Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਵੱਲੋਂ ਭਜਨ ਲਾਲ ਸ਼ਰਮਾ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mohinder Bhagat, Bhajan Lal Sharma, BhajanLal Sharma, BJP, Rajasthan, Bharatiya Janata Party, Chief Minister Of Rajasthan, Jaipur

Web Admin

Web Admin

5 Dariya News

ਜੈਪੁਰ , 26 Oct 2025

Last updated on: Oct 27, 2025, 13:20 IST

ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ  ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।

ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ  ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ।

ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ ਹਨ। ਉਨ੍ਹਾ ਕਿਹਾ ਕਿ ਇਸ ਸੁਰੂਆਤ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦੋਂ ਕਿ ਗੁਰੂ ਸਾਹਿਬ ਦੇ ਚਰਨ ਛੋਹ 130 ਪਵਿੱਤਰ ਅਸਥਾਨਾਂ 'ਤੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਕੈਬਨਿਟ ਮੰਤਰੀਆਂ ਨੇ ਅੱਗੇ ਦੱਸਿਆ ਕਿ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਪੰਜਾਬ) ਤੋਂ ਸ਼ੁਰੂ ਹੋ ਕੇ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ। 

ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅਤੇ ਇੱਕ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ "ਚੱਕ ਨਾਨਕੀ" ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਦੇ ਧਾਰਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ,ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। 

ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਤਰੀਆਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਜੀ ਦੇ ਅਮਨ ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਦੇ ਪਸਾਰ ਦਾ ਯਤਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਚੱਲ ਰਹੇ ਸਮਾਗਮ ਜਿਥੇ ਸ਼ਰਧਾਲੂਆਂ ਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੁਆਰਾ ਦਰਸਾਏ ਗਏ ਮਨੁੱਖਤਾ ਅਤੇ ਸਦਭਾਵਨਾ ਦੇ ਮੁੱਲਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੇ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mohinder Bhagat , Bhajan Lal Sharma , BhajanLal Sharma , BJP , Rajasthan , Bharatiya Janata Party , Chief Minister Of Rajasthan , Jaipur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD