Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਈਸੀ, ਸੀਜੀਸੀ ਲਾਂਡਰਾਂ ਨੇ ਐਨਆਈਪੀਐਮ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖਤ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 26 Oct 2025

Last updated on: Oct 27, 2025, 15:08 IST

ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ), ਸੀਜੀਸੀ ਲਾਂਡਰਾਂ ਦੇ ਬਿਜ਼ਨਸ ਐਡਮਨਿਸਟ੍ਰੇਸ਼ਨ (ਐਮਬੀਏ) ਵਿਭਾਗ ਵੱਲੋਂ ਕੈਂਪਸ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਨੈਸ਼ਨਲ ਇੰਸਟੀਚਿਊਟ ਆਫ਼ ਪਰਸੋਨਲ ਮੈਨੇਜਮੈਂਟ (ਐਨਆਈਪੀਐਮ), ਪੰਜਾਬ ਚੈਪਟਰ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ’ਤੇ ਹਸਤਾਖਰ ਕੀਤੇ ਗਏ ਹਨ। ਇਸ ਸਮਾਰੋਹ ਦੀ ਅਗਵਾਈ ਡਾ.ਰਾਜਦੀਪ ਸਿੰਘ, ਕੈਂਪਸ ਡਾਇਰੈਕਟਰ, ਸੀਜੀਸੀ ਲਾਂਡਰਾਂ ਅਤੇ ਸ਼੍ਰੀ ਅਜੈ ਬਖਸ਼ੀ, ਚੇਅਰਮੈਨ, ਐਨਆਈਪੀਐਮ ਪੰਜਾਬ ਚੈਪਟਰ ਵੱਲੋਂ ਕੀਤੀ ਗਈ। 

ਇਹ ਸਾਂਝੇਦਾਰੀ ਉਦਯੋਗ ਅਤੇ ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਸੀਜੀਸੀ ਲਾਂਡਰਾਂ ਵਿਖੇ ਮੈਨੇਜਮੈਂਟ ਵਿਦਿਆਰਥੀਆਂ ਲਈ ਪੇਸ਼ੇਵਰ ਵਿਕਾਸ ਦੇ ਮੌਕੇ ਪ੍ਰਦਾਨ ਕਰੇਗੀ।ਇਸ ਮੌਕੇ ਡਾ.ਰਾਜਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਹਿਯੋਗ ਸੀਜੀਸੀ ਲਾਂਡਰਾਂ ਦੀ ਅਕਾਦਮਿਕ ਸਿੱਖਿਆ ਨੂੰ ਪੇਸ਼ੇਵਰ ਐਕਸਪੋਜ਼ਰ ਅਤੇ ਉਦਯੋਗਿਕ ਸ਼ਮੂਲੀਅਤ ਨਾਲ ਜੋੜਨ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।

ਇਸ ਸਮਾਰੋਹ ਵਿੱਚ ਮੌਜੂਦ ਹੋਰ ਵਿਸ਼ੇਸ਼ ਮਹਿਮਾਨਾਂ ਵਿੱਚ ਸ਼੍ਰੀ ਐਸਪੀ ਬਾਂਸਲ, ਖੇਤਰੀ ਉਪ ਪ੍ਰਧਾਨ (ਉੱਤਰੀ), ਐਨਆਈਪੀਐਮ, ਸ਼੍ਰੀ ਜ਼ੋਰਾਵਰ ਸਿੰਘ, ਆਨਰੇਰੀ ਸਕੱਤਰ, ਐਨਆਈਪੀਐਮ ਪੰਜਾਬ ਚੈਪਟਰ, ਡਾ ਮਨਿੰਦਰ ਗਿੱਲ, ਐੱਚਓਡੀ, ਵਪਾਰ ਪ੍ਰਸ਼ਾਸਨ ਵਿਭਾਗ (ਐਮਬੀਏ), ਸੀਈਸੀ, ਸੀਜੀਸੀ ਲਾਂਡਰਾਂ ਅਤੇ ਸ਼੍ਰੀ ਮਨਦੀਪ ਸਿੰਘ, ਡਾਇਰੈਕਟਰ, ਟੀਪੀਪੀ, ਸੀਜੀਸੀ ਲਾਂਡਰਾਂ ਸ਼ਾਮਲ ਸਨ। ਸੀਈਸੀ-ਸੀਜੀਸੀ ਲਾਂਡਰਾਂ ਵਿਖੇ ਐਨਆਈਪੀਐਮ ਸਟੂਡੈਂਟ ਚੈਪਟਰ ਦੀ ਸ਼ੁਰੂਆਤ ਇਸ ਪ੍ਰੋਗਰਾਮ ਦੀ ਹੋਰ ਇੱਕ ਪ੍ਰਮੁੱਖ ਵਿਸ਼ੇਸ਼ਤਾ ਰਹੀ। 

ਇਹ ਚੈਪਟਰ ਸੀਜੀਸੀ ਦੇ ਵਿਦਿਆਰਥੀਆਂ ਨੂੰ ਐਚਆਰ ਪੇਸ਼ੇਵਰਾਂ ਨਾਲ ਜੁੜਨ, ਉਦਯੋਗ ਅਭਿਆਸਾਂ ਬਾਰੇ ਸਿੱਖਣ ਅਤੇ ਲੀਡਰਸ਼ਿਪ ਅਤੇ ਨੈੱਟਵਰਕਿੰਗ ਹੁਨਰਾਂ ਨੂੰ ਵਿਕਸਤ ਕਰਨ ਲਈ ਇੱਕ ਮੰਚ ਪ੍ਰਦਾਨ ਕਰੇਗਾ। ਸ਼੍ਰੀਮਤੀ ਦੀਪਤੀ ਕੁਮਾਰੀ, ਮੈਨੇਜਰ ਅਤੇ ਸਰਟੀਫਾਈਡ ਐਚਆਰ ਬਿਜ਼ਨਸ ਪਾਰਟਨਰ, ਨੈੱਟਸਮਾਰਟਜ਼ ਇਨਫੋਟੈਕ ਵੱਲੋਂ ਟ੍ਰਾਂਸਫਾਰਮਿੰਗ ਟੈਲੇਂਟ: ‘ਏਆਈ ਜ਼ ਇਮਪੈਕਟ ਆੱਨ ਐਚਆਰ ਐਂਡ ਦ ਫਿਊਚਰ ਆਫ ਵਰਕ’ ਵਿਸ਼ੇ ’ਤੇ ਇੱਕ ਮਾਹਰ ਭਾਸ਼ਣ ਦਾ ਆਯੋਜਨ ਕੀਤਾ ਗਿਆ। 

ਇਹ ਭਾਸ਼ਣ ਐਚਆਰ ਪ੍ਰਕਿਿਰਆਵਾਂ ਅਤੇ ਵਰਕਫੋਰਸ ਪ੍ਰਬੰਧਨ ਨੂੰ ਮੁੜ ਆਕਾਰ ਦੇਣ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਭੂਮਿਕਾ ’ਤੇ ਕੇਂਦ੍ਰਿਤ ਸੀ। ਅੰਤ ਵਿੱਚ ਪ੍ਰੋਗਰਾਮ ਵਿੱਚ ਸੱਦੇ ਗਏ ਪਤਵੰਤਿਆਂ ਨੂੰ ਸਨਮਾਨਿਆ ਗਿਆ ਅਤੇ ਡਾ.ਰਮਾ ਸ਼ਰਮਾ, ਫੈਕਲਟੀ ਕੋਆਰਡੀਨੇਟਰ ਅਤੇ ਟੇਲੈਂਟ ਟੈਕਟੀਸ਼ੀਅਨ ਐਚਆਰ ਕਲੱਬ, ਸੀਈਸੀ, ਸੀਜੀਸੀ ਲਾਂਡਰਾਂ ਵੱਲੋਂ ਰਸਮੀ ਧੰਨਵਾਦ ਦੇ ਨਾਲ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਹੋਇਆ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD