਏ ਭਗਤ ਬਲਵੀਰ ਸਿੰਘ ਕਪੂਰ ਰਣਜੀਤ ਸਿੰਘ ਮਾਸਟਰ ਮੋਹਨ ਲਾਲ ਰਿਸ਼ੀ ਕਪੂਰ, ਐਸ ਕੇ ਕਲੇਰ ਅਤੇ ਵੱਖ-ਵੱਖ ਹਲਕਿਆਂ ਦੇ ਬਲਾਕ ਕੁਆਰਡੀਨੇਟਰ ਸਾਹਿਬਾਨ  ਹਜ਼ਾਰ ਸਨ|

 

Tags: Dalwinderjit Singh , DC Amritsar , Amritsar , Deputy Commissioner Amritsar , Sonia Mann , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD