Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤੋਸ਼ ਕੁਮਾਰ ਯਾਦਵ ਵੱਲੋਂ ਸੰਜੀਵ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

ਪੰਜਾਬ ਭਰ ‘ਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦਾ ਵੀ ਦਿੱਤਾ ਭਰੋਸਾ

Sanjeev Arora, AAP, Aam Aadmi Party, Aam Aadmi Party Punjab, AAP Punjab, Santosh Kumar Yadav, National Highways Authority of India, NHAI

Web Admin

Web Admin

5 Dariya News

ਚੰਡੀਗੜ੍ਹ , 27 Oct 2025

Last updated on: Oct 28, 2025, 10:44 IST

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ। ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। 

ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ ਜ਼ਿਕਰ ਕਰਦਿਆਂ ਸਬੰਧਤ ਪ੍ਰੋਜੈਕਟ ਲਈ ਮੁੜ ਟੈਂਡਰ ਜਾਰੀ ਕਰਨ ਅਤੇ ਇਸਨੂੰ ਤੇਜ਼ੀ ਨਾਲ ਪੂਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਕੰਮਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਜਲਦ ਪੂਰਾ ਕੀਤਾ ਜਾ ਸਕੇ। ਸ੍ਰੀ ਅਰੋੜਾ ਨੇ ਪੰਜਾਬ ਸਰਕਾਰ ਦੀ ਮਾਈਨਿੰਗ ਨੀਤੀ ਅਨੁਸਾਰ ਪ੍ਰੋਜੈਕਟਾਂ ਲਈ ਮਿੱਟੀ ਦੀ ਭਰਾਈ ਦੇ ਕੰਮ ਵਿੱਚ ਮਦਦ ਦਾ ਭਰੋਸਾ ਦਿੱਤਾ।

ਐਨਐਚਐਲਐਮਐਲ ਪਾਰਕਿੰਗ ਪ੍ਰੋਜੈਕਟ ਬਾਰੇ ਕੈਬਨਿਟ ਮੰਤਰੀ ਅਰੋੜਾ ਨੇ ਉੱਚ ਅਧਿਕਾਰੀਆਂ ਦੇ ਪੱਧਰ ‘ਤੇ ਦੇਰੀ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਟੈਂਡਰ ਅਤੇ ਨਿਰਮਾਣ ਕਾਰਜ ਰੁਕੇ ਹੋਏ ਹਨ, ਜਿਸ ਉਪਰੰਤ ਐਨਐਚਏਆਈ ਦੇ ਚੇਅਰਮੈਨ ਨੇ ਤੁਰੰਤ ਐਨਐਚਐਲਐਮਐਲ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੰਮ ਜਲਦ ਤੋਂ ਜਲਦ ਸ਼ੁਰੂ ਹੋ ਸਕੇ। ਲੁਧਿਆਣਾ ਸਾਈਕਲ ਟਰੈਕ ਦੀ ਹੌਲੀ ਪ੍ਰਗਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਖੇਤਰੀ ਦਫ਼ਤਰ (ਆਰਓ) ਪੰਜਾਬ ਦੁਆਰਾ ਮਜ਼ਬੂਤ ਨਿਗਰਾਨੀ ਅਤੇ ਸਿੱਧੇ ਦਖਲ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਐਨਐਚਏਆਈ ਦਾ ਇਹ ਪਾਇਲਟ ਪ੍ਰੋਜੈਕਟ ਬਕਾਇਦਾ ਆਉਣ-ਜਾਣ ਵਾਲਿਆਂ ਅਤੇ ਸਾਈਕਲ ਸਵਾਰਾਂ ਦੀ ਸਹੂਲਤ ਲਈ ਸਮੇਂ-ਸਿਰ ਪੂਰਾ ਹੋ ਸਕੇ।

ਮੀਟਿੰਗ ਵਿੱਚ ਦਿੱਲੀ-ਕਟੜਾ ਹਾਈਵੇਅ ਨੂੰ ਪ੍ਰਭਾਵਿਤ ਕਰਨ ਅਤੇ ਵਾਰ-ਵਾਰ ਦਰਪੇਸ਼ ਆਉਣ ਵਾਲੇ ਫੰਡ-ਰਿਲੀਜ਼ ਅਤੇ ਪੋਰਟਲ ਸਬੰਧੀ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਫੰਡ ਪੋਰਟਲ 'ਤੇ ਦਰਪੇਸ਼ ਤਕਨੀਕੀ ਸਮੱਸਿਆਵਾਂ ਕੰਮ ਵਿੱਚ ਅੜਚਨ ਅਤੇ ਵਿੱਤੀ ਅਨਿਸ਼ਚਿਤਤਾ ਵਾਲਾ ਮਾਹੌਲ ਪੈਦਾ ਕਰ ਰਹੀਆਂ ਹਨ; ਚੇਅਰਮੈਨ ਨੇ ਆਰਓ ਪੰਜਾਬ ਨੂੰ ਪੋਰਟਲ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਅਤੇ ਨਿਰਵਿਘਨ ਫੰਡ ਪ੍ਰਵਾਹ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਜਲੰਧਰ-ਅੰਮ੍ਰਿਤਸਰ ਹਾਈਵੇਅ ਪ੍ਰੋਜੈਕਟ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ, ਜਿੱਥੇ ਦੋਵਾਂ ਅਧਿਕਾਰੀਆਂ ਨੇ ਮੁਰੰਮਤ ਸਬੰਧੀ ਬਕਾਇਆ ਕਾਰਜਾਂ 'ਤੇ ਚਰਚਾ ਕੀਤੀ ਅਤੇ ਆਵਾਜਾਈ ਦੇ ਪ੍ਰਵਾਹ ਅਤੇ ਬਿਹਤਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇਜ਼ ਕਾਰਜ ਯੋਜਨਾਵਾਂ 'ਤੇ ਸਹਿਮਤੀ ਪ੍ਰਗਟਾਈ। ਹਲਵਾਰਾ ਹਵਾਈ ਅੱਡੇ 'ਤੇ ਜਲਦ ਹੀ ਵਪਾਰਕ ਕਾਰਜ ਸ਼ੁਰੂ ਹੋਣ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਅਰੋੜਾ ਨੇ ਪੂਰੇ ਮਾਲਵਾ ਖੇਤਰ ਦੀਆਂ ਆਵਾਜਾਈ ਲੋੜਾਂ ਨੂੰ ਪੂਰਾ ਕਰਨ ਲਈ ਹਵਾਈ ਅੱਡੇ ਨਾਲ ਮਜ਼ਬੂਤ ਸੜਕੀ ਸੰਪਰਕ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਨੂੰ ਵਿਚਾਰਦਿਆਂ ਐਨਐਚਏਆਈ ਨੇ ਸੰਪਰਕ ਸੜਕਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਮਜ਼ਬੂਤ ਤਾਲਮੇਲ ਅਤੇ ਯੋਜਨਾਬੰਦੀ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਨੇ ਐਸਪੀਐਸ ਹਸਪਤਾਲ ਅਤੇ ਸ਼ੇਰਪੁਰ ਦੇ ਆਲੇ-ਦੁਆਲੇ ਭੀੜ-ਭੜੱਕੇ ਅਤੇ ਟੈਰਫਿਕ ਜਾਮ ਵੱਲ ਧਿਆਨ ਖਿੱਚਦਿਆਂ ਕਿਹਾ ਕਿ ਅਧੂਰੇ ਕੰਮ ਰੋਜ਼ਾਨਾ ਦੀ ਆਵਾਜਾਈ ਵਿੱਚ ਰੁਕਾਵਟਾਂ ਅਤੇ ਨਿਵਾਸੀਆਂ ਲਈ ਅਸੁਵਿਧਾ ਦਾ ਕਾਰਨ ਬਣ ਰਹੇ ਹਨ, ਜਿਸ ‘ਤੇ ਐਨਐਚਏਆਈ ਚੇਅਰਮੈਨ ਨੇ ਭੀੜ-ਭੜੱਕੇ ਅਤੇ ਟਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਰਹਿੰਦੇ ਕੰਮਾਂ ਨੂੰ ਤੇਜ਼ ਨਾਲ ਪੂਰਾ ਕਰਨ ਦੀ ਵਚਨਬੱਧ ਪ੍ਰਗਟਾਈ। ਇਸ ਦੇ ਨਾਲ ਹੀ ਸਿੱਧਵਾਂ ਦੇ ਵੱਖ-ਵੱਖ ਪੁਲਾਂ ਕੇ ਕੰਮ 'ਤੇ ਵੀ ਵਿਸਥਾਰਤ ਚਰਚਾ ਕੀਤੀ, ਜਿਸ ਦੌਰਾਨ ਦੋਹਾਂ ਧਿਰਾਂ ਨੇ ਲੁਧਿਆਣਾ ਦੇ ਸਥਾਨਕ ਭਾਈਚਾਰਿਆਂ ਲਈ ਢਾਂਚਾਗਤ ਸੁਰੱਖਿਆ ਅਤੇ ਨਿਰਵਿਘਨ ਸੜਕੀ ਸੰਪਰਕ ਨੂੰ ਯਕੀਨੀ ਬਣਾਉਣ ਲਈ ਰਹਿੰਦੇ ਕੰਮਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਕੀਤੀ ਗਈ।

ਕੈਬਨਿਟ ਮੰਤਰੀ ਅਰੋੜਾ ਨੇ ਪੰਜਾਬ ਭਰ ਵਿੱਚ ਐਨਐਚਏਆਈ ਹਾਈਵੇਅ ਦੇ ਨਿਯਮਤ ਰੱਖ-ਰਖਾਅ ਵਿੱਚ ਸੁਧਾਰ ਦੀ ਲੋੜ 'ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਰਾਤ ਦੇ ਸਮੇਂ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੜਕੀ ਸਤਹਾਂ ਦੀ ਅਤੇ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਰੱਖ-ਰਖਾਅ ਸ਼ਾਮਲ ਹੈ। ਐਨਐਚਏਆਈ ਦੇ ਚੇਅਰਮੈਨ ਨੇ ਸਪੱਸ਼ਟ ਭਰੋਸਾ ਦਿੱਤਾ ਕਿ ਕੈਬਨਿਟ ਮੰਤਰੀ ਅਰੋੜਾ ਦੁਆਰਾ ਉਠਾਏ ਗਏ ਸਾਰੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। 

ਉਨ੍ਹਾਂ ਨੇ ਸਬੰਧਤ ਖੇਤਰੀ ਅਧਿਕਾਰੀਆਂ ਨੂੰ ਬਿਨਾਂ ਦੇਰੀ ਦੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਪੰਜਾਬ ਦੇ ਵਿਕਾਸ ਅਤੇ ਸੜਕੀ ਸੰਪਰਕ ਲਈ ਕੈਬਨਿਟ ਮੰਤਰੀ ਅਰੋੜੀ ਦੀ ਸਰਗਰਮ ਸ਼ਮੂਲੀਅਤ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਮੀਟਿੰਗ ਦੀ ਸਮਾਪਤੀ ਫੈਸਲਿਆਂ ਦੇ ਸਮੇਂ ਸਿਰ ਲਾਗੂ ਕਰਨ ਅਤੇ ਤਕਨੀਕੀ, ਪ੍ਰਸ਼ਾਸਕੀ ਅਤੇ ਫੰਡਿੰਗ ਰੁਕਾਵਟਾਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਣ ਲਈ ਨਿਯਮਤ ਫਾਲੋ-ਅੱਪ ਅਤੇ ਨਿਗਰਾਨੀ ਸਬੰਧੀ ਸਮਝੌਤੇ ਨਾਲ ਹੋਈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Santosh Kumar Yadav , National Highways Authority of India , NHAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD